ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਪਿੰਡ ਚੱਠਾ ਸੇਖਵਾਂ ਦੇ ਇਕ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਸਰੀ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਚੱਠਾ ਸੇਖਵਾਂ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਬਹੁਤ ਹੀ ਸਾਧਾਰਣ ਪਰਿਵਾਰ ਦਾ ਨੌਜਵਾਨ ਪਵਨਦੀਪ ਸਿੰਘ ਪੁੱਤਰ ਹਮੀਰ ਸਿੰਘ ਡੇਢ ਕੁ ਸਾਲ ਪਹਿਲਾਂ ਹੀ ਸਾਕ ਸਬੰਧੀਆਂ ਦੀ ਮਦਦ ਨਾਲ ਰੋਜ਼ੀ ਰੋਟੀ ਦੇ ਕਮਾਉਣ ਲਈ ਕੈਨੇਡਾ ਗਿਆ ਸੀ ਜੋ ਕਿ ਕੈਨੇਡਾ ਦੇ ਸ਼ਹਿਰ ਸਰੀ ’ਚ ਰਹਿ ਰਿਹਾ ਸੀ ਪਰ ਅਚਾਨਕ ਪਵਨਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਰੋਡਵੇਜ਼ ਦੇ ਕੰਡਕਟਰ ਨੇ ਬੱਸ 'ਚੋਂ ਬਾਹਰ ਸੁੱਟਿਆ ਬੱਚਾ! ਰੋਂਦੀ ਕੁਰਲਾਉਂਦੀ ਰਹਿ ਗਈ ਦਾਦੀ
ਜਿੱਥੇ ਇਕ ਵਿਧਵਾ ਮਾਂ ਦੇ ਨੌਜਵਾਨ ਪੁੱਤਰ ਦੀ ਹੋਈ ਅਚਾਨਕ ਮੌਤ ਦੀ ਖ਼ਬਰ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਉੱਥੇ ਹੀ ਪਿੰਡ ਚੱਠੇ ਸੇਖਵਾਂ ’ਚ ਸੋਗ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਸਮਾਜਿਕ ਸੰਸਥਾਵਾਂ ਤੋਂ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਮੰਗਵਾਉਣ ਦੀ ਮੰਗ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰਵਾਲੀ ਨੂੰ 14 ਵਾਰ IELTS ਕਰਵਾ ਭੇਜਿਆ UK, ਫਿਰ ਜੋ ਹੋਇਆ, ਸੁਣ ਕੰਬ ਜਾਵੇਗੀ ਰੂਹ (ਵੀਡੀਓ)
NEXT STORY