ਜਲੰਧਰ (ਵੈੱਬ ਡੈਸਕ) : ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਤੀਜੇ ਦਿਨ ਦੌਰਾਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਦਿੱਤੇ ਬਿਆਨ 'ਤੇ ਬੋਲਦਿਆਂ ਕਿਹਾ ਕਿ 'ਗਲਤੀ ਕਿਸੇ ਤੋਂ ਵੀ ਹੋ ਸਕਦੀ ਹੈ।' ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਕਿਸੇ ਵੀ ਕੀਮਤ 'ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਦੂਜੇ ਪਾਸੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਅਤੇ ਹੋਰ ਪੁਲਸ ਅਫਸਰਾਂ ਨੂੰ ਬਹਿਬਲ ਕਲਾਂ ਕੇਸ ਵਿਚ ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਰੁੱਧ ਦਾਖਲ ਅਪੀਲ ਮੰਗਲਵਾਰ ਨੂੰ ਖਾਰਜ ਕਰ ਦਿੱਤੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਅਜੇ ਦੋ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਨੇ ਸੀ. ਬੀ. ਆਈ. ਦੀ ਐੱਸ. ਐੱਲ. ਪੀ. ਖਾਰਜ ਕੀਤੀ ਸੀ ਤੇ ਅੱਜ ਹਾਈਕੋਰਟ ਨੇ ਪੁਲਸ ਅਫਸਰਾਂ ਦੀ ਅਪੀਲ ਖਾਰਜ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
ਡੀ. ਜੀ. ਪੀ. ਦੇ ਬਿਆਨ 'ਤੇ ਵਿਧਾਨ ਸਭਾ 'ਚ ਜਾਣੋ ਕੀ ਬੋਲੇ ਕੈਪਟਨ ਅਮਰਿੰਦਰ ਸਿੰਘ
ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਤੀਜੇ ਦਿਨ ਦੌਰਾਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਦਿੱਤੇ ਬਿਆਨ 'ਤੇ ਬੋਲਦਿਆਂ ਕਿਹਾ ਕਿ 'ਗਲਤੀ ਕਿਸੇ ਤੋਂ ਵੀ ਹੋ ਸਕਦੀ ਹੈ।'
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਪੁਲਸ ਅਧਿਕਾਰੀਆਂ ਨੂੰ ਹਾਈਕੋਰਟ ਦਾ ਵੱਡਾ ਝਟਕਾ
ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਅਤੇ ਹੋਰ ਪੁਲਸ ਅਫਸਰਾਂ ਨੂੰ ਬਹਿਬਲ ਕਲਾਂ ਕੇਸ ਵਿਚ ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਰੁੱਧ ਦਾਖਲ ਅਪੀਲ ਮੰਗਲਵਾਰ ਨੂੰ ਖਾਰਜ ਕਰ ਦਿੱਤੀ ਹੈ।
ਡੀ. ਜੀ. ਪੀ. ਮੁੱਦੇ 'ਤੇ ਲੋਹਾ-ਲਾਖਾ ਹੋਏ ਭਗਵੰਤ ਮਾਨ, ਕੈਪਟਨ-ਅਰੂਸਾ 'ਤੇ ਚੁੱਕੇ ਸਵਾਲ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਤੀਜਾ ਦਿਨ ਵੀ ਹੰਗਾਮਾ ਭਰਪੂਰ ਰਿਹਾ। ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵਲੋਂ ਸਦਨ ਵਿਚ ਖੂਬ ਹੰਗਾਮਾ ਕੀਤਾ।
ਜਲੰਧਰ : 3 ਬੱਚਿਆਂ ਦੇ ਪਿਓ ਨੇ ਡੀ. ਜੇ. ਪਾਰਟੀ 'ਚ ਨਾਬਾਲਗ ਲੜਕੀ ਨਾਲ ਕੀਤਾ ਜਬਰ-ਜ਼ਨਾਹ
ਜਲੰਧਰ ਦੇ ਇਕ ਇਲਾਕੇ 'ਚ ਇਕ ਵਿਅਕਤੀ ਨੇ ਭਾਣਜੇ ਦੇ ਜਨਮ ਦਿਨ 'ਚ ਡੀ. ਜੇ. ਪਾਰਟੀ 'ਚ ਬੁਲਾਈ 11ਵੀਂ ਦੀ ਇਕ ਵਿਦਿਆਰਥਣ ਨਾਲ ਜਬਰ-ਜ਼ਨਾਹ ਕੀਤਾ।
