ਜਲੰਧਰ (ਵੈੱਬ ਡੈਸਕ) : ਵਿਧਾਇਕੀ ਤੋਂ ਅਸਤੀਫਾ ਦੇ ਕੇ ਵਾਪਸ ਲੈਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਗਿਆ ਹੈ। ਪੰਜਾਬ ਵਿਧਾਨ ਸਭਾ ਦੀ ਲਜਿਸਲੇਚਰ ਬ੍ਰਾਂਚ ਨੇ ਨੋਟਿਸ ਜਾਰੀ ਕਰਕੇ ਦੋਵਾਂ ਵਿਧਾਇਕਾਂ ਨੂੰ ਪੁੱਛਿਆ ਹੈ ਕਿ ਤੁਹਾਡੀ ਵਿਧਾਨ ਸਭਾ ਦੀ ਮੈਂਬਰਸ਼ਿਪ ਕਿਉਂ ਨਾ ਰੱਦ ਕੀਤੀ ਜਾਵੇ। ਦੂਜੇ ਪਾਸੇ ਨਾਭਾ ਵਿਖੇ ਪਹੁੰਚੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ 'ਆਪ' ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਹਰਪਾਲ ਸਿੰਘ ਚੀਮਾ ਨੇ ਨਵਜੋਤ ਸਿੰਘ ਸਿੱਧੂ 'ਤੇ ਬੋਲਦਿਆਂ ਕਿਹਾ ਕਿ ਸਿੱਧੂ ਅਜੇ ਚੁੱਪ ਬੇਠੈ ਹਨ ਉਹ ਇੱਕ ਨਾ ਇੱਕ ਦਿਨ ਕਾਂਗਰਸ ਪਾਰਟੀ ਛੱਡ ਕੇ 'ਆਪ' ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
ਵਿਧਾਇਕੀ ਤੋਂ ਅਸਤੀਫਾ ਵਾਪਸ ਲੈਣ ਵਾਲੇ ਸੁਖਪਾਲ ਖਹਿਰਾ ਤੇ ਅਮਰਜੀਤ ਸੰਦੋਆ ਨੂੰ ਨੋਟਿਸ ਜਾਰੀ
ਵਿਧਾਇਕੀ ਤੋਂ ਅਸਤੀਫਾ ਦੇ ਕੇ ਵਾਪਸ ਲੈਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਗਿਆ ਹੈ।
'ਨਵਜੋਤ ਸਿੱਧੂ ਅਜੇ ਚੁੱਪ, ਕਿਸੇ ਵੇਲੇ ਵੀ ਹੋਣਗੇ 'ਆਪ' 'ਚ ਸ਼ਾਮਲ'
ਨਾਭਾ ਵਿਖੇ ਪਹੁੰਚੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ 'ਆਪ' ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ।
ਐੱਸ. ਵਾਈ. ਐੱਲ. 'ਤੇ ਵੱਡੇ ਤੇ ਛੋਟੇ ਬਾਦਲ ਨੂੰ ਸੁਪਰੀਮ ਕੋਰਟ ਵਲੋਂ ਨੋਟਿਸ
ਐੱਸ. ਵਾਈ. ਐੱਲ. ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ।
ਸੰਸਦ ’ਚ ਪੰਜਾਬੀਆਂ ਦੇ ਅਕਸ ਨੂੰ ਖਰਾਬ ਕਰਨ ’ਤੇ ਮਾਨ ਮੰਗੇ ਮੁਆਫੀ : ਤਰੁਣ ਚੁੱਘ (ਵੀਡੀਓ)
ਭਾਜਪਾ ਆਗੂ ਤਰੁਣ ਚੁੱਘ ਨੇ ਦੇਸ਼ ਦੀ ਸਭ ਤੋਂ ਵੱਡੀ ਸੰਸਦ ’ਚ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਵਲੋਂ ਪੇਸ਼ ਕੀਤੇ ਗਏ ਵਿਵਹਾਰ ਦੀ ਨਿੰਦਾ ਕੀਤੀ ਹੈ।
