ਜਲੰਧਰ (ਵੈੱਬ ਡੈਸਕ) : ਪਾਕਿਸਤਾਨੀ ਫੌਜ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਉਸ ਬਿਆਨ ਨੂੰ ਝੂਠਾ ਸਾਬਤ ਕਰ ਦਿੱਤਾ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤੀ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ ਹੋਵੇਗਾ। ਪਾਕਿਸਾਤਨੀ ਸੈਨਾ ਦੇ ਬੁਲਾਰੇ ਜਨਰਲ ਆਸਿਫ ਗਫੂਰ ਨੇ ਕਿਹਾ ਹੈ ਕਿ ਸ਼ਰਧਾਲੂਆਂ ਦੀ ਐਂਟਰੀ ਪਾਸਪੋਰਟ ਰਾਹੀਂ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਪਾਸਪੋਰਟ ਜ਼ਰੀਏ ਪਾਕਿਸਾਤਨ ਵਿਚ ਐਂਟਰੀ ਹੋਣਾ ਹੀ ਕਾਨੂੰਨੀ ਹੈ। ਦੂਜੇ ਪਾਸੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ 'ਚ ਸ਼ਿਰੱਕਤ ਕਰਨ ਲਈ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਤੀਜੀ ਵਾਰ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਹੈ ਅਤੇ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
ਪਾਕਿ ਫੌਜ ਨੇ ਪਲਟਿਆ ਇਮਰਾਨ ਖਾਨ ਦਾ ਫੈਸਲਾ, ਕਰਤਾਰਪੁਰ ਕੋਰੀਡੋਰ 'ਤੇ ਕੀਤਾ ਇਹ ਐਲਾਨ
ਪਾਕਿਸਤਾਨੀ ਫੌਜ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਉਸ ਬਿਆਨ ਨੂੰ ਝੂਠਾ ਸਾਬਤ ਕਰ ਦਿੱਤਾ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤੀ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ ਹੋਵੇਗਾ।
ਪਾਕਿਸਤਾਨ ਜਾਣ ਲਈ 'ਸਿੱਧੂ' ਨੇ ਤੀਜੀ ਵਾਰ ਮੰਗੀ ਇਜਾਜ਼ਤ, ਦਿੱਤੀ ਚਿਤਾਵਨੀ
ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ 'ਚ ਸ਼ਿਰੱਕਤ ਕਰਨ ਲਈ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਤੀਜੀ ਵਾਰ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਹੈ ਅਤੇ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਹੈ।
ਸੁਲਤਾਨਪੁਰ ਲੋਧੀ ਜਾ ਰਹੇ ਹੋ ਤਾਂ ਮਿਲਣਗੀਆਂ ਇਹ ਫਰੀ ਸਹੂਲਤਾਂ (ਵੀਡੀਓ)
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਬਾਬਾ ਨਾਨਕ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਚ ਸਥਾਪਤ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿਚ ਚੱਲ ਰਹੇ ਸਮਾਗਮਾਂ ਪ੍ਰਤੀ ਲੋਕਾਂ ਖਾਸ ਕਰ ਕੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਵਿਧਾਨ ਸਭਾ ਇਜਲਾਸ : 'ਆਫਿਸ ਆਫ ਪ੍ਰਾਫਿਟ' ਬਿੱਲ 'ਤੇ 'ਆਪ' ਨੇ ਕੀਤਾ ਵਾਕਆਊਟ
