ਜਲੰਧਰ (ਵੈੱਬ ਡੈਸਕ) : ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਸੋਸ਼ਲ ਮੀਡੀਆ 'ਤੇ ਇਕ ਕਥਿਤ ਵੀਡੀਓ ਵਾਇਰਲ ਹੋਈ ਹੈ। ਇਸ ਵੀਡੀਓ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਦਾ ਮਜ਼ਾਕ ਉਡਾਉਂਦੇ ਵਿਖਾਈ ਦੇ ਰਹੇ ਹਨ। ਰੰਧਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਹੱਥ ਵਿਚ ਫੜ ਕੇ ਆਖ ਰਹੇ ਹਨ ਕਿ ਇਹ ਗੁਰੂ ਨਾਨਕ ਦੇਵ ਜੀ ਹਨ। ਦੂਜੇ ਪਾਸੇ ਨਵੇਂ ਸਾਲ ਮੌਕੇ ਬਠਿੰਡਾ ਦੇ ਸਿਵਲ ਲਾਈਨ ਕਲੱਬ 'ਚ ਰੱਖੇ ਗਏ ਪ੍ਰੋਗਰਾਮ ਦੇ ਚੱਲਦੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ 'ਤੇ ਵੱਡਾ ਹਮਲਾ ਬੋਲਿਆ ਹੈ। ਭਾਈ ਦਾਦੂਵਾਲ ਦਾ ਕਹਿਣਾ ਹੈ ਕਿ ਜਿੱਥੇ ਦੇਸ਼-ਵਿਦੇਸ਼ ਵਿਚ ਸ਼ਹੀਦਾਂ ਦੇ ਦਿਹਾੜੇ ਮਨਾਏ ਜਾ ਰਹੇ ਹਨ, ਉਥੇ ਹੀ ਕਾਂਗਰਸ ਸਰਕਾਰ ਦਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਸ਼ਹੀਦਾਂ ਦੀ ਯਾਦਗਾਰ 'ਤੇ ਨਾਚ-ਗਾਣੇ ਅਤੇ ਭੰਗੜੇ ਪਾਉਣ ਜਾ ਰਿਹਾ ਹੈ ਜੋ ਸਿੱਖ ਸੰਗਤ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
ਬਾਬੇ ਨਾਨਕ ਲਈ ਮੰਤਰੀ ਸੁੱਖੀ ਰੰਧਾਵਾ ਨੇ ਵਰਤੀ ਇਤਰਾਜ਼ਯੋਗ ਸ਼ਬਦਾਵਲੀ, ਵੀਡੀਓ ਵਾਇਰਲ
ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਸੋਸ਼ਲ ਮੀਡੀਆ 'ਤੇ ਇਕ ਕਥਿਤ ਵੀਡੀਓ ਵਾਇਰਲ ਹੋਈ ਹੈ।
ਭਾਈ ਦਾਦੂਵਾਲ ਨੇ ਘੇਰੀ ਕਾਂਗਰਸ, ਮਨਪ੍ਰੀਤ ਬਾਦਲ 'ਤੇ ਮੜ੍ਹੇ ਦੋਸ਼
ਨਵੇਂ ਸਾਲ ਮੌਕੇ ਬਠਿੰਡਾ ਦੇ ਸਿਵਲ ਲਾਈਨ ਕਲੱਬ 'ਚ ਰੱਖੇ ਗਏ ਪ੍ਰੋਗਰਾਮ ਦੇ ਚੱਲਦੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ 'ਤੇ ਵੱਡਾ ਹਮਲਾ ਬੋਲਿਆ ਹੈ।
'ਰਵਨੀਤ ਬਿੱਟੂ' ਨੇ ਰਿਹਾਈ ਲਈ ਰਾਜੋਆਣਾ ਅੱਗੇ ਰੱਖੀ ਇਹ ਸ਼ਰਤ
ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਵਲੋਂ ਭੁੱਖ-ਹੜਤਾਲ ਦਾ ਐਲਾਨ ਕੀਤਾ ਗਿਆ ਹੈ...
