ਜਲੰਧਰ (ਵੈੱਬ ਡੈਸਕ) : ਪੰਜਾਬ ਵਿਧਾਨ ਸਭਾ ਦੇ 11ਵੇਂ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਦਨ 'ਚ ਭਾਸ਼ਣ ਦਿੱਤਾ ਗਿਆ, ਜਿਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟਫੋਨ ਅਜੇ ਤੱਕ ਨਾ ਦਿੱਤੇ ਜਾਣ 'ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਨੌਜਵਾਨਾਂ ਨੂੰ ਸਮਾਰਟਫੋਨ ਦੇਣ 'ਚ ਦੇਰੀ ਹੋ ਰਹੀ ਹੈ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਗਲਵਾਰ ਨੂੰ ਵਿਧਾਨ ਸਭਾ 'ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਮੁਅੱਤਲ ਡੀ. ਐੱਸ. ਪੀ. ਬਲਵਿੰਦਰ ਸੇਖੋਂ ਦੇ ਵਿਵਾਦ 'ਤੇ ਦਿੱਤੇ ਬਿਆਨ ਤੋਂ ਬਾਅਦ ਸੇਖੋਂ ਨੇ ਤਿੱਖਾ ਜਵਾਬ ਦਿੱਤਾ ਹੈ। ਫੇਸਬੁਕ 'ਤੇ ਪੋਸਟ ਸਾਂਝੀ ਕਰਦਿਆਂ ਬਲਵਿੰਦਰ ਸੇਖੋਂ ਨੇ ਕਿਹਾ ਕਿ 'ਮੈਂ ਮਿਸਟਰ ਸੀ. ਐੱਮ. ਨੂੰ ਦੱਸ ਦੇਣਾ ਚਾਹੁੰਦਾ ਹਾਂ ਕਿ ਅਜਿਹੀਆਂ ਧਮਕੀਆਂ ਮੇਰਾ ਮਨੋਬਲ ਨਹੀਂ ਤੋੜ ਸਕਦੀਆਂ, ਇਨਕੁਆਰੀ ਦਾ ਡਰਾਮਾ ਕਰਨ ਦੀ ਲੋੜ ਨਹੀਂ, ਸਿੱਧਾ ਡਿਸਮਿਸ ਕਰ ਦਿਓ ਪਰ ਇਸ ਅੱਤਵਾਦੀ ਨੂੰ ਇਸਦੇ ਅੰਜਾਮ ਤੱਕ ਪਹੁੰਚਾ ਕੇ ਹੀ ਦਮ ਲਵਾਂਗਾ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
'ਸਮਾਰਟਫੋਨਾਂ' 'ਤੇ ਕੈਪਟਨ ਦਾ ਵੱਡਾ ਬਿਆਨ, 'ਕੋਰੋਨਾ ਵਾਇਰਸ ਕਾਰਨ ਹੋਈ ਦੇਰ'
ਪੰਜਾਬ ਵਿਧਾਨ ਸਭਾ ਦੇ 11ਵੇਂ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਦਨ 'ਚ ਭਾਸ਼ਣ ਦਿੱਤਾ ਗਿਆ, ਜਿਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟਫੋਨ ਅਜੇ ਤੱਕ ਨਾ ਦਿੱਤੇ ਜਾਣ 'ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਨੌਜਵਾਨਾਂ ਨੂੰ ਸਮਾਰਟਫੋਨ ਦੇਣ 'ਚ ਦੇਰੀ ਹੋ ਰਹੀ ਹੈ।
ਕੈਪਟਨ ਦੇ ਬਿਆਨ ਤੋਂ ਬਾਅਦ ਮੁਅੱਤਲ ਡੀ. ਐੱਸ. ਪੀ. ਸੇਖੋਂ ਦੀ 'ਬੜ੍ਹਕ'
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਗਲਵਾਰ ਨੂੰ ਵਿਧਾਨ ਸਭਾ 'ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਮੁਅੱਤਲ ਡੀ. ਐੱਸ. ਪੀ. ਬਲਵਿੰਦਰ ਸੇਖੋਂ ਦੇ ਵਿਵਾਦ 'ਤੇ ਦਿੱਤੇ ਬਿਆਨ ਤੋਂ ਬਾਅਦ ਸੇਖੋਂ ਨੇ ਤਿੱਖਾ ਜਵਾਬ ਦਿੱਤਾ ਹੈ।
ਸਮਾਰਟਫੋਨਾਂ ਸੰਬਧੀ ਕੋਰੋਨਾ ਵਾਇਰਸ ਵਾਲੇ ਬਿਆਨ 'ਤੇ ਘਿਰੇ ਕੈਪਟਨ, ਮਜੀਠੀਆ ਨੇ ਲਾਏ ਰਗੜੇ
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਮਾਰਟਫੋਨ ਵੰਡਣ 'ਚ ਦੇਰੀ ਹੋਣ ਦਾ ਕਾਰਨ ਕੋਰੋਨਾ ਵਾਇਰਸ ਨੂੰ ਦੱਸ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁਰੇ ਫਸ ਗਏ ਹਨ। ਕੈਪਟਨ ਦੇ ਇਸ ਬਿਆਨ 'ਤੇ ਸਾਬਕਾ ਕੇਂਦਰੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਖੂਬ ਰਗੜੇ ਲਾਏ ਹਨ।