ਸਕੂਲ ਬੱਸ ਦੀ ਰਾਹ ਦੇਖ ਰਹੇ 6 ਸਾਲਾ ਬੱਚੇ ਲਈ ਕਾਲ ਬਣ ਕੇ ਆਈ ਬਲੈਰੋ, ਉਜਾੜਿਆ ਪਰਿਵਾਰ
ਲੁਧਿਆਣਾ ਦੇ ਗੋਕੁਲ ਰੋਡ 'ਤੇ ਵਾਪਰੇ ਹਾਦਸੇ 'ਚ ਛੇ ਸਾਲਾ ਮਾਸੂਮ ਹਰਸ਼ਿਤ ਦੀ ਮੌਤ ਹੋ ਗਈ।
ਰਾਜੋਆਣਾ ਫਾਂਸੀ ਮੁਆਫੀ 'ਤੇ ਅਮਿਤ ਸ਼ਾਹ ਦਾ ਬਿਆਨ ਸਿੱਖ ਕੌਮ ਲਈ ਸਦਮਾ : ਲੌਂਗੋਵਾਲ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਵਲੋਂ ਲੋਕ ਸਭਾ 'ਚ ਪੁੱਛੇ ਸਵਾਲ ਦੇ ਜਵਾਬ 'ਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਮੁਆਫ ਨਾ ਕੀਤੇ ਜਾਣ ਸਬੰਧੀ ਕੀਤੇ ਐਲਾਨ 'ਤੇ ਐੱਸ. ਜੀ. ਪੀ. ਸੀ. ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ।
ਜਲੰਧਰ: ਨਸ਼ੇ 'ਚ ਟੱਲੀ ਹੋ ਕੇ ਨੌਜਵਾਨਾਂ ਨੇ ਪੈਟਰੋਲ ਪੰਪ 'ਤੇ ਕੀਤੀ ਗੁੰਡਾਗਰਦੀ
ਨੈਸ਼ਨਲ ਹਾਈਵੇਅ 'ਤੇ ਪਰਾਗਪੁਰ ਨੇੜੇ 50 ਸਾਲ ਤੋਂ ਚੱਲ ਰਹੇ ਇੰਡੀਅਨ ਆਇਲ ਦੇ ਇਕ ਪੈਟਰੋਲ ਪੰਪ 'ਤੇ ਰਾਤ 2 ਵਜੇ ਤੋਂ ਬਾਅਦ ਕੁਝ ਨਸ਼ੇ 'ਚ ਧੁੱਤ ਨੌਜਵਾਨਾਂ ਵੱਲੋਂ ਗੁੰਡਾਗਰਦੀ ਕਰਦੇ ਕੀਤੀ।
ਯੂਥ ਕਾਂਗਰਸ ਦੀਆਂ ਚੋਣਾਂ 'ਚ ਭਿੜੇ ਕਾਂਗਰਸੀ, ਚੱਲੀਆਂ ਗੋਲੀਆਂ
ਲੁਧਿਆਣਾ ਵਿਚ ਬੁੱਧਵਾਰ ਨੂੰ ਯੂਥ ਕਾਂਗਰਸ ਦੀਆਂ ਪੈ ਰਹੀਆਂ ਵੋਟਾਂ ਦੌਰਾਨ ਜੰਮ ਕੇ ਹੰਗਾਮਾ ਹੋਇਆ।
ਪਾਰਟੀ ਦੌਰਾਨ ਢਿੱਡ ’ਚ ਚਾਕੂ ਮਾਰ ਦੋਸਤ ਨੇ ਕੀਤਾ ਦੋਸਤ ਦਾ ਕਤਲ
ਪੁਲਸ ਸਟੇਸ਼ਨ ਫੇਜ਼-1 ਅਧੀਨ ਆਉਂਦੇ ਪਿੰਡ ਮੋਹਾਲੀ ਵਿਖੇ ਕੁਝ ਦੋਸਤਾਂ ’ਚ ਚੱਲ ਰਹੀ ਸ਼ਰਾਬ ਪਾਰਟੀ ਦੌਰਾਨ ਇਕ ਦੋਸਤ ਨੇ ਦੂਜੇ ਦੋਸਤ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ।
ਪਾਕਿ ਮੌਲਵੀ ਨੇ ਕਰਤਾਰਪੁਰ ਸਾਹਿਬ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਦਿੱਤੀ ਧਮਕੀ
ਪਾਕਿਸਤਾਨ ਦੇ ਇਕ ਮੌਲਵੀ ਨੇ ਦੁਨੀਆ ਭਰ ਤੋਂ ਕਰਤਾਰਪੁਰ ਸਾਹਿਬ ਗੁਰਦੁਆਰਾ ਆਉਣ ਵਾਲੇ ਸਿੱਖਾਂ ਨੂੰ ਧਮਕੀ ਦਿੱਤੀ ਹੈ।
ਬਾਬੇ ਨਾਨਕ ਵੇਲੇ ਦੇ ਸਾਜ ਬਣਾਉਂਦੇ ਅਤੇ ਬੱਚਿਆਂ ਨੂੰ ਸਿਖਾਉਂਦੇ ਹਨ ਇਹ ਸਿੱਖ ਨੌਜਵਾਨ
NEXT STORY