ਇਸ਼ਕ 'ਚ ਅੰਨ੍ਹੀ ਮਾਂ ਦੀ ਕਰਤੂਤ, ਆਸ਼ਕ ਨਾਲ ਮਿਲ ਕੇ ਕੀਤਾ ਮਾਸੂਮ ਦਾ ਕਤਲ
ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਇਕ ਕਲਯੁੱਗੀ ਮਾਂ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ 7 ਸਾਲਾ ਬੱਚੇ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
CAA ਨੂੰ ਲੈ ਕੇ ਸੁਖਬੀਰ ਬਾਦਲ 'ਤੇ ਵਰ੍ਹੇ ਮਨਪ੍ਰੀਤ ਬਾਦਲ (ਵੀਡੀਓ)
ਕਾਂਗਰਸ ਪਾਰਟੀ ਦੇ 134ਵੇਂ ਸਥਾਪਨਾ ਦਿਵਸ 'ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਬਠਿੰਡਾ ਪਹੁੰਚੇ।
ਗ੍ਰੰਥੀ ਦੇ ਥੱਪੜ ਮਾਰਨ ਵਾਲੇ ਨੌਜਵਾਨ ਨੇ ਦੱਸੀ ਅਸਲ ਸੱਚਾਈ
ਬੀਤੇ ਦਿਨੀਂ ਬਰਨਾਲਾ ਦੇ ਇਕ ਗੁਰਦੁਆਰੇ ਦੇ ਗ੍ਰੰਥੀ ਦੇ ਨੌਜਵਾਨ ਨੇ ਪਾਠ ਕਰਦੇ ਸਮੇਂ ਥੱਪੜ ਮਾਰਿਆ ਸੀ, ਜਿਸ ਕਾਰਨ ਸਿੱਖ ਭਾਈਚਾਰੇ 'ਚ ਭਾਰੀ ਰੋਸ ਸੀ।
ਦੁਬਈ ਤੋਂ ਪਰਤੇ ਕੁਲਦੀਪ ਦੀ ਨੌਜਵਾਨਾਂ ਨੂੰ ਨਸੀਹਤ
ਪੰਜਾਬੀ ਨੌਜਵਾਨਾਂ ਦੇ ਫਰਜ਼ੀ ਟਰੈਵਲ ਏਜੰਟਾਂ ਦੇ ਧੱਕੇ ਚੜ੍ਹ ਕੇ ਵਿਦੇਸ਼ਾਂ 'ਚ ਖੱਜਲ-ਖੁਆਰ ਹੋਣ ਦੇ ਮਾਮਲੇ ਸਾਹਮਣੇ ਆਉਂਦੇ ਹੀ ਰਹਿੰਦੇ ਹਨ।
ਬਿਸ਼ਨੋਈ ਤੇ ਭਗਵਾਨਪੁਰਾ ਗੈਂਗ ਨਾਲ ਸੰਬੰਧ ਰੱਖਦਾ ਗੈਂਗਸਟਰ ਪਿੰਦਰੀ ਭਾਰੀ ਅਸਲੇ ਸਣੇ ਕਾਬੂ
ਰੂਪਨਗਰ ਦੀ ਸੀ. ਆਈ. ਏ. ਪੁਲਸ ਨੇ ਏ-ਕੈਟਾਗਿਰੀ ਦੇ ਖਤਰਨਾਕ ਗੈਂਗਸਟਰ ਪਰਮਿੰਦਰ ਸਿੰਘ ਉਰਫ ਪਿੰਦਰੀ ਨੂੰ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ।
ਦੁਸਹਿਰਾ ਰੇਲ ਹਾਦਸਾ-2018 ਦੀ ਜਾਂਚ 'ਚ 23 ਖਿਲਾਫ ਰਿਪੋਰਟ
ਜੌੜਾ ਫਾਟਕ 'ਚ ਦੁਸਹਿਰੇ ਵਾਲੇ ਦਿਨ ਸਾਲ 2018 'ਚ ਭਿਆਨਕ ਰੇਲ ਹਾਦਸਾ ਹੋਇਆ ਸੀ, ਜਿਸ ਵਿਚ 58 ਲੋਕਾਂ ਦੀ ਮੌਤ ਅਤੇ ਸੈਂਕੜੇ ਲੋਕ ਜ਼ਖਮੀ ਹੋ ਗਏ ਸਨ।
ਲੁਧਿਆਣਾ 'ਚ ਦਿਲ ਦਹਿਲਾ ਦੇਣ ਵਾਲੇ ਹਾਦਸੇ ਦੀ ਫੁਟੇਜ ਆਈ ਸਾਹਮਣੇ
ਲੁਧਿਆਣਾ ਦੇ ਤਾਜਪੁਰ ਰੋਡ 'ਤੇ ਦਿਲ ਦਹਿਲਾ ਦੇਣ ਵਾਲੇ ਸੜਕ ਹਾਦਸੇ ਦੀ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਈ ਹੈ...
ਭਾਈਚਾਰਕ ਸਾਂਝ ਦੀ ਝਲਕ : ਮੁਸਲਿਮ ਭਾਈਚਾਰੇ ਨੇ ਗੁਰੂ ਕੇ ਲੰਗਰਾਂ ਲਈ ਖੋਲ੍ਹੇ ਮਸਜਿਦ ਦੇ ਦਰਵਾਜ਼ੇ
ਦੇਸ਼ 'ਚ ਇਸ ਸਮੇਂ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ. ਨੂੰ ਲੈ ਕੇ ਜਿੱਥੇ ਧਰਮ ਨੂੰ ਲੈ ਕੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ,ਉੱਥੇ ਹੀ ਫਤਿਹਗੜ੍ਹ ਸਾਹਿਬ 'ਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਆਪਸੀ ਭਾਈਚਾਰੇ ਦੀ ਮਿਸਾਲ ਪੈਦਾ ਕੀਤੀ ਹੈ।
8 ਸਾਲਾ ਬੱਚੀ ਨਾਲ ਦਰਿੰਦਗੀ, ਜਬਰ-ਜ਼ਨਾਹ ਮਗਰੋਂ ਕੀਤਾ ਬੇਰਹਿਮੀ ਨਾਲ ਕਤਲ
ਫਿਰੋਜ਼ਪੁਰ ਝਿਰਕਾ ਬਲਾਕ ਦੇ ਇਕ ਪਿੰਡ 'ਚ ਇਕ 8 ਸਾਲਾ ਬੱਚੀ ਦੀ ਜਬਰ-ਜ਼ਨਾਹ ਤੋਂ ਬਾਅਦ ਗਲਾ ਘੁੱਟ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਸੜਕਾਂ 'ਤੇ ਉਤਰਿਆ ਈਸਾਈ ਭਾਈਚਾਰਾ, ਕੀਤਾ ਚੱਕਾ ਜਾਮ
NEXT STORY