ਜਲੰਧਰ (ਵੈੱਬ ਡੈਸਕ)— ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਵਿੱਤ ਵਿਭਾਗ ਦੇ ਕੰਮਕਾਜ 'ਤੇ ਚੁੱਕੇ ਗਏ ਸਵਾਲਾਂ ਦਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੋੜਵਾਂ ਜਵਾਬ ਦਿੱਤਾ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਨੂੰ ਹਰ ਜਗ੍ਹਾ ਚੁੱਕਣਾ ਠੀਕ ਨਹੀਂ ਹੈ। ਉਥੇ ਹੀ ਦੂਜੇ ਪਾਸੇ ਕਾਂਗਰਸ ਨੇਤਾ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਪਾਕਿਸਤਾਨ 'ਚ ਧਾਰਮਿਕ ਅੱਤਿਆਚਾਰ ਝੱਲ ਰਹੇ ਅਹਿਮਦੀਆ ਭਾਈਚਾਰੇ ਨੂੰ ਵੀ ਨਵੇਂ ਨਾਗਰਿਕਤਾ ਸੋਧ ਕਾਨੂੰਨ ਦੇ ਦਾਇਰੇ 'ਚ ਲਿਆਉਣ ਦੀ ਬੇਨਤੀ ਕੀਤੀ ਹੈ। ਬਾਜਵਾ ਨੇ ਕੋਵਿੰਦ ਨੂੰ ਚਿੱਠੀ ਲਿਖ ਕੇ ਇਹ ਬੇਨਤੀ ਕੀਤੀ ਕਿ ਸੋਧ ਨਾਗਰਿਕਤਾ ਕਾਨੂੰਨ ਵਿਰੁੱਧ ਵੱਡੇ ਪੱਧਰ 'ਤੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਬਾਜਵਾ ਨੇ ਕਿਹਾ ਕਿ ਸਰਕਾਰ ਨੂੰ ਅਹਿਮਦੀਆਂ ਲਈ ਮਨੁੱਖੀ ਆਧਾਰ 'ਤੇ ਕਦਮ ਚੁੱਕਣ ਦੀ ਲੋੜ ਹੈ, ਜਿਨ੍ਹਾਂ ਨੂੰ ਲਗਾਤਾਰ ਅੱਤਿਆਚਾਰ ਕਾਰਨ ਪਾਕਿਸਤਾਨ ਤੋਂ ਦੌੜਨਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵੱਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖਬਰਾਂ ਦੱਸਾਂਗੇ।
ਰਵਨੀਤ ਬਿੱਟੂ ਦੇ ਹਮਲੇ ਦਾ ਮਨਪ੍ਰੀਤ ਬਾਦਲ ਵਲੋਂ ਮੋੜਵਾਂ ਜਵਾਬ
ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਵਲੋਂ ਵਿੱਤ ਵਿਭਾਗ ਦੇ ਕੰਮ-ਕਾਜ 'ਤੇ ਚੁੱਕੇ ਗਏ ਸਵਾਲਾਂ ਦਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜਵਾਬ ਦਿੱਤਾ ਹੈ। ਰਵਨੀਤ ਬਿੱਟੂ ਦੇ ਬਿਆਨ 'ਤੇ ਦੋ ਟੁੱਕ 'ਚ ਜਵਾਬ ਦਿੰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਅਤੇ ਇਸ ਨੂੰ ਹਰ ਜਗ੍ਹਾ ਚੁੱਕਣਾ ਠੀਕ ਨਹੀਂ ਹੈ।
ਪ੍ਰਤਾਪ ਬਾਜਵਾ ਨੇ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਕੀਤੀ ਇਹ ਬੇਨਤੀ
