ਜਲੰਧਰ (ਵੈੱਬ ਡੈਸਕ) : ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਗੁਰੂ ਸਾਹਿਬ ਦੇ ਜਨਮ ਦਿਹਾੜੇ 'ਤੇ ਹੋਣ ਵਾਲੇ ਸਮਾਗਮ 4 ਨਵੰਬਰ ਤੋਂ ਵੱਡੇ ਪੱਧਰ 'ਤੇ ਸ਼ੁਰੂ ਹੋ ਰਹੇ ਹਨ। 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਬਕਾਇਦਾ 6 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਸੱਦਿਆ ਗਿਆ ਹੈ। ਜਿਸ ਵਿਚ ਵਿਧਾਇਕਾਂ ਤੋਂ ਇਲਾਵਾ ਸਿਆਸੀ ਅਤੇ ਧਾਰਮਿਕ ਆਗੂਆਂ ਨੂੰ ਵੀ ਮਹਿਮਾਨ ਵਜੋਂ ਸ਼ਾਮਲ ਕੀਤਾ ਜਾਵੇਗਾ। ਦੂਜੇ ਪਾਸੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਜਿਸ ਨੂੰ ਮੁੱਖ ਰੱਖਦਿਆਂ ਚੋਣ ਪ੍ਰਚਾਰ ਵੀ ਭਖ ਜਾਵੇਗਾ ਪਰ ਹਰਿਆਣਾ ਦੇ ਕਾਂਗਰਸੀ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਤੋਂ ਚੋਣ ਪ੍ਰਚਾਰ ਨਹੀਂ ਕਰਾਉਣਾ ਚਾਹੁੰਦੇ। ਸੂਤਰਾਂ ਮੁਤਾਬਕ ਸੂਬੇ ਦੇ ਨੇਤਾਵਾਂ ਨੇ ਆਲਾਕਮਾਨ ਨੂੰ ਗੁਜਾਰਿਸ਼ ਕੀਤੀ ਹੈ ਕਿ ਉਹ ਸਿੱਧੂ ਨੂੰ ਪ੍ਰਚਾਰ ਲਈ ਨਾ ਭੇਜਣ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਹਿਮ ਖਬਰ, ਜਾਰੀ ਹੋਇਆ ਪੂਰਾ ਸ਼ਡਿਊਲ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ।
'ਸਿੱਧੂ' ਨੂੰ ਹਰਿਆਣਾ ਦੇ ਚੋਣ ਮੈਦਾਨ 'ਚ ਨਹੀਂ ਉਤਾਰਨਾ ਚਾਹੁੰਦੇ ਕਾਂਗਰਸੀ!
ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਜਿਸ ਨੂੰ ਮੁੱਖ ਰੱਖਦਿਆਂ ਚੋਣ ਪ੍ਰਚਾਰ ਵੀ ਭਖ ਜਾਵੇਗਾ ਪਰ ਹਰਿਆਣਾ ਦੇ ਕਾਂਗਰਸੀ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਤੋਂ ਚੋਣ ਪ੍ਰਚਾਰ ਨਹੀਂ ਕਰਾਉਣਾ ਚਾਹੁੰਦੇ।
ਜ਼ਿਮਨੀ ਚੋਣਾਂ ਨੂੰ ਲੈ ਕੇ ਪੱਭਾਂ ਭਾਰ ਹੋਈ ਕਾਂਗਰਸ
21 ਅਕਤੂਬਰ ਨੂੰ 4 ਵਿਧਾਨ ਸਭਾ ਹਲਕਿਆਂ 'ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਕਮਰ ਕੱਸ ਲਈ ਹੈ।
ਪੁਲਸ ਮੁਲਾਜ਼ਮ ਨਾਲ ਖਹਿਬੜਨ ਤੇ ਵੀਡੀਓ ਬਨਾਉਣ ਵਾਲੇ ਨੌਜਵਾਨ ਦੇ ਨਿਕਲੇ ਵਰੰਟ
