ਜਲੰਧਰ (ਵੈੱਬ ਡੈਸਕ) : ਅੱਜ ਸਵੇਰੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਵਲੋਂ ਜੀ. ਟੀ. ਰੋਡ ਤੋਂ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਸਾਜਨਪ੍ਰੀਤ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਸਾਜਨਪ੍ਰੀਤ ਸਿੰਘ ਨੂੰ ਬਾਅਦ ਦੁਪਹਿਰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 5 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ। ਦੂਜੇ ਪਾਸੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਹਲਕਾ ਜਲਾਲਾਬਾਦ ਅੰਦਰ ਪਾਰਟੀ ਦੀ ਕੰਪੇਨ ਕਮੇਟੀ ਦੇ ਚੇਅਰਮੈਨ ਪ੍ਰੋ. ਦਰਸ਼ਨ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਮਕਸਦ ਨੂੰ ਲੈ ਕੇ ਆਮ ਆਦਮੀ ਪਾਰਟੀ ਨਾਲ ਲੋਕ ਧੜਾ-ਧੜ ਜੁੜੇ ਸਨ, ਉਸ ਪਾਰਟੀ ਦੇ ਆਗੂਆਂ ਦੀ ਵਿਚਾਰਧਾਰਾ ਭਟਕ ਗਈ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
ਅੰਮ੍ਰਿਤਸਰ : ਅੱਤਵਾਦੀ ਸਾਜਨਪ੍ਰੀਤ 5 ਦਿਨ ਦੇ ਰਿਮਾਂਡ 'ਤੇ
ਅੱਜ ਸਵੇਰੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਵਲੋਂ ਜੀ. ਟੀ. ਰੋਡ ਤੋਂ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਸਾਜਨਪ੍ਰੀਤ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਜ਼ਿਮਨੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਝਟਕਾ
ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਹਲਕਾ ਜਲਾਲਾਬਾਦ ਅੰਦਰ ਪਾਰਟੀ ਦੀ ਕੰਪੇਨ ਕਮੇਟੀ ਦੇ ਚੇਅਰਮੈਨ ਪ੍ਰੋ. ਦਰਸ਼ਨ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ।
ਬਰਨਾਲਾ 'ਚ ਚਾਰ ਮੁੰਡਿਆਂ ਵਲੋਂ ਨਾਬਾਲਿਗ ਕੁੜੀ ਨਾਲ ਗੈਂਗਰੇਪ
ਬਰਨਾਲਾ ਦੇ ਇਕ ਪਿੰਡ ਵਿਚ ਇਕ ਨਾਬਾਲਿਗ ਕੁੜੀ ਨਾਲ ਚਾਰ ਮੁੰਡਿਆਂ ਵਲੋਂ ਗੈਂਗਰੇਪ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ।
550ਵੇਂ ਪ੍ਰਕਾਸ਼ ਪੁਰਬ 'ਤੇ ਸ਼੍ਰੋਮਣੀ ਕਮੇਟੀ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੱਦਾ
ਵਾਤਾਵਰਣ ਦੀ ਸੰਭਾਲ ਲਈ ਪੰਜਾਬ ਸਰਕਾਰ ਅਤੇ ਵਾਤਾਵਰਣ ਪ੍ਰੇਮੀਆਂ ਦੇ ਯਤਨਾਂ ਨੂੰ ਹੁਲਾਰਾ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੂਬੇ ਦੇ ਕਿਸਾਨਾਂ ਨੂੰ ਖੁੱਲ੍ਹੇ ਖੇਤਾਂ ਵਿਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦਾ ਸੱਦਾ ਦਿੱਤਾ ਹੈ।
