ਜਲੰਧਰ (ਵੈੱਬ ਡੈਸਕ) : ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੋਰਵੈੱਲ 'ਚ ਡਿੱਗੇ ਮਾਸੂਮ ਫਤਿਹਵੀਰ ਸਿੰਘ ਦੀ ਮੌਤ ਲਈ ਐੱਨ. ਡੀ. ਆਰ. ਐੱਫ. ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਸੂਬਿਆਂ ਕੋਲ ਐੱਨ. ਡੀ. ਆਰ. ਐੱਫ. ਵਰਗੀ ਕੋਈ ਏਜੰਸੀ ਨਹੀਂ ਹੈ ਅਤੇ ਐੱਨ. ਡੀ. ਆਰ. ਐੱਫ. ਨੂੰ ਫਤਿਹਵੀਰ ਮਾਮਲੇ ਦਾ ਸੱਚ ਦੱਸਣਾ ਚਾਹੀਦਾ ਸੀ। ਦੂਜੇ ਪਾਸੇ ਪੰਜਾਬ ਅਤੇ ਇਸ ਦੇ ਨਾਲ ਲੱਗਦੇ ਕਈ ਹਿੱਸਿਆਂ 'ਚ ਬੀਤੇ ਦਿਨ ਮੌਸਮ ਖਰਾਬ ਰਿਹਾ ਅਤੇ ਤੇਜ਼ ਹਵਾਵਾਂ ਨਾਲ ਮੀਂਹ ਵੀ ਪਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਲੋਅ ਪ੍ਰੈਸ਼ਰ ਹੋਣ ਕਾਰਨ ਪਾਰੇ 'ਚ ਗਿਰਾਵਟ ਦਰਜ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
ਫਤਿਹਵੀਰ ਦੀ ਮੌਤ ਲਈ 'ਐੱਨ. ਡੀ. ਆਰ. ਐੱਫ.' ਜ਼ਿੰਮੇਵਾਰ!
ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੋਰਵੈੱਲ 'ਚ ਡਿਗੇ ਮਾਸੂਮ ਫਤਿਹਵੀਰ ਸਿੰਘ ਦੀ ਮੌਤ ਲਈ ਐੱਨ. ਡੀ. ਆਰ. ਐੱਫ. ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਅੱਜ ਚੁਗੇ ਗਏ ਨੰਨ੍ਹੇ ਫਤਿਹਵੀਰ ਦੇ ਫੁੱਲ, ਭੋਗ 20 ਜੂਨ ਨੂੰ
ਪਿੰਡ ਭਗਵਾਨਪੁਰਾ ਵਿਖੇ 2 ਸਾਲਾ ਫਤਿਹਵੀਰ ਬੋਰਵੈੱਲ ਵਿਚ ਡਿੱਗਣ ਕਾਰਨ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ।
ਪੰਜਾਬ 'ਚ ਮੁੜ ਵਧੇਗਾ ਪਾਰਾ, ਮੌਸਮ ਵਿਭਾਗ ਦੀ ਕਿਸਾਨਾਂ ਨੂੰ ਅਪੀਲ
ਪੰਜਾਬ ਅਤੇ ਇਸ ਦੇ ਨਾਲ ਲੱਗਦੇ ਕਈ ਹਿੱਸਿਆਂ 'ਚ ਬੀਤੇ ਦਿਨ ਮੌਸਮ ਖਰਾਬ ਰਿਹਾ ਅਤੇ ਤੇਜ਼ ਹਵਾਵਾਂ ਨਾਲ ਮੀਂਹ ਵੀ ਪਿਆ।
ਫਤਿਹਵੀਰ ਦੀ ਮੌਤ ਤੋਂ ਬਾਅਦ ਵੀ ਖੁੱਲ੍ਹਾ ਹੈ 650 ਫੁੱਟ ਡੂੰਘਾ ਇੱਕ ਹੋਰ ਬੋਰ! (ਵੀਡੀਓ)
ਫਤਿਹਵੀਰ ਦੀ ਮੌਤ ਤੋਂ ਬਾਅਦ ਵੀ ਸੰਗਰੂਰ ਪ੍ਰਸ਼ਾਸਨ ਸੁੱਤਾ ਪਿਆ ਹੈ। ਕਿਉਂਕਿ ਸੰਗਰੂਰ ਦੇ ਧੂਰੀ ਵਿਚ ਬੱਸ ਸਟੈਂਡ ਨੇੜੇ ਇਕ 650 ਫੁੱਟ ਡੂੰਘਾ ਬੋਰਵੈੱਲ ਖੁੱਲ੍ਹਾ ਪਿਆ ਹੈ, ਜੋ ਮੌਤ ਨੂੰ ਸੱਦਾ ਦੇ ਰਿਹਾ ਹੈ।
ਪੰਜਾਬ ਦੇ 3 ਪੁਲਸ ਅਫਸਰਾਂ ਨੂੰ 'ਡੀ. ਜੀ. ਪੀ. ਰੈਂਕ' ਦੇਣ ਲਈ ਹਰੀ ਝੰਡੀ
