ਪਟਿਆਲਾ/ਰਾਜਪੁਰਾ/ਬਨੂੜ (ਰਾਜੇਸ਼, ਇਕਬਾਲ, ਹਰਵਿੰਦਰ, ਹਰਪਾਲ, ਚਾਵਲਾ)— ਪੰਜਾਬ ਯੂਥ ਕਾਂਗਰਸ ਵੱਲੋਂ ਕੁਲ ਹਿੰਦ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਨਿਰਦੇਸ਼ਾਂ 'ਤੇ ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਕੇਸ਼ਵ ਚੰਦ ਯਾਦਵ ਨੇ 'ਭਾਰਤ ਬਚਾਓ ਜਨ ਅੰਦੋਲਨ' ਤਹਿਤ ਕੱਢੇ ਗਏ ਇਕ ਵਿਸ਼ਾਲ 'ਟਰੈਕਟਰ ਮਾਰਚ' ਨੂੰ ਝੰਡੀ ਦੇ ਕੇ ਰਵਾਨਾ ਕਰਨ ਮਗਰੋਂ ਰਾਜਪੁਰਾ ਦੇ ਗਗਨ ਚੌਕ ਵਿਖੇ ਕੀਤੀ ਗਈ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦੇ ਕਿਹਾ ਕਿ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਆਉਣ ਵਾਲੀ ਸਰਕਾਰ ਲਈ ਸਾਰਾ ਦੇਸ਼ ਬੇਸਬਰੀ ਨਾਲ ਉਡੀਕ ਕਰਕ ਰਿਹਾ ਹੈ। Êਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਦੀ ਦੇਖ-ਰੇਖ ਤੇ ਨਿਰਭੈ ਸਿੰਘ ਮਿਲਟੀ ਕੰਬੋਜ ਦੀ ਅਗਵਾਈ ਹੇਠ ਕੱਢੇ ਗਏ ਇਸ ਮਾਰਚ ਦੀ ਰਾਜਪੁਰਾ ਦੇ ਗਗਨ ਚੌਕ ਵਿਖੇ ਸਮਾਪਤੀ ਮਗਰੋਂ ਕਰਵਾਈ ਗਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਮੌਕੇ ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਕੇਸ਼ਵ ਚੰਦ ਯਾਦਵ ਨੇ ਆਪਣੇ ਪਲੇਠੇ ਪੰਜਾਬ ਦੌਰੇ ਸਮੇਂ ਪੰਜਾਬ ਯੂਥ ਕਾਂਗਰਸ ਵੱਲੋਂ ਕੱਢੀ ਗਈ ਅੱਜ ਦੀ ਇਸ ਵਿਸ਼ਾਲ ਟਰੈਕਟਰ ਮਾਰਚ ਦੀ ਕਾਮਯਾਬੀ ਲਈ ਯੂਥ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਰੈਲੀ ਨੇ ਜਿਥੇ ਤੁਹਾਡੀ ਆਪਣੀ ਤਾਕਤ ਵਧਾਈ ਹੈ ਉਥੇ ਹੀ ਰਾਹੁਲ ਗਾਂਧੀ ਦੇ ਵੀ ਹੱਥ ਮਜ਼ਬੂਤ ਕੀਤੇ ਹਨ। ਇੰਡੀਅਨ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਸ਼੍ਰੀਨਿਵਾਸ ਬੀ. ਵੀ. ਨੇ ਵੀ ਸੰਬੋਧਨ ਕੀਤਾ।
ਅੱਜ ਦੇ ਇਸ ਟਰੈਕਟਰ ਮਾਰਚ ਨੂੰ ਕਾਮਯਾਬ ਕਰਨ ਵਾਲੇ ਯੂਥ ਆਗੂ ਨਿਰਭੈ ਸਿੰਘ ਮਿਲਟੀ ਕੰਬੋਜ ਨੇ ਜਾਖੜ ਤੇ ਯਾਦਵ ਦਾ ਸਵਾਗਤ ਕੀਤਾ।
'ਮੋਦੀ ਭਜਾਓ, ਕਿਸਾਨ ਬਚਾਓ' ਦੇ ਨਾਅਰੇ ਹੇਠਲੇ ਇਸ ਵਿਸ਼ਾਲ ਟਰੈਕਟਰ ਮਾਰਚ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਸ਼ਾਮਲ ਹੋਏ ਟਰੈਕਟਰਾਂ-ਟਰਾਲੀਆਂ, ਕਾਰਾਂ, ਥ੍ਰੀਵ੍ਹੀਲਰ ਸਕੂਟਰ-ਮੋਟਰਸਾਈਕਲਾਂ ਅਤੇ ਹੋਰ ਵ੍ਹੀਕਲਾਂ ਉੱਪਰ ਮੋਦੀ ਸਰਕਾਰ ਦੇ ਅੱਤਿਆਚਾਰਾਂ ਵਿਰੁੱਧ ਲਿਖੇ ਨਾਅਰੇ ਲੋਕਾਂ ਦਾ ਵਿਸ਼ੇਸ਼ ਧਿਆਨ ਖਿੱਚ ਰਹੇ ਸਨ। ਇਸ ਮੌਕੇ ਜਗਦੀਸ਼ ਜੱਗਾ ਪ੍ਰਧਾਨ ਲੋਕ ਭਲਾਈ ਟਰੱਸਟ, ਗੁਰਪਿੰਦਰ ਸਿੰਘ ਮਾਹਲ ਅੰਮ੍ਰਿਤਸਰ ਜਨਰਲ ਸਕੱਤਰ ਯੂਥ ਕਾਂਗਰਸ, ਗੁਰਦੀਪ ਸਿੰਘ ਉਂਟਸਰ ਸਾਬਕਾ ਜ਼ਿਲਾ ਪ੍ਰਧਾਨ ਯੂਥ ਕਾਂਗਰਸ ਆਦਿ ਹਾਜ਼ਰ ਸਨ।
ਕਾਂਗਰਸੀ ਕੌਂਸਲਰ ਹੱਥਿਆਕਾਂਡ : ਗੈਂਗਸਟਰ ਮਸਤੀ ਦਾ ਸਾਥੀ ਗੋਗੀ ਰਾਜਸਥਾਨ ਤੋਂ ਗ੍ਰਿਫਤਾਰ
NEXT STORY