ਚੰਡੀਗੜ੍ਹ/ਅੰਮ੍ਰਿਤਸਰ (ਹਰੀਚੰਦਰ, ਕਮਲ) - ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਜੰਮੂ-ਕਸ਼ਮੀਰ ਦੇ ਸਹਿ-ਇੰਚਾਰਜ ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨੂੰ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦਰਬਾਰ ’ਚ ਭੇਜ ਕੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਦਿੱਲੀ ਦੇ ਰਿਮੋਟ ਕੰਟਰੋਲ ਤੋਂ ਚੱਲੇਗੀ। ਭਗਵੰਤ ਮਾਨ ਨੇ ਅਜਿਹਾ ਕਰ ਕੇ ਸੰਘੀ ਢਾਂਚੇ ਨੂੰ ਕਮਜ਼ੋਰ ਕੀਤਾ ਹੈ। ਤਰੁਣ ਚੁੱਘ ਨੇ ਅਰਵਿੰਦ ਕੇਜਰੀਵਾਲ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਕੇਜਰੀਵਾਲ ਇਹ ਸੁਫ਼ਨਾ ਲੈਣਾ ਬੰਦ ਕਰ ਦੇਣ ਕਿ ਉਹ ਦਿੱਲੀ ’ਚ ਮੀਟਿੰਗ ਕਰਕੇ ਪੰਜਾਬੀਆਂ ਨੂੰ ਰਿਮੋਟ ਨਾਲ ਕੰਟਰੋਲ ਕਰ ਲੈਣਗੇ। ਇਸੇ ਲਈ ਕੇਜਰੀਵਾਲ ਦਿੱਲੀ ਤੱਕ ਹੀ ਸੀਮਤ ਰਹਿਣਾ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: CM ਭਗਵੰਤ ਮਾਨ ਕਰਨ ਜਾ ਰਹੇ ਹਨ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ
ਅੱਤਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ
ਤਰੁਣ ਚੁੱਘ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਪੀ. ਡੀ. ਪੀ. ਸੁਪਰੀਮੋ ਮਹਿਬੂਬਾ ਮੁਫ਼ਤੀ ਦਾ ਦੰਗਾਕਾਰੀਆਂ ਅਤੇ ਅਪਰਾਧੀਆਂ ਪ੍ਰਤੀ ਨਰਮ ਰੁਖ ਇਸ ਗੱਲ ਦਾ ਸੰਕੇਤ ਹੈ ਕਿ ਉਹ ਸੂਬੇ ਵਿਚ ਸ਼ਾਂਤੀ ਬਹਾਲੀ ਦੀਆਂ ਕੋਸ਼ਿਸ਼ਾਂ ਨੂੰ ਦੇਖ ਕੇ ਆਪਣੀ ਸਿਆਸੀ ਜ਼ਮੀਨ ਖਿਸਕਦੀ ਹੋਈ ਦੇਖ ਰਹੀ ਹੈ। ਅੱਤਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ। ਮਹਿਬੂਬਾ ਮੁਫਤੀ ਇਸ ਗੱਲ ਨੂੰ ਸਵੀਕਾਰ ਨਹੀਂ ਕਰ ਪਾ ਰਹੀ ਹੈ ਤਾਂ ਹੀ ਉਹ ਕਸ਼ਮੀਰ ਦੇ ਮੁੱਦੇ ’ਤੇ ਪਾਕਿਸਤਾਨ ਨਾਲ ਗੱਲਬਾਤ ਕਰਨ ਦਾ ਰਾਗ ਅਲਾਪ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ’ਚ ਸਿੱਖਿਆ ਸੁਧਾਰਾਂ ਸਬੰਧੀ CM ਭਗਵੰਤ ਮਾਨ 18 ਅਪ੍ਰੈਲ ਨੂੰ ਜਾਣਗੇ ਦਿੱਲੀ, ਸਕੂਲਾਂ ਦਾ ਕਰਨਗੇ ਦੌਰਾ
NEXT STORY