ਔਜਲਾ ਦਾ ਬਿਆਨ, ਨਸ਼ਾ ਤਸਕਰ ਤੇ ਬਿਕਰਮ ਮਜੀਠੀਆ ਤਸਵੀਰ ਮਾਮਲੇ 'ਚ ਹੋਵੇ ਜਾਂਚ (ਵੀਡੀਓ)
ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਵੱਲੋਂ ਤਸਵੀਰਾਂ ਦਿਖਾਉਣ ਦੇ ਮਾਮਲੇ 'ਚ ਵੱਡਾ ਬਿਆਨ ਦਿੰਦੇ ਹੋਏ ਕਿਹਾ ਪਹਿਲਾਂ ਮਜੀਠੀਆ ਆਪਣੀਆਂ ਤਸਵੀਰਾਂ ਦੀ ਜਾਂਚ ਕਰੇ ਕਿ ਆਖਿਰਕਾਰ ਉਨ੍ਹਾਂ ਦੀਆਂ ਤਸਵੀਰਾਂ ਨਸ਼ਾ ਤਸਕਰਾਂ ਨਾਲ ਸਨ, ਜੋਕਿ ਇਕ ਕੌਮਾਂਤਰੀ ਤਸਕਰ ਹੈ।
ਪਟਿਆਲਾ : ਹਾਕੀ ਖਿਡਾਰੀਆਂ ਦਾ ਕਤਲ ਕਰਨ ਵਾਲਿਆਂ ਦੀ ਹੋਈ ਸ਼ਨਾਖਤ (ਵੀਡੀਓ)
ਪਿਛਲੇ ਦਿਨੀਂ 2 ਹਾਕੀ ਖਿਡਾਰੀਆਂ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਸੁਲਝਾਉਂਦੇ ਹੋਏ ਪਟਿਆਲਾ ਦੀ ਪੁਲਸ ਨੇ ਅਹਿਮ ਖੁਲਾਸਾ ਕੀਤਾ ਹੈ। ਪੁਲਸ ਨੇ ਇਸ ਮਾਮਲੇ ਦੇ ਦੋਸ਼ੀ ਪਿਉ-ਪੁੱਤ ਦੀ ਸ਼ਨਾਖਤ ਕਰ ਲਈ ਹੈ, ਜਿਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਦੀਆਂ 5 ਟੀਮਾਂ ਭੇਜੀਆਂ ਗਈਆਂ ਹਨ।
ਤਰਨਤਾਰਨ : ਬਾਬਾ ਜੀਵਨ ਸਿੰਘ ਡੇਰੇ ਤੋਂ ਇਕ ਕਰੋੜ ਤੋਂ ਵੱਧ ਦੀ ਲੁੱਟ (ਤਸਵੀਰਾਂ)
ਤਰਨਤਾਰਨ ਵਿਖੇ ਸਥਿਤ ਬਾਬਾ ਜੀਵਨ ਸਿੰਘ ਜੀ ਡੇਰੇ, ਜਿਸ ਨੂੰ ਬਾਬਾ ਜਗਤਾਰ ਸਿੰਘ ਜੀ ਚਲਾ ਰਹੇ ਹਨ, ਵਿਖੇ ਬੀਤੀ ਰਾਤ ਅਣਪਛਾਤੇ ਲੁਟੇਰੇ ਦਾਖਲ ਹੋ ਗਏ। ਲੁਟੇਰਿਆਂ ਨੇ ਡੇਰੇ ਦੇ ਖਜਾਨਚੀ ਬਾਬਾ ਮਹਿੰਦਰ ਸਿੰਘ ਅਤੇ ਇਕ ਸੇਵਾਦਾਰ ਨੂੰ ਬੰਧਕ ਬਣਾਉਂਦੇ ਹੋਏ ਪਹਿਲਾਂ ਉਨ੍ਹਾਂ ਦੀ ਕੁਟਮਾਰ ਕੀਤੀ ਅਤੇ ਬਾਅਦ ’ਚ ਕਰੀਬ ਡੇਢ ਕਰੋੜ ਰੁਪਏ ਦੀ ਰਾਸ਼ੀ ਲੈ ਫਰਾਰ ਹੋ ਗਏ।
ਡੀ.ਜੀ.ਪੀ. ਨੂੰ ਗਿਆਨੀ ਹਰਪ੍ਰੀਤ ਸਿੰਘ ਦੀ ਫਟਕਾਰ, ਕਿਹਾ-ਨਹੀਂ ਹਨ ਅਹੁਦੇ 'ਤੇ ਰਹਿਣ ਦੇ ਕਾਬਲ (ਵੀਡੀਓ)
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਸ੍ਰੀ ਨਨਕਾਣਾ ਸਾਹਿਬ ਗਿਆ 12 ਮੈਂਬਰੀ ਜਥਾ ਅੱਜ ਵਾਪਸ ਪਰਤ ਆਇਆ ਹੈ।
ਪੰਜਾਬ ਵਿਧਾਨ ਸਭਾ 'ਚ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਅਹਿਮ ਮਤਾ ਪਾਸ
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਤੀਜਾ ਦਿਨ ਵੀ ਹੰਗਾਮਾ ਭਰਪੂਰ ਰਿਹਾ। ਇਸ ਹੰਗਾਮੇ ਦੌਰਾਨ ਪੰਜਾਬ ਵਿਧਾਨ ਸਭਾ 'ਚ ਕਰਤਾਰਪੁਰ ਲਾਂਘੇ ਸੰਬੰਧੀ ਅਹਿਮ ਮਤਾ ਪਾਸ ਕੀਤਾ ਗਿਆ।
ਰੂਪਨਗਰ: ਸਿਵਲ ਹਸਪਤਾਲ ਦੇ ਬਾਥਰੂਮ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
ਸਿਵਲ ਹਸਪਤਾਲ ਰੂਪਨਗਰ ਦੇ ਮੈਡੀਕਲ ਵਾਰਡ ਦੇ ਬਾਥਰੂਮ 'ਚ ਇਕ 24 ਸਾਲਾ ਨੋਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਵਾਤਾਵਰਨ ਬਚਾਉਣ ਦਾ ਹੋਕਾ ਦੇਣ ਸਾਈਕਲ ’ਤੇ ਨਿਕਲੇ ਮੁੰਡੇ, DC ਵਲੋਂ ਸਨਮਾਨਿਤ (ਵੀਡੀਓ)
NEXT STORY