ਚੋਗਾਵਾਂ (ਹਰਜੀਤ)- ਉੱਚ ਵਿੱਦਿਆ ਹਾਸਲ ਕਰਨ ਲਈ 2 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਏ ਪਿੰਡ ਚਵਿੰਡਾ ਕਲਾਂ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਹੀਰਾ ਸਿੰਘ ਨੇ ਦੱਸਿਆ ਕਿ ਉਸ ਦਾ ਇਕਲੌਤਾ ਪੁੱਤਰ ਦੀਦਾਰਜੀਤ ਸਿੰਘ 2 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਅਤੇ ਹੁਣ ਪੜ੍ਹਾਈ ਪੂਰੀ ਹੋਣ ’ਤੇ ਵਰਕ ਪਰਮਿਟ ’ਤੇ ਹੋ ਚੁੱਕਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਬੀਤੀ 14 ਫਰਵਰੀ ਨੂੰ ਸਵੇਰੇ 6 ਵਜੇ ਦੇ ਕਰੀਬ ਜਦੋਂ ਉਹ ਆਪਣੇ ਦੋ ਹੋਰ ਸਾਥੀਆਂ ਸਮੇਤ ਕਾਰ ਵਿਚ ਸਵਾਰ ਹੋ ਕੇ ਕੰਮ ’ਤੇ ਜਾ ਰਿਹਾ ਸੀ ਤਾਂ ਉਨ੍ਹਾਂ ਦੀ ਕਾਰ ਇਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ 3 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੀਦਾਰਜੀਤ ਸਿੰਘ ਦੀ ਮੌਤ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਤੋ-ਰਾਤ ਡਾਕਟਰ ਦੀ ਚਮਕੀ ਕਿਸਮਤ, ਨਿਕਲ ਗਈ 10 ਲੱਖ ਦੀ ਲਾਟਰੀ
NEXT STORY