ਸ਼ਹਾਦਤ ਦਾ ਜਾਮ ਪੀਣ ਵਾਲੇ ਵਿੰਗ ਕਮਾਂਡਰ ਚੀਮਾ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ
ਪਟਿਆਲਾ ਵਿਖੇ ਐੱਨ. ਸੀ. ਸੀ. ਕੈਡਿਟਾਂ ਨੂੰ ਜਹਾਜ਼ ਉਡਾਉਣ ਦੀ ਸਿਖਲਾਈ ਦੇਣ ਮੌਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਹਵਾਈ ਸੈਨਾ ਦੇ ਵਿੰਗ ਕਮਾਂਡਰ ਜੀ. ਐੱਸ. ਚੀਮਾ ਦਾ ਪਿੰਡ ਆਲੋਵਾਲ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।
ਆਉਣ ਵਾਲੇ ਦਿਨਾਂ 'ਚ ਵਿਗੜੇਗਾ ਪੰਜਾਬ ਦਾ ਮੌਸਮ, ਕਿਸਾਨਾਂ ਲਈ ਖਾਸ ਹਿਦਾਇਤਾਂ
ਪੰਜਾਬ 'ਚ ਆਉਂਦੇ ਦਿਨਾਂ 'ਚ ਮੌਸਮ ਇਕ ਵਾਰ ਫਿਰ ਮਿਜ਼ਾਜ ਬਦਲੇਗਾ ਅਤੇ ਸੂਬੇ 'ਚ ਕਈ ਥਾਹੀਂ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਵਿਆਹ ਵਾਲੇ ਦਿਨ ਘਰ ’ਚ ਪਏ ਵੈਣ, ਸ਼ੱਕੀ ਹਾਲਾਤ ’ਚ ਲਾੜੇ ਦੀ ਮੌਤ (ਤਸਵੀਰਾਂ)
ਸੁਨਾਮ ਦੀ ਸਾੲÄ ਕਾਲੋਨੀ ’ਚ ਪੀਰ ਬਾਬਾ ਦੀ ਦਰਗਾਹ ਨੇੜੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਨਾਭਾ ਜੇਲ ਬੇਅਦਬੀ ਮਾਮਲੇ ਦੀ ਜਾਂਚ ਲਈ ਜਥੇਦਾਰ ਨੇ ਬਣਾਈ 5 ਮੈਂਬਰੀ ਕਮੇਟੀ
ਨਾਭਾ ਜੇਲ ਵਿਚ ਪੋਥੀਆਂ ਅਤੇ ਗੁਟਕਿਆਂ ਦੀ ਬੇਅਦਬੀ ਦੇ ਮਾਮਲੇ ਦੀ ਜਾਂਚ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਮੈਂਬਰੀ ਪੜਤਾਲੀਆ ਕਮੇਟੀ ਬਣਾਈ ਹੈ।
ਆਰਗੈਨਿਕ ਖੇਤੀ ਨੇ ਸੁੱਚਾ ਸਿੰਘ ਨੂੰ ਦਿਵਾਈ ਪ੍ਰਸਿੱਧੀ, ਵਿਦੇਸ਼ਾਂ ਤੱਕ ਨੇ ਚਰਚੇ
ਖੇਤੀ ਜਿੱਥੇ ਕਿਸਾਨਾਂ ਲਈ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ, ਉੱਥੇ ਹੀ ਕੁਝ ਕਿਸਾਨ ਅਜਿਹੇ ਵੀ ਹਨ, ਜੋ ਆਰਗੈਨਿਕ ਖੇਤੀ ਨੂੰ ਅਪਣਾ ਕੇ ਮੋਟੀ ਕਮਾਈ ਕਰ ਰਹੇ ਹਨ ਤੇ ਹੋਰਨਾਂ ਕਿਸਾਨਾਂ ਨੂੰ ਨਵੀਂ ਸੇਧ ਦੇ ਰਹੇ ਹਨ।
ਇਨਸਾਨੀਅਤ ਸ਼ਰਮਸਾਰ : ਬੱਚੇ ਨਾਲ ਕੁਕਰਮ ਤੋਂ ਬਾਅਦ ਉਤਾਰਿਆ ਮੌਤ ਦੇ ਘਾਟ
ਲਾਹੌਰ ਦੇ ਨਜ਼ਦੀਕੀ ਇਲਾਕਾ ਇਸਲਾਮਪੁਰ ਵਿਚ ਇਕ ਮਦਰੱਸੇ ਦੇ 2 ਮੌਲਵੀਆਂ ਵਲੋਂ 10 ਸਾਲਾ ਬੱਚੇ ਨਾਲ ਕੁਕਰਮ ਕਰਨ ਤੋਂ ਬਾਅਦ ਕੁੱਟਮਾਰ ਕਰਨ ਨਾਲ ਬੱਚੇ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।
ਇਲਾਜ ਲਈ ਤੜਫਦਾ ਰਿਹਾ 5 ਸਾਲ ਦਾ ਮਾਸੂਮ, ਨਹੀਂ ਪਸੀਜਿਆ ਡਾਕਟਰਾਂ ਦਾ ਦਿਲ
ਜ਼ਿਲਾ ਪੱਧਰੀ ਸਿਵਲ ਹਸਪਤਾਲ ਦੀ ਐਮਰਜੈਂਸੀ 'ਚ ਅੱਜ ਗੰਭੀਰ ਜ਼ਖਮੀ 5 ਸਾਲ ਦਾ ਮਾਸੂਮ ਬੱਚਾ ਇਲਾਜ ਲਈ ਤੜਫਦਾ ਰਿਹਾ।
ਕਿੰਨਰਾਂ ਨੇ ਨੌਜਵਾਨਾਂ ਨਾਲ ਬਦਫੈਲੀ ਕਰਕੇ ਵੀਡੀਓ ਕੀਤੀ ਵਾਇਰਲ
NEXT STORY