ਦੁਬਈ ਗਏ ਜਵਾਨ ਪੁੱਤ ਦੀ 2 ਦਿਨ ਬਾਅਦ ਹੋਈ ਮੌਤ, ਅੱਜ ਪੰਜਾਬ ਪੁੱਜੀ ਲਾਸ਼
ਰੋਜ਼ੀ-ਰੋਟੀ ਕਮਾਉਣ ਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 44 ਸਾਲਾ ਪ੍ਰਤਾਪ ਸਿੰਘ ਪੁੱਤਰ ਅਜੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।
ਕੈਪਟਨ ਦਾ ਹੁਕਮ, ਜ਼ਿਮਨੀ ਚੋਣਾਂ ਵਾਲੇ ਹਲਕਿਆਂ 'ਚੋਂ ਬਾਹਰ ਨਾ ਜਾਣ ਮੰਤਰੀ
ਪੰਜਾਬ 'ਚ 4 ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਦਾਖਾ, ਫਗਵਾੜਾ ਤੇ ਮੁਕੇਰੀਆਂ ਦੀਆਂ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੇ ਸਾਰੇ ਮੰਤਰੀਆਂ ਨੂੰ ਇਨ੍ਹਾਂ ਚਾਰੇ ਵਿਧਾਨ ਸਭਾ ਹਲਕਿਆਂ 'ਚ ਡਟੇ ਰਹਿਣ ਦੀਆਂ ਹਦਾਇਤਾਂ ਕੀਤੀਆਂ ਹਨ।
ਸ਼ਹੀਦ ਹੋਏ ਕਾਂਸਟੇਬਲ ਗੁਰਦੀਪ ਸਿੰਘ ਦਾ ਜਲੰਧਰ 'ਚ ਕੀਤਾ ਗਿਆ ਅੰਤਿਮ ਸੰਸਕਾਰ
ਜੰਡਿਆਲਾ ਗੁਰੂ 'ਚ ਨਸ਼ਾ ਤਸਕਰਾਂ ਅਤੇ ਐੱਸ.ਟੀ.ਐੱਫ ਵਿਚਾਲੇ ਹੋਏ ਮੁਕਾਬਲੇ 'ਚ ਸ਼ਹੀਦ ਹੋਏ ਕਾਂਸਟੇਬਲ ਗੁਰਦੀਪ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਸਿਵਲ ਹਸਪਤਾਲ 'ਚੋਂ ਨਵਜੰਮੇ ਬੱਚੇ ਦੇ ਅਗਵਾ ਹੋਣ ਦੀ CCTV ਫੁਟੇਜ ਆਈ ਸਾਹਮਣੇ (ਵੀਡੀਓ)
ਬੀਤੇ ਦਿਨ ਸਿਵਲ ਹਸਪਤਾਲ 'ਚੋਂ ਅਗਵਾ ਹੋਏ ਨਵਜੰਮੇ ਮਾਸੂਮ ਬੱਚੇ ਦੀ ਘਟਨਾ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਸਿੱਖ ਕੈਦੀਆਂ ਦੀ ਰਿਹਾਈ ਤੇ ਰਾਜੋਆਣਾ 'ਤੇ ਦਾਦੂਵਾਲ ਦਾ ਵੱਡਾ ਬਿਆਨ
ਸਰਬੱਤ ਖਾਲਸਾ ਵਲੋਂ ਨਿਯੁਕਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਮੋਦੀ ਸਰਕਾਰ ਵਲੋਂ 8 ਸਿੱਖ ਕੈਦੀਆਂ ਦੀ ਰਿਹਾਈ ਅਤੇ ਭਾਈ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਖ਼ਤਮ ਕਰਨ ਦੇ ਫੈਸਲੇ ਸਵਾਗਤਯੋਗ ਪਰ ਅਧੂਰੇ ਹਨ।
ਪਤੀ ਹੀ ਨਿਕਲਿਆ ਜ਼ਾਲਮ, ਦੋਸਤਾਂ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ
ਪਿਛਲੇ ਦਿਨੀਂ ਪਟਿਆਲਾ ਦੇ ਅਬਲੋਵਾਲ ਇਲਾਕੇ 'ਚ ਬੀਤੀ ਰਾਤ ਘਰ 'ਚੋਂ ਸੈਰ ਕਰਨ ਲਈ ਨਿਕਲੇ ਪਤੀ-ਪਤਨੀ 'ਤੇ ਲੁਟੇਰਿਆਂ ਵਲੋਂ ਹਮਲਾ ਕੀਤਾ ਗਿਆ ਸੀ।
ਕਾਂਗਰਸ 'ਚ ਬਗਾਵਤ ਤੇਜ਼, ਬਾਜਵਾ ਖਿਲਾਫ ਉੱਠੀ ਕਾਰਵਾਈ ਦੀ ਮੰਗ
NEXT STORY