ਜਲੰਧਰ (ਵੈੱਬ ਡੈਸਕ) : ਦੁਨੀਆ ਭਰ ਵਿਚ ਦਹਿਸ਼ਤ ਫੈਲਾਉਣ ਵਾਲੇ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦਾ ਐਲਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ ਹੈ। ਸਿਹਤ ਮੰਤਰੀ ਮੁਤਾਬਕ ਕੋਰੋਨਾ ਵਾਇਰਸ ਕਾਰਨ ਅਹਿਤਿਆਤ ਵਜੋਂ 31 ਮਾਰਚ ਤਕ ਜਨਤਕ ਥਾਵਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਦੂਜੇ ਪਾਸੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਿਛਲੇ ਲੰਬੇ ਸਮੇਂ ਤੋਂ ਚੁੱਪੀ ਧਾਰੀ ਹੋਈ ਸੀ ਪਰ ਹੁਣ ਉਨ੍ਹਾਂ ਨੇ ਸਰਗਰਮ ਹੋਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਕਾਫੀ ਸਮੇਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਕੋਲਡ ਵਾਰ ਚੱਲ ਰਹੀ ਹੈ ਅਤੇ ਹੁਣ ਸਿੱਧੂ ਦੇ ਸਰਗਰਮ ਹੋਣ ਨਾਲ ਪੰਜਾਬ 'ਚ ਕਾਂਗਰਸ ਲਈ ਖਤਰੇ ਦੀ ਘੰਟੀ ਵੱਜਦੀ ਹੋਈ ਦਿਖਾਈ ਦੇ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਜੁੜੀਆਂ ਖ਼ਬਰਾਂ ਦੱਸਾਂਗੇ-
ਕੋਰੋਨਾ ਦਾ ਕਹਿਰ : ਪੰਜਾਬ 'ਚ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਤੇ ਜਿੰਮ ਬੰਦ ਕਰਨ ਦੇ ਹੁਕਮ
ਦੁਨੀਆ ਭਰ ਵਿਚ ਦਹਿਸ਼ਤ ਫੈਲਾਉਣ ਵਾਲੇ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਲੰਬੀ ਚੁੱਪ ਤੋਂ ਬਾਅਦ 'ਨਵਜੋਤ ਸਿੱਧੂ' ਸਰਗਰਮ, ਯੂ-ਟਿਊਬ 'ਤੇ ਪਾਉਣਗੇ ਧਮਾਲ (ਵੀਡੀਓ)
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਿਛਲੇ ਲੰਬੇ ਸਮੇਂ ਤੋਂ ਚੁੱਪੀ ਧਾਰੀ ਹੋਈ ਸੀ ਪਰ ਹੁਣ ਉਨ੍ਹਾਂ ਨੇ ਸਰਗਰਮ ਹੋਣਾ ਸ਼ੁਰੂ ਕਰ ਦਿੱਤਾ ਹੈ।
ਕੋਰੋਨਾ ਵਾਇਰਸ : ਵਿਦੇਸ਼ ਤੋਂ ਪੰਜਾਬ ਪੁੱਜੇ '335 ਲੋਕ' ਲਾਪਤਾ, ਪੁਲਸ ਵਲੋਂ ਵੱਡੇ ਪੱਧਰ 'ਤੇ ਛਾਪੇਮਾਰੀ
ਦੁਨੀਆ ਭਰ 'ਚ ਫੈਲ ਰਹੇ ਕੋਰੋਨਾ ਵਾਇਰਸ ਨੂੰ ਵਧਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਤੋਂ ਆਉਣ ਵਾਲੇ ਸ਼ੱਕੀ ਵਿਅਕਤੀਆਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਪਰ ਇਸ ਜਾਂਚ ਦੌਰਾਨ ਪੰਜਾਬ 'ਚ ਵਿਦੇਸ਼ਾਂ ਤੋਂ ਪਰਤੇ 335 ਵਿਅਕਤੀ ਲਾਪਤਾ ਪਾਏ ਗਏ ਹਨ।
ਬਠਿੰਡਾ 'ਚ ਭਾਰੀ ਗੜੇਮਾਰੀ, ਸੜਕਾਂ 'ਤੇ ਵਿਛੀ ਚਿੱਟੀ ਚਾਦਰ
ਬਠਿੰਡਾ ਅਤੇ ਆਸਪਾਸ ਦੇ ਖੇਤਰ 'ਚ ਸ਼ਨੀਵਾਰ ਦੁਪਹਿਰ ਨੂੰ ਹੋਈ ਭਾਰੀ ਗੜੇਮਾਰੀ ਅਤੇ ਬਾਰਿਸ਼ ਨੇ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ।
'ਚਿੱਟੇ' ਨੇ ਚੜ੍ਹਦੀ ਜਵਾਨੀ 'ਚ ਹਾਲੋ-ਬੇਹਾਲ ਕੀਤੀ ਮੁਟਿਆਰ, ਦੇਖੋ ਕੀ ਹੋ ਗਿਆ ਹਾਲ
ਪੰਜਾਬ ਵਿਚ ਨਸ਼ਾ ਇੰਨਾ ਫੈਲ ਚੁੱਕਾ ਹੈ ਕਿ ਇਸ ਦੀ ਲਪੇਟ 'ਚ ਨੌਜਵਾਨਾਂ ਦੇ ਨਾਲ ਨਾਲ ਹੁਣ ਕੁੜੀਆਂ ਵੀ ਆਉਣ ਲੱਗ ਗਈਆਂ ਹਨ।
ਗੋਲਕ ਨੂੰ ਲੈ ਕੇ ਹੋਇਆ ਵਿਵਾਦ, ਗੁਰੂ ਗ੍ਰੰਥ ਸਾਹਿਬ ਦੀ ਹਜੂਰੀ 'ਚ ਲਹਿਰਾਈਆਂ ਤਲਵਾਰਾਂ
ਅੱਜ ਸਨੌਰ ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਤੇ ਗੁਰੂਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ ਸੰਗਤਾਂ ਵਲੋਂ ਚੁਣੀ ਗਈ ਨਵੀ ਗੁਰਦੁਆਰਾ ਕਮੇਟੀ ਅਤੇ ਪੁਰਾਣੀ ਕਮੇਟੀ ਦੇ ਅਹੁਦੇਦਾਰਾਂ ਦੀ ਬਹਿਸ ਇੰਨੀ ਵੱਧ ਗਈ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਤਲਵਾਰਾਂ ਚੱਲ ਗਈਆਂ...
