ਜਲੰਧਰ (ਵੈੱਬ ਡੈਸਕ) - ਬਾਦਲ ਪਰਿਵਾਰ ਖਿਲਾਫ ਮੋਰਚਾ ਖੋਲ੍ਹ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਅਕਾਲੀ ਦਲ ਟਕਸਾਲੀ ਲਈ ਬੁਰੀ ਖਬਰ ਹੈ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਬੋਨੀ ਅਮਰਪਾਲ ਅਜਨਾਲਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਸ਼ਾਮਲ ਹੋ ਗਏ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਰਾਜਾਸਾਂਸੀ 'ਚ ਕਾਂਗਰਸ ਖਿਲਾਫ ਰੈਲੀ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਟਕਸਾਲੀ ਦਲ ਨੂੰ ਝਟਕਾ, ਅਜਨਾਲਾ ਪਿਓ-ਪੁੱਤ ਅਕਾਲੀ ਦਲ 'ਚ ਸ਼ਾਮਲ
ਬਾਦਲ ਪਰਿਵਾਰ ਖਿਲਾਫ ਮੋਰਚਾ ਖੋਲ੍ਹ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਅਕਾਲੀ ਦਲ ਟਕਸਾਲੀ ਲਈ ਬੁਰੀ ਖਬਰ ਹੈ।
ਅੰਮ੍ਰਿਤਸਰ 'ਚ ਗਰਜੇ ਸੁਖਬੀਰ ਬਾਦਲ, ਕੈਪਟਨ ਨੂੰ ਲਾਏ ਰਗੜੇ
ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਰਾਜਾਸਾਂਸੀ 'ਚ ਕਾਂਗਰਸ ਖਿਲਾਫ ਰੈਲੀ ਕੀਤੀ ਜਾ ਰਹੀ ਹੈ।
ਮੰਚ ਤੋਂ ਕੈਪਟਨ ਨੂੰ ਵੱਡੇ ਬਾਦਲ ਦਾ ਚੈਲੰਜ, ਕਿਹਾ ‘ਵਾਅਦੇ ਪੂਰੇ ਕਰੋ ਜਾਂ ਗੱਦੀ ਛੱਡੋ’
ਚੋਣਾਂ ਦੇ ਸਮੇਂ ਕਾਂਗਰਸ ਸਰਕਾਰ ਵਲੋਂ ਜਨਤਾ ਨਾਲ ਕਈ ਤਰ੍ਹਾਂ ਦੇ ਵਾਅਦੇ ਕੀਤੇ ਗਏ ਸਨ
ਰੈਲੀ 'ਚ ਮਜੀਠੀਆ ਦਾ ਨਾਅਰਾ, 'ਚਾਹੁੰਦਾ ਹੈ ਪੰਜਾਬ ਕੈਪਟਨ ਤੋਂ ਹਿਸਾਬ'
ਕੈਪਟਨ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਖਿਲਾਫ ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡੀ ਰੈਲੀ ਕੀਤੀ ਗਈ।
ਤਰਨਤਾਰਨ ਦੇ ਸ਼ਹੀਦ ਸੁਖਜਿੰਦਰ ਨੂੰ ਵਿਆਹ ਤੋਂ 8 ਸਾਲ ਬਾਅਦ ਮਿਲੀ ਸੀ ਪੁੱਤਰ ਦੀ ਦਾਤ
ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਅੱਤਵਾਦੀਆਂ ਨਾਲ ਲੋਹਾ ਲੈਣ ਜਾ ਰਹੀ ਸੀ.ਆਰ.ਪੀ.ਐੱਫ. ਦੀ ਬੱਸ ’ਤੇ 14 ਫਰਵਰੀ 2019 ਨੂੰ ਹਮਲਾ ਕਰ ਦਿੱਤਾ ਗਿਆ ਸੀ
ਖਰੜ 'ਚ ਵੱਡੀ ਵਾਰਦਾਤ, ਪੁੱਤਰ ਵਲੋਂ ਪਿਓ ਦਾ ਬੇਰਹਿਮੀ ਨਾਲ ਕਤਲ
ਇੱਥੋਂ ਦੇ ਖਰੜ ਨਗਰ ਕੌਂਸਲ ਦੀ ਹਦੂਦ ਅਧੀਨ ਆਉਂਦੇ ਪਿੰਡ ਮੁੰਡੀ ਖਰੜ ਵਿਖੇ ਇੱਕ ਪੁੱਤਰ ਨੇ ਆਪਣੇ ਪਿਓ ਦੀ ਹੱਤਿਆ ਕਰ ਦਿੱਤੀ ਹੈ।
ਸਰਕਾਰ 'ਚ ਵਾਪਸੀ 'ਤੇ ਬੋਲੇ ਨਵਜੋਤ ਸਿੱਧੂ, 'ਕੈਪਟਨ ਨੂੰ ਭਰੋਸਾ ਈ ਨਹੀਂ ਤਾਂ...'!
ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਸਰਕਾਰ 'ਚ ਵਾਪਸੀ ਤੋਂ ਸਾਫ ਇਨਕਾਰ ਕਰ ਦਿੱਤਾ ਹੈ।
ਅਗਲੇ ਹਫਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣਗੇ 'ਰਵਨੀਤ ਬਿੱਟੂ'
ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਗਲੇ ਹਫਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋਣਗੇ।
ਹੁਸ਼ਿਆਰਪੁਰ: ਪੇਸ਼ੀ ਭੁਗਤਣ ਆਇਆ ਕੈਦੀ ਪੁਲਸ ਨੂੰ ਚਕਮਾ ਦੇ ਕੇ ਹੋਇਆ ਫਰਾਰ
ਕੇਂਦਰੀ ਜੇਲ ਹੁਸ਼ਿਆਰਪੁਰ ਤੋਂ ਸੈਸ਼ਨ ਕੋਰਟ 'ਚ ਪੇਸ਼ੀ ਭੁਗਤਣ ਆਇਆ ਕੈਦੀ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਵਾਲੇ ਦੋ ਦੋਸ਼ੀਆਂ ਦੇ ਸਕੈੱਚ ਜਾਰੀ
ਗੁਰਦਾਸਪੁਰ ਦੇ ਕਸਬਾ ਧਾਰੀਵਾਲ 'ਚ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ 'ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ 'ਚ ਪੁਲਸ ਵਲੋਂ ਦੋ ਦੋਸ਼ੀਆਂ ਦੇ
ਅਨੋਖੀ ਠੱਗੀ : ATM ਹਿਲਾ ਕੇ ਕੱਢਦਾ ਰਿਹਾ ਕੈਸ਼ ਪਰ ਖਾਤੇ 'ਚ ਰਹਿੰਦੇ ਪੂਰੇ
NEXT STORY