ਜਲੰਧਰ (ਵੈੱਬ ਡੈਸਕ) : ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੀ ਰਾਤ ਹਾਈ ਅਲਰਟ ਜਾਰੀ ਕਰਦਿਆਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਥਿਤੀ 'ਤੇ ਨੇੜਿਓਂ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਹੋਈ ਚਿਤਾਵਨੀ ਦੇ ਸੰਦਰਭ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਾਲੇ ਇਕ ਵਾਰ ਫਿਰ ਖੜਕ ਪਈ ਹੈ। ਦਰਅਸਲ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਐੱਸ. ਵਾਈ. ਐੱਲ. ਨਹਿਰ ਦੇ ਮੁੱਦੇ 'ਤੇ ਇਕ ਖਾਸ ਬੈਠਕ ਸੱਦੀ ਗਈ ਜਿਸ 'ਤੇ ਸੁਖਬੀਰ ਬਾਦਲ ਨੇ ਕੈਪਟਨ ਨੂੰ ਸਲਾਹ ਦਿੰਦੇ ਹੋਏ ਕਹਿ ਦਿੱਤਾ ਕਿ ਉਹ ਇਸ ਮਾਮਲੇ 'ਤੇ ਕੋਈ ਡੀਲ ਨਾ ਕਰ ਲੈਣ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
ਭਾਰੀ ਮੀਂਹ ਦੇ ਮੱਦੇਨਜ਼ਰ ਪੰਜਾਬ 'ਚ ਹਾਈ ਅਲਰਟ, ਕੈਪਟਨ ਵਲੋਂ ਸਖਤ ਨਿਰਦੇਸ਼
ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੀ ਰਾਤ ਹਾਈ ਅਲਰਟ ਜਾਰੀ ਕਰਦਿਆਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਥਿਤੀ 'ਤੇ ਨੇੜਿਓਂ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਹਨ।
ਸੁਖਬੀਰ ਤੇ ਕੈਪਟਨ ਵਿਚਾਲੇ ਖੜਕੀ, ਖੋਲ੍ਹੀਆਂ ਇਕ-ਦੂਜੇ ਦੀਆਂ ਪੋਲਾਂ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਾਲੇ ਇਕ ਵਾਰ ਫਿਰ ਖੜਕ ਪਈ ਹੈ।
ਪਾਕਿ ਦੀ ਧਮਕੀ ਤੋਂ ਬਾਅਦ ਪਠਾਨਕੋਟ 'ਚ ਰੈੱਡ ਅਲਰਟ ਜਾਰੀ
ਜੰਮੂ-ਕਸ਼ਮੀਰ 'ਚ ਧਾਰਾ 370 ਨੂੰ ਖਤਮ ਕੀਤੇ ਜਾਣ ਤੋਂ ਬਾਅਦ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਬੌਖਲਾਹਟ 'ਚ ਗਿੱਦੜ ਧਮਕੀਆਂ ਦੇ ਰਹੇ ਹਨ।
ਕਰਤਾਰਪੁਰ ਲਾਂਘੇ ਨਾਲ ਸੰਬੰਧਤ ਅਹਿਮ ਖਬਰ, ਐੱਸ. ਜੀ. ਪੀ. ਸੀ. ਦਾ ਵੱਡਾ ਬਿਆਨ
ਪਾਕਿਸਤਾਨ ਵਾਲੇ ਪਾਸੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਬੰਦ ਹੋਣ ਦੀਆਂ ਖਬਰਾਂ ਦਾ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖੰਡਨ ਕੀਤਾ ਹੈ।