ਪੰਜਾਬ ਵਿਧਾਨ ਸਭਾ 'ਚ ਵਿਸ਼ੇਸ਼ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਦੌਰਾਨ 'ਆਫਿਸ ਆਫ ਪ੍ਰਾਫਿਟ' ਬਿੱਲ ਲਿਆਂਦਾ ਗਿਆ, ਜਿਸ ਦਾ ਆਮ ਆਦਮੀ ਪਾਰਟੀ ਵਲੋਂ ਵਿਰੋਧ ਕੀਤਾ ਗਿਆ ਅਤੇ ਇਹ ਬਿੱਲ ਵਾਪਸ ਲੈਣ ਲਈ ਕਿਹਾ ਗਿਆ।
ਵਿਧਾਨ ਸਭਾ ਇਜਲਾਸ : ਸ੍ਰੀ ਦਰਬਾਰ ਸਾਹਿਬ 'ਚ 'ਬੀਬੀਆਂ' ਵਲੋਂ ਕੀਰਤਨ ਕਰਨ ਦਾ ਮਤਾ ਪਾਸ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਦੌਰਾਨ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ 'ਚ ਬੀਬੀਆਂ ਦੇ ਕੀਰਤਨ ਕਰਨ ਬਾਰੇ ਮਤਾ ਪੇਸ਼ ਕੀਤਾ।
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਗੁਰਦੁਆਰਾ ਬੇਰ ਸਾਹਿਬ ਹੋਏ ਨਤਮਸਤਕ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਹੋਰ ਆਗੂ ਅੱਜ ਸ੍ਰੀ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ।
ਕਾਰਗਿੱਲ ਦੇ ਸ਼ਹੀਦ ਦਾ ਪਰਿਵਾਰ 19 ਸਾਲ ਤੋਂ ਖਾ ਰਿਹੈ ਦਰ-ਦਰ ਦੀਆਂ ਠੋਕਰਾਂ
ਦੇਸ਼ ਅਤੇ ਪੰਜਾਬ ਦੀ ਸਰਹੱਦਾਂ 'ਤੇ ਤਾਇਨਾਤ ਬਹੁਤ ਸਾਰੇ ਫੌਜੀ ਵੀਰ ਅਜਿਹੇ ਸਨ, ਜਿਨ੍ਹਾਂ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।
'ਚੰਨੀ ਬਜਾਜ' ਨੂੰ ਪਿਆ ਦਿਲ ਦਾ ਦੌਰਾ, ਸੀ. ਬੀ. ਆਈ. ਨੇ ਘਰ ਮਾਰਿਆ ਸੀ ਛਾਪਾ
ਮਸ਼ਹੂਰ ਸ਼ਰਾਬ ਕਾਰੋਬਾਰੀ ਚੰਨੀ ਬਜਾਜ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਸਾਹਮਣੇ ਆ ਰਹੀ ਹੈ।
ਵਿਆਹ ਕਰਵਾ ਗਿਆ ਸੀ ਸਿੰਗਾਪੁਰ, ਲਾਸ਼ ਦੀ ਉਡੀਕ ਕਰ ਰਹੀ ਹੈ ਗਰਭਵਤੀ ਪਤਨੀ
ਸਿੰਗਾਪੁਰ 'ਚ ਕ੍ਰੇਨ ਡਿੱਗਣ ਕਾਰਨ ਸੋਮਵਾਰ ਨੂੰ ਹੋਏ ਹਾਦਸੇ 'ਚ ਮਾਰੇ ਗਏ 28 ਸਾਲਾ ਭਾਰਤੀ ਕਰਮਚਾਰੀ ਦੀ ਲਾਸ਼ ਨੂੰ ਭਾਰਤ ਦੇ ਤਾਮਿਲਨਾਡੂ ਭੇਜਿਆ ਜਾ ਰਿਹਾ ਹੈ।
'ਨਵਜੋਤ ਸਿੱਧੂ' ਨੂੰ ਮਿਲਿਆ ਪਾਕਿਸਤਾਨ ਦਾ ਵੀਜ਼ਾ, ਭੇਜਣ ਦੇ ਮੂਡ 'ਚ ਨਹੀਂ 'ਭਾਰਤ'!
ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵਲੋਂ ਪਾਕਿਸਤਾਨ ਜਾਣ ਲਈ ਵੀਜ਼ਾ ਦੇ ਦਿੱਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ ਪਰ ਅਜੇ ਤੱਕ ਇਸ ਦੇ ਲਈ ਉਨ੍ਹਾਂ ਨੂੰ ਭਾਰਤ ਸਰਕਾਰ ਨੇ ਸਿਆਸੀ ਮਨਜ਼ੂਰੀ ਨਹੀਂ ਦਿੱਤੀ ਹੈ।
ਦੂਜੀ ਜਮਾਤ 'ਚ ਪੜ੍ਹਦੀ 9 ਸਾਲਾ ਮਾਸੂਮ ਨਾਲ ਪਿੰਡ ਦੇ ਵਿਅਕਤੀ ਵਲੋਂ ਜਬਰ-ਜ਼ਨਾਹ
NEXT STORY