ਜਲੰਧਰ (ਵੈੱਬ ਡੈਸਕ) : ਅਕਾਲੀ ਦਲ 'ਚੋਂ ਅਸਤੀਫਾ ਦੇਣ ਵਾਲੇ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਵਲੋਂ ਦਿੱਲੀ ਵਿਖੇ ਸ਼ੇਰ ਸਿੰਘ ਘੁਬਾਇਆ ਨੂੰ ਪਾਰਟੀ 'ਚ ਸ਼ਾਮਲ ਕੀਤਾ ਗਿਆ। ਦੂਜੇ ਪਾਸੇ ਪੰਜਾਬ ਕੈਬਨਿਟ ਦੀ ਮੰਗਲਵਾਰ ਸ਼ਾਮ ਪੰਜ ਵਜੇ ਚੰਡੀਗੜ੍ਹ 'ਚ ਹੋਣ ਵਾਲੀ ਮੀਟਿੰਗ ਰੱਦ ਹੋ ਗਈ ਹੈ। ਹੁਣ ਇਹ ਮੀਟਿੰਗ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-
ਕਾਂਗਰਸ 'ਚ ਸ਼ਾਮਲ ਹੋਏ ਸ਼ੇਰ ਸਿੰਘ ਘੁਬਾਇਆ
ਅਕਾਲੀ ਦਲ 'ਚੋਂ ਅਸਤੀਫਾ ਦੇਣ ਵਾਲੇ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।
ਪੰਜਾਬ ਕੈਬਨਿਟ ਦੀ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਰੱਦ
ਪੰਜਾਬ ਕੈਬਨਿਟ ਦੀ ਮੰਗਲਵਾਰ ਸ਼ਾਮ ਪੰਜ ਵਜੇ ਚੰਡੀਗੜ੍ਹ 'ਚ ਹੋਣ ਵਾਲੀ ਮੀਟਿੰਗ ਰੱਦ ਹੋ ਗਈ ਹੈ।
ਮੰਤਰੀ ਭਾਰਤ ਭੂਸ਼ਣ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਆਪ ਨੇਤਾ ਹਿਰਾਸਤ 'ਚ
ਆਮ ਆਦਮੀ ਪਾਰਟੀ ਪੰਜਾਬ ਦੀ ਲੀਡਰਸ਼ਿਪ ਨੇ ਸੀ.ਐੱਲ.ਯੂ. ਦੇ ਮਾਮਲੇ 'ਚ ਕਥਿਤ ਤੌਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਸਾਹਮਣਾ ਕਰਨ ਵਾਲੇ ਭਾਰਤ ਭੂਸ਼ਣ ਆਸ਼ੂ ਤੋਂ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਕੋਚਰ ਮਾਰਕਿਟ ਚੌਕ ਦੇ ਨੇੜੇ ਪੈਂਦੇ ਉਨ੍ਹਾਂ ਦੇ ਘਰ ਤੋਂ ਕੁਝ ਦੂਰੀ 'ਤੇ ਰੋਸ਼ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ
ਕਾਂਗਰਸ 'ਚ ਸ਼ਾਮਲ ਹੋਣ ਤੋਂ ਬਾਅਦ ਘੁਬਾਇਆ ਦਾ ਪਹਿਲਾ ਬਿਆਨ (ਵੀਡੀਓ)
ਪਿਛਲੇ ਕਾਫੀ ਸਮੇਂ ਤੋਂ ਪਾਰਟੀ ਤੋਂ ਵੱਖ ਚੱਲ ਰਹੇ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ ਹਨ।
ਵੇਖੋ, ਕਿਵੇਂ ਢੱਡਰੀਆਂ ਵਾਲੇ ਨੇ ਬਾਦਲਾਂ ਤੇ ਜਥੇਦਾਰਾਂ 'ਤੇ ਕੱਢੀ ਭੜਾਸ (ਵੀਡੀਓ)
