ਜਲੰਧਰ (ਵੈੱਬ ਡੈਸਕ) - ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਵਿਦੇਸ਼ ਮੰਤਰਾਲੇ ਨੂੰ ਇਕ ਵਾਰ ਫਿਰ ਪੱਤਰ ਲਿਖੇ ਕੇ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਹੈ। ਦੂਜੇ ਪਾਸੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਸਾਬਕਾ ਕੈਬਨਿਟ ਮੰਤਰੀ ਅਤੇ ਅੰਮ੍ਰਿਤਸਰ ਦੇ ਹਲਕਾ ਪੂਰਬੀ ਤੋਂ ਵਿਧਾਇਕ ਨਵਜੋਤ ਸਿੱਧੂ ਗੈਰ ਹਾਜ਼ਰ ਰਹੇ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਨਵਜੋਤ ਸਿੱਧੂ ਨੇ ਵਿਦੇਸ਼ ਮੰਤਰਾਲੇ ਤੋਂ ਫਿਰ ਮੰਗੀ ਪਾਕਿ ਜਾਣ ਦੀ ਮਨਜ਼ੂਰੀ
ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਵਿਦੇਸ਼ ਮੰਤਰਾਲੇ ਨੂੰ ਇਕ ਵਾਰ ਫਿਰ ਪੱਤਰ ਲਿਖੇ ਕੇ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਹੈ।
ਬਾਬੇ ਨਾਨਕ ਨੂੰ ਸਮਰਪਿਤ ਵਿਸ਼ੇਸ਼ ਇਜਲਾਸ 'ਚੋਂ ਸਿੱਧੂ ਗੈਰ ਹਾਜ਼ਰ
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਸਾਬਕਾ ਕੈਬਨਿਟ ਮੰਤਰੀ ਅਤੇ ਅੰਮ੍ਰਿਤਸਰ ਦੇ ਹਲਕਾ ਪੂਰਬੀ ਤੋਂ ਵਿਧਾਇਕ ਨਵਜੋਤ...
ਕੈਪਟਨ ਨੇ ਮੁੜ ਦੁਹਰਾਇਆ-'ਲਾਂਘਾ ਖੋਲ੍ਹਣ ਦੇ ਪਿੱਛੇ ਪਾਕਿ ਦਾ ਲੁਕਵਾਂ ਏਜੰਡਾ'
ਪਾਕਿਸਤਾਨ ਨੇ ਸੋਮਵਾਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਪੰਜਾਬੀ ਭਾਸ਼ਾ ਵਿਚ ਇਕ ਗੀਤ ਰਿਲੀਜ਼ ਕੀਤਾ ਹੈ।
ਸੁਲਤਾਨਪੁਰ ਲੋਧੀ: ਟੈਂਟ ਸਿਟੀ 'ਚ ਹੁਣ ਤੱਕ ਵੱਡੀ ਗਿਣਤੀ 'ਚ ਹੋਈ ਬੁਕਿੰਗ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ।
ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਸਿੱਧੂ ਸਿਰ ਬੰਨ੍ਹਿਆ ਲਾਂਘੇ ਦਾ ਸਿਹਰਾ
ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਸਿਹਰਾ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਸਿਰ ਬੰਨ੍ਹਿਆ ਹੈ।
ਪੰਜਾਬ ਵਿਧਾਨ ਸਭਾ 'ਚ 'ਵੈਂਕਈਆ ਨਾਇਡੂ' ਨੇ ਕੀਤੀ ਗੁਰੂ ਜੀ ਦੀ ਵਡਿਆਈ, ਜਾਣੋ ਕੀ ਬੋਲੇ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੀ ਮੌਜੂਦ ਰਹੇ।
ਵਿਧਾਨ ਸਭਾ ਇਜਲਾਸ : 'ਪ੍ਰਕਾਸ਼ ਸਿੰਘ ਬਾਦਲ' ਨੂੰ ਬੈਠ ਕੇ ਬੋਲਣ ਦੀ ਮਿਲੀ ਇਜਾਜ਼ਤ
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਪੀਕਰ ਰਾਣਾ...
ਕਰਤਾਰਪੁਰ ਸਾਹਿਬ ਜਾਣ ਲਈ ਬਿਨਾਂ ਪਾਸਪੋਰਟ ਨਹੀਂ ਹੋ ਰਹੀ ਰਜਿਸਟਰੇਸ਼ਨ
ਕਰਤਾਰਪੁਰ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂ ਮੰਗਲਵਾਰ ਨੂੰ ਵੀ ਦੁਵਿਧਾ ਵਿਚ ਫਸੇ ਰਹੇ। ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕੀ ਉਹ ਕੀ ਕਰਨ।
ਮੋਗਾ 'ਚ ਵੱਡੀ ਵਾਰਦਾਤ, 25 ਸਾਲਾ ਕੁੜੀ ਨੂੰ ਅਗਵਾ ਕਰਕੇ ਕੀਤਾ ਗੈਂਗਰੇਪ
ਮੋਗਾ ਦੇ ਪਿੰਡ ਧਲੇਕੇ ਤੋਂ ਇਕ 25 ਸਾਲਾ ਕੁੜੀ ਨੂੰ ਅਗਵਾ ਕਰਕੇ ਉਸ ਦੇ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਅੰਮ੍ਰਿਤਸਰ 'ਚ ਲੱਗੇ ਸਿੱਧੂ ਤੇ ਇਮਰਾਨ ਖਾਨ ਦੇ ਪੋਸਟਰ, ਦੱਸਿਆ ਗਿਆ 'ਹੀਰੋ'
ਸ਼ਹਿਰ 'ਚ ਥਾਂ-ਥਾਂ ਸਾਬਕਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪੋਸਟਰ ਲਾਏ ਗਏ ਹਨ।
'550 ਸਾਲਾ' ਦਾ ਚਿੰਨ੍ਹ ਬਣਿਆ ਖਿੱਚ ਦਾ ਕੇਂਦਰ, ਸੈਲਫੀਆਂ ਲੈਂਦੇ ਨੇ ਲੋਕ
NEXT STORY