ਸੁਲਤਾਨਪੁਰ ਲੋਧੀ (ਧੀਰ)- ਜ਼ਿਲ੍ਹਾ ਕਪੂਰਥਲਾ ’ਚ ਪੈਂਦੇ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡ ਭਾਗੋਰਾਈਆਂ ਦੇ ਨੌਜਵਾਨ ਦੀ ਅਮਰੀਕਾ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮਿੰਦਰ ਸਿੰਘ (31) ਸਪੁੱਤਰ ਜਰਨੈਲ ਸਿੰਘ ਵਜੋਂ ਹੋਈ ਹੈ। ਗੁਰਵਿੰਦਰ ਸਿੰਘ ਉਰਫ਼ ਗੁਰਵਿੰਦਰ ਚੀਮਾ ਸੁਨਹਿਰੀ ਭਵਿੱਖ ਦੀ ਭਾਲ ਵਿਚ ਅਤੇ ਰੋਜ਼ਗਾਰ ਲਈ 2018 ਵਿਚ ਵਿਦੇਸ਼ ਗਿਆ ਸੀ ਪਰ ਅਚਾਨਕ ਉਸ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਪਿੰਡ 'ਚ ਮਾਤਮ ਛਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੇ Student Visa 'ਤੇ ਲੱਗ ਗਈ ਪਾਬੰਦੀ! ਆਸਟ੍ਰੇਲੀਆ ਨੇ ਦਿੱਤਾ ਵੱਡਾ ਝਟਕਾ
ਜਾਣਕਾਰੀ ਅਨੁਸਾਰ ਨੌਜਵਾਨ ਅਮਰੀਕਾ ਦੇ ਰੀਡਲੇ ਸ਼ਹਿਰ ਸ਼ਾਮ ਸਮੇਂ ਸੈਰ ਕਰ ਰਿਹਾ ਸੀ, ਇਸ ਦੌਰਾਨ ਪਿੱਛੋਂ ਆ ਰਹੀਆਂ ਦੋ ਗੱਡੀਆਂ ਵੱਲੋਂ ਲਾਪ੍ਰਵਾਹੀ ਕਰਦਿਆਂ ਉਸਨੂੰ ਦਰੜ ਦਿੱਤਾ ਗਿਆ, ਜਿਸ ਕਾਰਨ ਗੁਰਮਿੰਦਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਹਾਲਾਂਕਿ ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਅੱਜ ਬੰਦ ਰਹਿਣਗੇ ਪੰਜਾਬ ਦੇ ਇਹ ਸ਼ਹਿਰ! ਦੁਕਾਨਾਂ ਦੇ ਨਾਲ-ਨਾਲ ਸਕੂਲ-ਕਾਲਜ ਵੀ ਬੰਦ ਕਰਨ ਦੀ ਅਪੀਲ
ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ‘ਆਪ’ ਦੇ ਹਲਕਾ ਇੰਚਾਰਜ ਸੱਜਣ ਸਿੰਘ ਅਰਜਨਾ ਐਵਾਰਡੀ, ਇੰਜ. ਸਵਰਨ ਸਿੰਘ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਜਗਪਾਲ ਸਿੰਘ ਚੀਮਾ, ਜਥੇਦਾਰ ਗੁਰਜੰਟ ਸਿੰਘ ਸੰਧੂ, ਸੁਖਦੇਵ ਸਿੰਘ ਨਾਨਕਪੁਰ, ਬੀਬੀ ਜਸਵਿੰਦਰ ਕੌਰ ਟਿੱਬਾ, ਜਰਨੈਲ ਸਿੰਘ ਬੂਲੇ, ਸਾਬਕਾ ਚੇਅਰਮੈਨ ਪਰਵਿੰਦਰ ਸਿੰਘ ਪੱਪਾ ਆਦਿ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਆਂ ਦੇ Student Visa 'ਤੇ ਲੱਗ ਗਈ ਪਾਬੰਦੀ! ਆਸਟ੍ਰੇਲੀਆ ਨੇ ਦਿੱਤਾ ਵੱਡਾ ਝਟਕਾ
NEXT STORY