ਪੰਜਾਬ ਸਰਕਾਰ ਦੀ ਵਿਭਾਗੀ ਤਰੱਕੀ ਕਮੇਟੀ (ਡੀ. ਪੀ. ਸੀ.) ਵਲੋਂ 1988 ਬੈਚ ਦੇ 3 ਆਈ. ਪੀ. ਐੱਸ. ਅਫਸਰਾਂ ਨੂੰ 'ਡੀ. ਜੀ. ਪੀ. ਰੈਂਕ' ਦੇਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ।
'ਸਿੱਖ ਰੈਫਰੈਂਸ ਲਾਇਬ੍ਰੇਰੀ' ਦੇ ਵੇਚੇ ਦਸਤਾਵੇਜ਼ਾਂ ਦੀ 'ਆਪ' ਨੇ ਮੰਗੀ ਜਾਂਚ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਦੋਸ਼ ਲਾਇਆ ਹੈ ਕਿ ਉਹ ਸਾਕਾ ਨੀਲਾ ਤਾਰਾ (1984) ਮੌਕੇ 'ਸਿੱਖ ਰੈਫਰੈਂਸ ਲਾਇਬ੍ਰੇਰੀ' 'ਚੋਂ ਭਾਰਤੀ ਫੌਜ ਵਲੋਂ ਜ਼ਬਤ ਅਤੇ ਨਸ਼ਟ ਕੀਤੇ ਬੇਹੱਦ ਵਿਲੱਖਣ ਅਤੇ ਬੇਸ਼ਕੀਮਤੀ ਦਸਤਾਵੇਜ਼ਾਂ ਬਾਰੇ ਦੇਸ਼-ਵਿਦੇਸ਼ 'ਚ ਵੱਸਦੀ ਸਮੁੱਚੀ ਸੰਗਤ ਨੂੰ ਗੁਮਰਾਹ ਕਰ ਰਹੇ ਹਨ,
ਕੈਨੇਡਾ ਜਾਣ ਲਈ ਕੀਤੀ ਕੰਟਰੈਕਟ ਮੈਰਿਜ ਬਣੀ ਜਾਨ ਦਾ ਖੌਅ (ਵੀਡੀਓ)
ਸੰਗਰੂਰ ਦੇ ਧੁਰੀ ਵਿਚ ਇਕ ਨਵ-ਵਿਆਹੁਤਾ ਵੱਲੋਂ ਖੁਦ ਨੂੰ ਗੋਲੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਗਣ ਨਾਲ ਕੁੜੀ ਦਾ ਸਿਰ ਖੱਖੜੀਆਂ-ਖੱਖੜੀਆਂ ਹੋ ਗਿਆ।
ਜ਼ੀਰਾ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬੇਸਬਾਲ ਮਾਰ ਕੀਤਾ ਨੌਜਵਾਨ ਦਾ ਕਤਲ
ਤਹਿਸੀਲ ਜ਼ੀਰਾ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਕਰੀਬ 10-11 ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਦਾ ਬੜੀ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਪੰਜਾਬ ਵਿਚ ਝੋਨੇ ਦੀ ਲਵਾਈ ਸ਼ੁਰੂ, ਟਿਊਬਵੈੱਲਾਂ ਲਈ ਇੰਨੀ ਮਿਲੇਗੀ ਬਿਜਲੀ
ਪੰਜਾਬ 'ਚ 13 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਣ ਜਾ ਰਹੀ ਹੈ। ਇਸ ਸੰਬੰਧੀ ਖੇਤੀਬਾੜੀ ਵਿਭਾਗ ਤੇ ਪਾਵਰਕਾਮ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਟਿਊਬਵੈੱਲਾਂ ਲਈ 8 ਘੰਟੇ ਬਿਜਲੀ ਸਪਲਾਈ ਮਿਲੇਗੀ
ਲੁਧਿਆਣਾ 'ਚ ਗਰਮੀ ਤੋਂ ਰਾਹਤ, ਨਾਲ ਹੀ ਆਈ 'ਵੱਡੀ ਆਫਤ' (ਵੀਡੀਓ)
ਲੁਧਿਆਣਾ 'ਚ ਬੁੱਧਵਾਰ ਸ਼ਾਮ ਨੂੰ ਜਿੱਥੇ ਤੇਜ਼ ਹਨ੍ਹੇਰੀ ਅਤੇ ਮੀਂਹ ਨੇ ਗਰਮੀ ਦੇ ਮਾਰੇ ਲੋਕਾਂ ਨੂੰ ਰਾਹਤ ਦੇਣ ਦਾ ਕੰਮ ਕੀਤਾ, ਉੱਥੇ ਹੀ ਇਹ ਮੌਸਮ ਵੱਡੀ ਆਫਤ ਵੀ ਲੈ ਆਇਆ।
ਨਸ਼ੇ ਦੀ ਓਵਰਡੋਜ਼ ਕਾਰਨ ਬੁੱਝਿਆ ਇਕ ਹੋਰ ਘਰ ਦਾ ਚਿਰਾਗ (ਤਸਵੀਰਾਂ)
NEXT STORY