ਕਾਂਗਰਸ ਨੇਤਾ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਪਾਕਿਸਤਾਨ 'ਚ ਧਾਰਮਿਕ ਅੱਤਿਆਚਾਰ ਝੱਲ ਰਹੇ ਅਹਿਮਦੀਆ ਭਾਈਚਾਰੇ ਨੂੰ ਵੀ ਨਵੇਂ ਨਾਗਰਿਕਤਾ ਸੋਧ ਕਾਨੂੰਨ ਦੇ ਦਾਇਰੇ ਵਿਚ ਲਿਆਉਣ ਦੀ ਐਤਵਾਰ ਨੂੰ ਬੇਨਤੀ ਕੀਤੀ। ਬਾਜਵਾ ਨੇ ਕੋਵਿੰਦ ਨੂੰ ਚਿੱਠੀ ਲਿਖ ਕੇ ਇਹ ਬੇਨਤੀ ਕੀਤੀ।
ਵੰਡ ਤੋਂ ਬਾਅਦ ਪਹਿਲੀ ਵਾਰ ਸੰਗਤ ਸ੍ਰੀ ਕਰਤਾਰਪੁਰ 'ਚ ਮਨਾਵੇਗੀ ਦਸਮ ਪਿਤਾ ਦਾ ਜਨਮ ਦਿਹਾੜਾ
ਵੰਡ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਸੰਗਤ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਮ ਵਿਸ਼ਰਾਮ ਸਥਾਨ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਮਨਾਵੇਗੀ।
ਜਥੇਦਾਰ ਅਵਤਾਰ ਸਿੰਘ ਮੱਕੜ ਦਾ ਹੋਇਆ ਅੰਤਿਮ ਸੰਸਕਾਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਅੰਤਿਮ ਸੰਸਕਾਰ ਐਤਵਾਰ ਨੂੰ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨ ਘਾਟ 'ਚ ਕਰ ਦਿੱਤਾ ਗਿਆ। ਜਥੇਦਾਰ ਮੱਕੜ ਦੇ ਅੰਤਿਮ ਸੰਸਕਾਰ ਮੌਕੇ ਹਰ ਕਿਸੇ ਦੀਆਂ ਅੱਖਾਂ ਨਮ ਸਨ।
ਪਾਰਟੀ ਦੀ ਪਿੱਠ 'ਚ ਛੁਰਾ ਮਾਰਨ ਵਾਲਾ ਟਕਸਾਲੀ ਨਹੀਂ ਹੋ ਸਕਦਾ : ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਐਤਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਪਹੁੰਚੇ। ਉਨ੍ਹਾਂ ਨੇ ਮੇਲਾ ਮਾਘੀ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਕੀਤੀ ਜਾ ਰਹੀ ਕਾਨਫਰੰਸ ਸਬੰਧੀ ਜਾਇਜ਼ਾ ਲਿਆ।
ਅਨੋਖੀ ਪਹਿਲ : ਘਰ 'ਚ ਇਕੱਲੇ ਰਹਿ ਰਹੇ ਬਜ਼ੁਰਗਾਂ ਦੇ ਹੁਣ ਹੰਝੂ ਪੂੰਝੇਗੀ ਪੰਜਾਬ ਪੁਲਸ
ਜਿਨ੍ਹਾਂ ਬੱਚਿਆਂ ਨੂੰ ਪਾਲਣ ਲਈ ਮਾਪੇ ਆਪਣੀ ਜ਼ਿੰਦਗੀ ਲਾ ਦਿੰਦੇ ਹਨ, ਉਨ੍ਹਾਂ ਦੀ ਸਿੱਖਿਆ ਅਤੇ ਸਹੂਲਤ ਲਈ ਆਪਣਾ ਸਭ ਕੁਝ ਨਿਛਾਵਰ ਕਰ ਦਿੰਦੇ ਹਨ। ਮਾਂ-ਪਿਓ ਨੂੰ ਜੀਵਨ ਦੇ ਅੰਤਿਮ ਪਲਾਂ 'ਚ ਇਕੱਲਾ ਛੱਡ ਦੇਣਾ ਕਿੰਨਾ ਵੱਡਾ ਦੋਸ਼ ਹੈ, ਇਸ ਗੱਲ ਦੀ ਕਲਪਨਾ ਕਰਨਾ ਵੀ ਮੁਸ਼ਕਿਲ ਹੈ।
ਕੱਲ੍ਹ ਕੇਂਦਰੀ ਸਿਹਤ ਮੰਤਰੀ ਕਰਨਗੇ ਬਠਿੰਡਾ ਏਮਜ਼ ਦਾ ਉਦਘਾਟਨ
