ਜਲੰਧਰ (ਵੈੱਬ ਡੈਸਕ) : ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਿੱਲੀ ਵਿਖੇ ਹਾਈਕਮਾਨ ਦੇ ਦਰਬਾਰ ਪਹੁੰਚ ਚੁੱਕੇ ਹਨ। ਨਵਜੋਤ ਸਿੱਧੂ ਨੇ ਇਸ ਸਬੰਧੀ ਇਕ ਪ੍ਰੈਸ ਨੋਟ ਜਾਰੀ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਨਵਜੋਤ ਸਿੱਧੂ ਮੁਤਾਬਕ ਉਨ੍ਹਾਂ ਨੂੰ ਕਾਂਗਰਸ ਹਾਈਕਮਾਨ ਵਲੋਂ ਦਿੱਲੀ ਤਲਬ ਕੀਤਾ ਗਿਆ ਸੀ। ਦੂਜੇ ਪਾਸੇ ਲੰਬੇ ਸਮੇਂ ਦੀ ਚੁੱਪ ਤੋਂ ਬਾਅਦ ਕਾਂਗਰਸ ਦਰਬਾਰ ਗਏ ਨਵਜੋਤ ਸਿੱਧੂ 'ਤੇ ਵਿਰੋਧੀ ਧਿਰਾਂ ਨੇ ਸਵਾਲ ਚੁੱਕੇ ਹਨ। ਸਿੱਧੂ ਵਲੋਂ ਜਾਰੀ ਬਿਆਨ, ਜਿਸ 'ਚ ਉਨ੍ਹਾਂ ਸੋਨੀਆ ਗਾਂਧੀ ਤੇ ਪ੍ਰਿਯੰਕਾ ਵਾਡਰਾ ਗਾਂਧੀ ਨਾਲ ਪੰਜਾਬ ਦਾ ਰੋਡ ਮੈਪ ਸਾਂਝਾ ਕਰਨ ਦੀ ਗੱਲ ਕੀਤੀ ਸੀ, ਆਮ ਆਦਮੀ ਪਾਰਟੀ ਦੇ ਪੰਜਾਬ ਵਿਧਾਨ ਸਭਾ 'ਚ ਨੇਤਾ ਹਰਪਾਲ ਚੀਮਾ ਨੇ ਸਿੱਧੂ 'ਤੇ ਸਵਾਲ ਚੁੱਕੇ ਹਨ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
ਹਾਈਕਮਾਨ ਦੇ ਦਰਬਾਰ ਪੁੱਜੇ 'ਨਵਜੋਤ ਸਿੱਧੂ', ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ (ਵੀਡੀਓ)
ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਿੱਲੀ ਵਿਖੇ ਹਾਈਕਮਾਨ ਦੇ ਦਰਬਾਰ ਪਹੁੰਚ ਚੁੱਕੇ ਹਨ। ਨਵਜੋਤ ਸਿੱਧੂ ਨੇ ਇਸ ਸਬੰਧੀ ਇਕ ਪ੍ਰੈਸ ਨੋਟ ਜਾਰੀ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਹੈ।
ਰੋਡ ਮੈਪ ਨੂੰ ਲੈ ਕੇ ਹਰਪਾਲ ਚੀਮਾ ਨੇ ਲਪੇਟੇ 'ਸਿੱਧੂ' (ਵੀਡੀਓ)
ਲੰਬੇ ਸਮੇਂ ਦੀ ਚੁੱਪ ਤੋਂ ਬਾਅਦ ਕਾਂਗਰਸ ਦਰਬਾਰ ਗਏ ਨਵਜੋਤ ਸਿੱਧੂ 'ਤੇ ਵਿਰੋਧੀ ਧਿਰਾਂ ਨੇ ਸਵਾਲ ਚੁੱਕੇ ਹਨ।
ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਰਾਹਤ, ਹਾਈਕੋਰਟ ਵਲੋਂ ਕੈਟ ਦੇ ਫੈਸਲੇ 'ਤੇ ਰੋਕ ਜਾਰੀ
ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਰਾਹਤ ਦਿੰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਬੁੱਧਵਾਰ ਨੂੰ ਉਨ੍ਹਾਂ ਦੀ ਨਿਯੁਕਤੀ ਰੱਦ ਕਰਨ ਦੇ ਕੈਟ (ਸੈਂਟਰਲ ਐਡਮਿਨੀਸਟ੍ਰੇਟਿਵ ਟ੍ਰਿਬੀਊਨਲ) ਦੇ ਫੈਸਲੇ 'ਤੇ ਰੋਕ ਜਾਰੀ ਰੱਖੀ ਹੈ।
ਦਿੱਲੀ ਹਿੰਸਾ 'ਤੇ ਢੱਡਰੀਆਂ ਵਾਲੇ ਦਾ ਬਿਆਨ ਆਇਆ ਸਾਹਮਣੇ
ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਤੋਂ ਬਾਅਦ ਦਿੱਲੀ 'ਚ ਭੜਕੀ ਹਿੰਸਾ 'ਤੇ ਬੋਲਦਿਆਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਕਿਹਾ ਹੈ ਕਿ ਇਹ ਬਹੁਤ ਮਾੜੀ ਗੱਲ ਹੈ ਕਿ ਮਜ਼ਬ੍ਹ ਦੇ ਨਾਂ 'ਤੇ ਵੰਡੀਆਂ ਪਾਈਆਂ ਜਾ ਰਹੀਆਂ ਹਨ।
ਬਜਟ ਇਜਲਾਸ : ਮਜੀਠੀਆ ਨੇ ਬਲਬੀਰ ਸਿੱਧੂ 'ਤੇ ਲਾਏ ਗੰਭੀਰ ਦੋਸ਼
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ 'ਤੇ ਗੰਭੀਰ ਦੋਸ਼ ਲਾਏ ਹਨ।
ਬਰਥ ਡੇਅ ਵਾਲਾ ਦਿਨ ਬਣਿਆ ਆਖਰੀ ਦਿਨ, ਹਾਦਸੇ 'ਚ ਗਵਾਈ ਵਿਆਹੁਤਾ ਨੇ ਜਾਨ
ਜਨਮ ਦਿਨ ਮਨਾ ਕੇ ਵਾਪਸ ਪਰਤ ਰਹੇ ਦੋਸਤਾਂ ਦੀ ਕਾਰ ਬੇਕਾਬੂ ਹੋ ਕੇ ਸਾਈਨ ਬੋਰਡ ਨਾਲ ਟਕਰਾਅ ਗਈ, ਜਿਸ ਕਾਰਨ ਇਕ ਵਿਅਹੁਤਾ ਦੀ ਮੌਤ ਹੋ ਗਈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਪਟਨ ਸਰਕਾਰ ਖਿਲਾਫ ਹੱਲਾ-ਬੋਲ
ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਅੱਜ ਤਰਨਤਾਰਨ ‘ਚ ਰੋਸ ਰੈਲੀ ਕੀਤੀ ਜਾ ਰਹੀ ਹੈ।
ਕੀ ਦੋ ਸਾਲਾਂ 'ਚ ਆਮ ਆਦਮੀ ਪਾਰਟੀ ਪੰਜਾਬ 'ਚ ਜਮਾ ਸਕੇਗੀ ਆਪਣੇ ਪੈਰ?
ਆਮ ਆਦਮੀ ਪਾਰਟੀ ਨੇ ਜਿਸ ਤਰ੍ਹਾਂ ਦਿੱਲੀ 'ਚ ਪੂਰੇ ਜ਼ੋਰਾਂ-ਸ਼ੋਰਾਂ ਨਾਲ ਸਰਕਾਰ ਬਣਾਈ ਹੈ, ਉਸ ਤੋਂ ਬਾਅਦ ਪੰਜਾਬ ਦੇ ਲੋਕਾਂ ਲਈ ਇਕ ਆਸ ਜਾਗੀ ਹੈ ਕਿ ਸ਼ਾਇਦ ਉਨ੍ਹਾਂ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਤੌਰ 'ਤੇ ਤੀਜਾ ਬਦਲ ਮਿਲ ਸਕੇ।
10ਵੀਂ ਜਮਾਤ ਦੀ ਕੁੜੀ ਨਾਲ ਜਬਰ-ਜ਼ਨਾਹ, ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਠੱਗੇ 10 ਲੱਖ
10ਵੀਂ 'ਚ ਪੜ੍ਹਦੀ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ 'ਚ ਬੇਗੋਵਾਲ ਪੁਲਸ ਨੇ 2 ਭਰਾਵਾਂ ਖਿਲਾਫ ਕੇਸ ਦਰਜ ਕੀਤਾ ਹੈ।
ਐੱਸ. ਪੀ. ਐੱਸ. ਓਬਰਾਏ ਦਾ ਖੁਲਾਸਾ, ਮਾਸਕਟ 'ਚ ਫਸੀਆਂ 104 ਭਾਰਤੀ ਕੁੜੀਆਂ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਇੰਚਾਰਜ ਡਾ. ਐੱਸ. ਪੀ. ਐੱਸ. ਓਬਰਾਏ ਨਾਲ ਗੱਲਬਾਤ ਕਰਦੇ ਹੋਏ ਇੱਥੇ ਖੁਲਾਸਾ ਕੀਤਾ ਗਿਆ ਕਿ ਮਾਸਕਟ 'ਚ ਇਸ ਸਮੇਂ 104 ਭਾਰਤੀ ਲੜਕੀਆਂ ਫਸੀਆਂ ਹੋਈਆਂ ਹਨ, ਜੋ ਵਿਦੇਸ਼ਾਂ 'ਚ ਸੈਟਲ ਹੋਣ ਲਈ ਗਈਆਂ ਅਤੇ ਇਥੇ ਮੁਸ਼ਕਲ 'ਚ ਫਸ ਗਈਆਂ। ਇਨ੍ਹਾਂ ਨੂੰ ਜਲਦੀ ਵਾਪਸ ਲਿਜਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ 'ਚ ਵਾਪਰੀਆਂ ਹਿੰਸਕ ਘਟਨਾਵਾਂ 'ਤੇ ਜਤਾਈ ਚਿੰਤਾ
NEXT STORY