ਮੋਸਟ ਵਾਂਟੇਡ ਬਦਮਾਸ਼ ਸੁਖਪ੍ਰੀਤ ਬੁੱਢਾ ਰੋਮਾਨੀਆ 'ਚ ਗ੍ਰਿਫਤਾਰ
ਪਿਛਲੇ ਲੰਮੇ ਸਮੇਂ ਤੋਂ ਪੰਜਾਬ ਪੁਲਸ ਨੂੰ ਲੋੜੀਂਦੇ ਖਤਰਨਾਕ ਬਦਮਾਸ਼ ਸੁਖਪ੍ਰੀਤ ਸਿੰਘ ਉਰਫ ਬੁੱਢਾ ਨੂੰ ਰੋਮਾਨੀਆ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ।
ਬਠਿੰਡਾ 'ਚ 'ਆਪ' ਆਗੂ ਦੀ ਟ੍ਰੈਫਿਕ ਪੁਲਸ ਨਾਲ ਝੜਪ (ਵੀਡੀਓ)
ਬਠਿੰਡਾ 'ਚ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਅਤੇ ਬਾਰ ਐਸੋਸੀਏਸ਼ਨ ਦੇ ਆਗੂ ਨਵਦੀਪ ਜੀਂਦਾ ਦੀ ਟ੍ਰੈਫਿਕ ਪੁਲਸ ਨਾਲ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਨਿਹੰਗਾਂ ਦੇ ਬਾਣੇ 'ਚ ਕਰਦੇ ਸੀ ਵੱਡੀਆਂ ਵਾਰਦਾਤਾਂ, ਇੰਝ ਹੋਇਆ ਖੁਲਾਸਾ
ਧੂਰੀ ਪੁਲਸ ਨੇ ਨਿਹੰਗ ਦੇ ਬਾਣੇ ਵਿਚ ਲੁੱਟਾਂ-ਖੋਹਾਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ.
6 ਸਾਲਾ ਪੁੱਤ ਨੂੰ 24 ਵਾਰ ਕਿਰਚਾਂ ਮਾਰ ਕੇ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ
1 ਜੁਲਾਈ 2018 ਦੀ ਸਵੇਰ ਨੂੰ ਕਰੀਬ 10 ਵਜੇ ਮਾਨਸਾ ਰੋਡ ਸਥਿਤ ਭਾਈ ਮਤੀਦਾਸ ਨਗਰ ਵਿਚ ਆਪਣੇ 6 ਸਾਲਾ ਬੱਚੇ ਦਾ ਕਿਰਚ ਨਾਲ 24 ਵਾਰ ਕਰਕੇ ਕਤਲ ਕਰਨ ਵਾਲੀ ਮਾਂ ਰਾਜਵੀਰ ਕੌਰ ਨੂੰ ਜ਼ਿਲਾ ਸੈਸ਼ਨ ਜੱਜ ਕਮਲਜੀਤ ਲਾਂਬਾ ਦੀ ਅਦਾਲਤ ਨੇ ਉਮਰਕੈਦ ਦੀ ਸਜ਼ਾ ਸੁਣਾਈ ਹੈ।
ਧਾਰਾ-370 ਹਟਾਏ ਜਾਣ 'ਤੇ ਦੇਖੋ ਕੀ ਬੋਲੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ
ਪੰਜਾਬ ਦੀ ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਜਿਸ ਢੰਗ ਨਾਲ ਕਸ਼ਮੀਰ ਤੋਂ ਧਾਰਾ 370 ਹਟਾਈ ਹੈ ਇਹ ਬਿਲਕੁਲ ਗਲਤ ਹੈ।
ਹੁਣ ਬਾਜਵਾ ਨੇ ਬੇਅਦਬੀਆਂ ਦੇ ਮੁੱਦੇ 'ਤੇ ਆਪਣੀ ਹੀ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ
ਨਵਜੋਤ ਸਿੱਧੂ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਮੁੱਦੇ 'ਤੇ ਰਾਜ ਦੀ ਆਪਣੀ ਹੀ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।
ਚੰਡੀਗੜ੍ਹ 'ਚ ਕਤਲ ਕੀਤੀਆਂ ਭੈਣਾਂ ਦਾ ਹੋਇਆ ਸਸਕਾਰ, ਪਿਤਾ ਨੇ ਦੱਸੀ ਸਾਰੀ ਘਟਨਾ
NEXT STORY