ਬੀਤੇ ਦਿਨੀਂ ਰੈੱਡ ਲਾਈਟ ਜੰਪ ਕਰਨ ਦੇ ਦੋਸ਼ ਵਿਚ ਰੋਕੇ ਗਏ ਨੌਜਵਾਨ ਵੱਲੋਂ ਟ੍ਰੈਫਿਕ ਪੁਲਸ ਦੇ ਏ. ਐੱਸ. ਆਈ. ਨਾਲ ਦੁਰਵਿਵਹਾਰ ਕਰਕੇ ਵੀਡੀਓ ਵਾਇਰਲ ਕਰਨਾ ਇਕ ਨੌਜਵਾਨ ਨੂੰ ਮਹਿੰਗਾ ਪੈ ਗਿਆ।
ਭਰਾ ਤੋਂ ਬਦਲਾ ਲੈਣ ਲਈ ਪੁੱਤਰ ਸਣੇ ਪਰਿਵਾਰ ਦੇ 7 ਜੀਅ ਨਹਿਰ 'ਚ ਡੋਬ ਕੇ ਮਾਰੇ
ਫਾਜ਼ਿਲਕਾ ਦੇ ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਗੰਗ ਨਹਿਰ 'ਚ ਕਾਰ ਡਿੱਗਣ ਕਾਰਨ ਇਕੋ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਜਾਣ ਦੇ ਮਾਮਲੇ ਨੂੰ ਫਾਜ਼ਿਲਕਾ ਦੀ ਪੁਲਸ ਨੇ ਸੁਲਝਾ ਲਿਆ ਹੈ।
550ਵੇਂ ਪ੍ਰਕਾਸ਼ ਪੁਰਬ 'ਤੇ ਪੰਜਾਬ ਸਰਕਾਰ ਨੇ 6 ਨਵੰਬਰ ਨੂੰ ਸੱਦਿਆ ਵਿਸ਼ੇਸ਼ ਇਜਲਾਸ'
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 6 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ।
ਮੋਹਾਲੀ : ਬਦਮਾਸ਼ ਲਾਰੈਂਸ ਬਿਸ਼ਨੋਈ ਦੀ ਪੇਸ਼ੀ, ਅਦਾਲਤ ਬਾਹਰ ਲੱਗਾ ਸਖਤ ਪਹਿਰਾ
ਕਤਲ ਦੇ ਇਕ ਮਾਮਲੇ 'ਚ ਸ਼ੁੱਕਰਵਾਰ ਸਵੇਰੇ ਬਦਮਾਸ਼ ਲਾਰੈਂਸ ਬਿਸ਼ਨੋਈ ਨੂੰ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ।
ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਸਕਦੀ ਹੈ ਹਰਸਿਮਰਤ ਬਾਦਲ!
ਹਰਿਆਣਾ ਵਿਧਾਨ ਸਭਾ ਚੋਣਾਂ ਕਾਰਣ ਅਕਾਲੀ-ਭਾਜਪਾ ਗਠਜੋੜ ਵਿਚ ਪਈ ਤਰੇੜ ਕਾਰਣ ਹੁਣ ਗਠਜੋੜ ਵਿਚ ਤਲਵਾਰਾਂ ਮਿਆਨਾਂ 'ਚੋਂ ਖਿੱਚੀਆਂ ਜਾ ਰਹੀਆਂ ਹਨ।
ਪਬਜੀ ਗੇਮ ਦਾ ਸ਼ਿਕਾਰ ਹੋਏ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ, ਮੌਤ
ਆਨਲਾਈਨ ਪਬਜੀ ਗੇਮ ਖੇਡਣ ਦੀ ਦੀਵਾਨਗੀ ਇਸ ਕਦਰ ਵਧ ਗਈ ਹੈ ਕਿ ਇਸ ਗੇਮ ਨੇ ਲੋਕਾਂ ਨੂੰ ਆਪਣਾ ਦਾ ਸ਼ਿਕਾਰ ਬਣਾਉਣਾ ਸ਼ੁਰੂ ਕਰ ਦਿੱਤਾ ਹੈ।
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਲਈ 33 ਉਮੀਦਵਾਰ ਮੈਦਾਨ 'ਚ
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਲਈ 21 ਅਕਤੂਬਰ, 2019 ਨੂੰ ਪੈਣ ਵਾਲੀਆਂ ਵੋਟਾਂ ਲਈ ਕੁੱਲ 33 ਉਮੀਦਵਾਰ ਮੈਦਾਨ 'ਚ ਰਹਿ ਗਏ ਹਨ।
'ਸਰਬੱਤ ਦਾ ਭਲਾ ਐਕਸਪ੍ਰੈਸ' ਦੇ ਡਰਾਈਵਰ ਨੂੰ ਲੈ ਕੇ ਹੋਇਆ ਵਿਵਾਦ, ਸ਼ਰਧਾਲੂ ਪਰੇਸ਼ਾਨ
NEXT STORY