ਨਾਭਾ ਬਲਾਕ ਦੇ ਪਿੰਡ ਨਾਨੂੰਕੀ ਵਿਖੇ ਪਹੁੰਚੇ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਇੱਕ ਵਾਰ ਫਿਰ ਬਾਦਲਾਂ 'ਤੇ ਸ਼ਬਦੀ ਵਾਰ ਕੀਤੇ ਹਨ।
ਗੁਰਦਾਸਪੁਰ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨਿਆ ਵਿਅਕਤੀ
ਥਾਣਾ ਘੁਮਾਨ ਦੇ ਅਧੀਨ ਪੈਂਦੇ ਪਿੰਡ ਪੰਧੇਰ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੁੱਧ ਦਾ ਵਪਾਰ ਕਰਨ ਵਾਲੇ 45 ਸਾਲਾ ਵਿਅਕਤੀ ਨੂੰ ਉਸ ਦੇ ਘਰ ਨੇੜੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਨਾਲ ਭੁੰਨ ਦਿੱਤਾ।
ਸਾਊਦੀ ਅਰਬ 'ਚ ਪੁੱਤ ਦੇ ਕਤਲ ਦੀ ਅਫਵਾਹ ਸੁਣ ਪਰਿਵਾਰ ਹੋਇਆ ਰੋ-ਰੋ ਬੇਹਾਲ
ਥਾਣਾ ਦਸੂਹਾ ਦੇ ਪਿੰਡ ਸਫਦਰਪੁਰ ਕੁੱਲੀਆਂ ਦੇ ਸਤਵਿੰਦਰ ਕੁਮਾਰ ਦਾ ਸਾਊਦੀ ਅਰਬ 'ਚ ਕਤਲ ਕੀਤੇ ਜਾਣ ਦੀ ਫੋਨ ਜ਼ਰੀਏ ਮਿਲੀ ਸੂਚਨਾ ਨੂੰ ਸੁਣ ਕੇ ਪਰਿਵਾਰ 'ਚ ਗਮ ਦਾ ਮਾਹੌਲ ਪੈਦਾ ਹੋ ਗਿਆ ਹੈ।
ਜਾਣੋ ਕਿਉਂ ਸੁਖਬੀਰ 'ਤੇ ਘੁਬਾਇਆ ਵਿਚਾਲੇ ਖੜਕੀ
ਲੰਬੇ ਸਮੇਂ ਤੋਂ ਪਾਰਟੀ ਤੋਂ ਵੱਖ ਚੱਲ ਰਹੇ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਆਖਿਰਕਾਰ ਮੰਗਲਵਾਰ ਕਾਂਗਰਸ ਵਿਚ ਸ਼ਾਮਲ ਹੋ ਗਏ।
ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਐਤਵਾਰ ਨੂੰ ਅਸਤੀਫਾ ਦੇ ਦਿੱਤਾ ਸੀ।
ਆਖਰ ਕਿਉਂ ਸੁਖਬੀਰ ਬਾਦਲ ਜਾਖੜ ਨੂੰ ਦੇਣਾ ਚਾਹੁੰਦੇ ਨੇ ਗੋਲਡ ਮੈਡਲ (ਵੀਡੀਓ)
ਬੀਤੇ ਦਿਨ ਫਾਜ਼ਿਲਕਾ ਦੇ ਹਲਕਾ ਬੱਲੂਆਣਾ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਸੁਨੀਲ ਜਾਖੜ ਅਤੇ ਕਾਂਗਰਸ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਸਾਧੇ ਹਨ।
PAU ਨੇ ਉਦਯੋਗ ਮਾਹਿਰਾਂ ਲਈ ਖੇਤ ਮਸ਼ੀਨਰੀ ਦੀ ਸਮਰੱਥਾ ਨਿਰਮਾਣ ਬਾਰੇ ਲਗਾਇਆ ਕੈਂਪ
NEXT STORY