925 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਵਿਚ ਬਣ ਰਹੇ ਏਮਜ਼ ਦਾ ਉਦਘਾਟਨ ਸੋਮਵਾਰ ਨੂੰ ਕੀਤਾ ਜਾਵੇਗਾ। ਬਠਿੰਡਾ-ਡੱਬਵਾਲੀ ਰੋਡ 'ਤੇ ਉਸਾਰੀ ਅਧੀਨ ਏਮਜ਼ ਅੰਦਰ 750 ਬੈੱਡ ਵਾਲੇ ਹਸਪਤਾਲ ਦੀਆਂ 12 'ਚੋਂ 9 ਓ.ਪੀ.ਡੀਜ਼ ਬਣ ਕੇ ਤਿਆਰ ਹੋ ਚੁੱਕੀਆਂ ਹਨ, ਜਿਨ੍ਹਾਂ ਦਾ ਉਦਘਾਟਨ 23 ਦਸੰਬਰ ਨੂੰ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਹਰਸ਼ ਵਰਧਨ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਕੀਤਾ ਜਾਵੇਗਾ।
ਫੌਜੀ ਸਨਮਾਨ ਨਾਲ ਹੋਇਆ ਅਰੁਣਜੀਤ ਦਾ ਸਸਕਾਰ, ਮਾਂ ਨੇ ਸਿਹਰਾ ਬੰਨ੍ਹ ਕੀਤਾ ਵਿਦਾ
ਗਲੇਸ਼ੀਅਰ 'ਚ ਤਾਇਨਾਤ ਸੈਨਾ ਦੀ 5 ਡੋਗਰਾ ਯੂਨਿਟ ਦੇ 22 ਸਾਲਾਂ ਸਿਪਾਹੀ ਅਰੁਣਜੀਤ ਕੁਮਾਰ ਜੋ ਛੁੱਟੀ ਲੈ ਕੇ ਘਰ ਪਰਤ ਰਿਹਾ ਸੀ ਦੀ ਚੰਡੀਗੜ੍ਹ ਏਅਰਪੋਰਟ 'ਤੇ ਹਾਲਤ ਖਰਾਬ ਹੋਣ ਤੋਂ ਬਾਅਦ ਮੌਤ ਹੋ ਗਈ ਸੀ।
ਕਾਰ ਸੇਵਾ ਵਾਲੇ ਬਾਬਾ ਹਰਭਜਨ ਸਿੰਘ ਪਹਿਲਵਾਨ ਦਾ ਦਿਹਾਂਤ (ਵੀਡੀਓ)
ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਹਰਭਜਨ ਸਿੰਘ ਪਹਿਲਵਾਨ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਸੰਤ ਬਾਬਾ ਹਰਭਜਨ ਸਿੰਘ ਪਹਿਲਵਾਨ ਦੀ ਉਮਰ 75 ਸਾਲਾ ਦੀ ਸੀ। ਉਨ੍ਹਾਂ ਦੇ ਪਰਿਵਾਰ 'ਚ ਉਨ੍ਹਾਂ ਦੀ ਧਰਮ ਪਤਨੀ ਦੋ ਬੇਟੇ ਅਤੇ ਇਕ ਬੇਟੀ ਹੈ।
ਲੁਧਿਆਣਾ : ਤੜਕਸਾਰ ਧਾਗਾ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ, ਇਕ ਮਜਦੂਰ ਦੀ ਮੌਤ
ਲੁਧਿਆਣਾ ਦੇ ਇੰਡਸਟਰੀਅਲ ਏਰੀਆ ਫੋਕਲ ਪੁਆਇੰਟ ਫੇਸ ਪੰਜ ਵਿਚ ਅੱਜ ਤੜਕਸਾਰ ਅਚਾਨਕ ਅੱਗ ਲੱਗ ਗਈ। ਇਹ ਅੱਗ ਰੋਜ਼ੀ ਸਪੀਨਿੰਗ ਮਿੱਲ ਨਾਂ ਦੀ ਫੈਕਟਰੀ ਵਿਚ ਲੱਗੀ, ਜਿੱਥੇ ਧਾਗਾ ਬਣਾਇਆ ਜਾਂਦਾ ਸੀ। ਇਸ ਅੱਗ ਦੀ ਲਪੇਟ 'ਚ ਆਉਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਦੋ ਮਜਦੂਰ ਬੁਰੀ ਤਰ੍ਹਾਂ ਝੁਲਸ ਗਏ।
ਅਮਰੀਕਾ 'ਚ ਸੜਕ ਹਾਦਸੇ ਦੌਰਾਨ ਮਾਰੇ ਗਏ ਨੌਜਵਾਨ ਦਾ ਜੱਦੀ ਪਿੰਡ 'ਚ ਹੋਇਆ ਸਸਕਾਰ
NEXT STORY