ਫਿਰੋਜ਼ਪੁਰ (ਸੰਨੀ)- ਪੰਜਾਬ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਕਈ ਕਲਾਕਾਰ ਅੱਗੇ ਆ ਰਹੇ ਹਨ। ਇਸੇ ਤਹਿਤ ਹੜ੍ਹ ਪੀੜਤਾਂ ਦੀ ਮਦਦ ਲਈ ਏਕ ਥਾ ਟਾਈਗਰ ਅਤੇ ਕਈ ਹਿੰਦੀ ਸੀਰੀਅਲ ਵਿਚ ਕੰਮ ਕਰ ਚੁੱਕੇ ਹਿੰਦੀ ਅਤੇ ਪੰਜਾਬੀ ਫਿਲਮਾਂ ਦੇ ਅਦਾਕਾਰ ਗੈਵੀ ਚਾਹਲ ਫਿਰੋਜ਼ਪੁਰ ਪਹੁੰਚੇ। ਇਸ ਦੌਰਾਨ ਉਨ੍ਹਾਂ ਫਿਰੋਜ਼ਪੁਰ ਦੇ ਟਾਪੂ ਪਿੰਡ ਕਾਲੂ ਵਾਲਾ ਦੇ ਹੜ੍ਹ ਪੀੜਤਾਂ ਨੂੰ ਰਾਸ਼ਨ ਅਤੇ ਕੱਪੜੇ ਵੰਡੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਜੇਕਰ ਕੋਈ ਮਦਦ ਕਰਨਾ ਚਾਹੁੰਦਾ ਹੈ ਤਾਂ ਉਹ ਜਾਣਕਾਰੀ ਲੈ ਕੇ ਆਵੇ।

ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹ ਪ੍ਰਭਾਵਿਤ ਪਿੰਡਾਂ ਤੇ ਕਸਬਿਆਂ ’ਚ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਬੀਤੇ ਦਿਵ ਪ੍ਰਸਿੱਧ ਗਾਇਕ ਅਤੇ ਸਮਾਜ ਸੇਵਕ ਮਨਕੀਰਤ ਔਲਖ ਨੇ ਫਿਰੋਜ਼ਪੁਰ ਪੁਲਸ ਲਾਈਨਜ਼ ਵਿਖੇ ਗੁਰੂ ਕਾ ਬਾਗ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਬਾ ਸਤਨਾਮ ਸਿੰਘ ਜੀ ਨੂੰ ਹੜ੍ਹਾਂ ਦੌਰਾਨ ਕਿਸਾਨਾਂ ਦੇ ਖੇਤਾਂ ’ਚ ਜਮ੍ਹਾ ਹੋਈ ਰੇਤ ਨੂੰ ਸਾਫ਼ ਕਰਨ ਅਤੇ ਛੋਟੇ ਕਿਸਾਨਾਂ ਨੂੰ ਖੇਤੀ ’ਚ ਮਦਦ ਕਰਨ ਲਈ 10 ਟਰੈਕਟਰ ਦਿੱਤੇ ਸਨ।






ਇਹ ਵੀ ਪੜ੍ਹੋ: ਸੰਭਲ ਜਾਓ ਪੰਜਾਬੀਓ ! ਪਾਵਰਕਾਮ ਨੇ ਖਿੱਚੀ ਤਿਆਰੀ, ਇਨ੍ਹਾਂ ਬਿਜਲੀ ਖ਼ਪਤਕਾਰਾਂ 'ਤੇ ਹੋਇਆ ਵੱਡਾ ਐਕਸ਼ਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਇਹ ਟਰੇਨਾਂ ਚੱਲਣੀਆਂ ਹੋਈਆਂ ਸ਼ੁਰੂ
NEXT STORY