ਮਾਨਸਾ 'ਚ ਦੋ ਧੜਿਆਂ ਵਿਚਾਲੇ ਖੂਨੀ ਝੜਪ, ਗੋਲੀਬਾਰੀ 'ਚ ਇਕ ਦੀ ਮੌਤ
ਜਿਣਸ ਦੀ ਢੋਆ-ਢੋਆਈ ਲਈ ਇਕ ਸਾਲ ਲਈ ਹੋਣ ਵਾਲੇ ਟੈਂਡਰਾਂ ਸਬੰਧੀ ਸੂਬੇ ਦੀਆਂ ਛੇ ਸਰਕਾਰੀ ਖਰੀਦ ਏਜੰਸੀਆਂ ਪਾਸੋਂ ਇਤਰਾਜ਼ਹੀਣਤਾ ਸਰਟੀਫਿਕੇਟ ਲੈਣ ਲਈ ਜ਼ਿਲਾ ਪਰਿਸ਼ਦ ਕੰਪਲੈਕਸ ਮਾਨਸਾ ਵਿਚ ਟਰੱਕ ਯੂਨੀਅਨ ਦੇ ਦੋ ਸਾਬਕਾ ਪ੍ਰਧਾਨਾਂ ਪ੍ਰਿਤਪਾਲ ਸਿੰਘ ਡਾਲੀ ਅਤੇ ਮਲਕੀਤ ਸਿੰਘ ਭਪਲਾ ਦੇ ਧੜਿਆਂ ਵਿਚਕਾਰ ਖੂਨੀ ਝੜਪ ਹੋ ਗਈ।
ਕੋਰੋਨਾ ਵਾਇਰਸ ਦੀ ਦਹਿਸ਼ਤ : ਚੀਨ ਤੋਂ ਆਏ ਪੰਜਾਬੀ ਨੇ ਦੱਸੀ ਦਿਲ ਦਹਿਲਾਉਣ ਵਾਲੀ ਹਕੀਕਤ
ਕੋਰੋਨਾ ਵਾਇਰਸ ਕਾਰਨ ਲੋਕਾਂ 'ਚ ਕਾਫੀ ਦਹਿਸ਼ਤ ਪਾਈ ਜਾ ਰਹੀ ਹੈ। ਆਲਮ ਇਹ ਹੈ ਕਿ ਜੇਕਰ ਕੋਈ ਵਿਅਕਤੀ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਦੇਸ਼ ਤੋਂ ਆਉਂਦਾ ਹੈ ਤਾਂ ਡਾਕਟਰੀ ਸਹਾਇਤਾ ਤੋਂ ਬਾਅਦ ਵੀ ਉਸ ਨਾਲ ਜੋ ਸਲੂਕ ਕੀਤਾ ਜਾਂਦਾ ਹੈ, ਜਿਸ ਨੂੰ ਦੇਖ ਕੇ ਹੀ ਲੋਕਾਂ ਵਿਚ ਸਹਿਮ ਪੈਦਾ ਹੋ ਗਿਆ।
ਵਿਆਹ ਦੇ 28 ਦਿਨਾਂ ਬਾਅਦ ਲਾੜੀ ਬਣੀ ਮਾਂ, ਜਾਣ ਦੰਗ ਰਹਿ ਗਿਆ ਸਾਰਾ ਟੱਬਰ
ਵਿਆਹ ਦੇ 28 ਦਿਨਾਂ ਬਾਅਦ ਨਵ-ਵਿਆਹੁਤਾ ਦੀ ਉਸ ਸਮੇਂ ਪੋਲ ਖੁੱਲ੍ਹ ਗਈ ਜਦੋਂ ਉਸ ਨੇ ਇਕ ਬੱਚੇ ਨੂੰ ਜਨਮ ਦਿੱਤਾ।
ਬਠਿੰਡਾ 'ਚ ਵੱਡੀ ਵਾਰਦਾਤ : 3 ਸਾਲਾ ਬੱਚੀ ਦਾ ਬੇਰਹਿਮੀ ਨਾਲ ਕਤਲ
ਮਾਨਸਾ ਰੋਡ 'ਤੇ ਸਥਿਤ ਇਕ ਬੂਟਿਆਂ ਦੀ ਨਰਸਰੀ 'ਚ ਆਪਣੀ ਮਾਂ ਅਤੇ 2 ਭਰਾਵਾਂ ਨਾਲ ਰਹਿ ਰਹੀ ਇਕ 3 ਸਾਲਾ ਬੱਚੀ ਦੀ ਕਿਸੇ ਨੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।
ਮੀਂਹ ਨਾਲ ਜਲ-ਥਲ ਹੋਇਆ ਨਾਭਾ, ਦੋ ਸਾਬਕਾ ਵਜ਼ੀਰਾਂ ਦੀਆਂ ਕੋਠੀਆਂ 'ਚ ਵੜਿਆ ਪਾਣੀ
NEXT STORY