ਸਰਦੂਲਗੜ੍ਹ, (ਚੋਪੜਾ)— ਆਪਣੀ ਰੋਜ਼ੀ ਰੋਟੀ ਕਮਾਉਣ ਲਈ ਯੂਰਪੀਅਨ ਦੇਸ਼ ਸਾਈਪ੍ਰੈਸ ਗਏ ਨਜ਼ਦੀਕੀ ਪਿੰਡ ਮੀਰਪੁਰ ਖੁਰਦ ਦੇ ਨੌਜਵਾਨ ਕੁਲਵਿੰਦਰ ਸਿੰਘ ਉਰਫ ਬੱਬੂ 26 ਦੀ ਦੰਦ 'ਚ ਇਨਫੈਕਸ਼ਨ ਹੋਣ ਨਾਲ ਮੌਤ ਹੋਣ ਦੀ ਦੁਖਦਾਈ ਖਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੁਲਵਿੰਦਰ ਸਿੰਘ ਰੋਜ਼ੀ ਰੋਟੀ ਕਮਾਉਣ ਲਈ 3 ਸਾਲ ਦੇ ਵਰਕ ਵੀਜੇ 'ਤੇ ਯੂਰਪੀਅਨ ਦੇਸ਼ ਸਾਈਪ੍ਰਸ ਦੇ ਸ਼ਹਿਰ ਲਾਰਨਾਕਾ ਕੋਲ ਗਿਆ ਸੀ ਤੇ 2 ਦਿਨ ਪਹਿਲਾਂ ਹੀ ਉਸਦੀ ਪਰਿਵਾਰ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਹੋਈ ਸੀ, ਜਿਸ ਦੌਰਾਨ ਉਸਨੇ ਦੱਸਿਆ ਸੀ ਕਿ ਉਸਦੇ ਦੰਦ 'ਚ ਇਨਫੈਕਸ਼ਨ ਹੋ ਗਿਆ, ਜਿਸ ਕਾਰਨ ਉਸਨੂੰ ਪ੍ਰੇਸ਼ਾਨੀ ਹੋ ਰਹੀ ਹੈ ਤੇ ਇਸ ਦਾ ਡਾਕਟਰ ਕੋਲੋਂ ਇਲਾਜ ਚੱਲ ਰਿਹਾ ਹੈ। ਉਸ ਨੇ ਕਿਹਾ ਕਿ ਜਲਦੀ ਹੀ ਇਸਦਾ ਆਪ੍ਰੇਸ਼ਨ ਕਰ ਦਿੱਤਾ ਜਾਵੇਗਾ ਪਰ 2 ਦਿਨ ਬਾਅਦ ਹੀ ਉਸਦੀ ਮੌਤ ਦੀ ਦੁਖਦਾਈ ਖਬਰ ਨੇ ਪਰਿਵਾਰ ਨੂੰ ਡੂੰਘੇ ਸਦਮੇ 'ਚ ਪਾ ਦਿੱਤਾ ਹੈ। ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਅਤੇ ਪਰਿਵਾਰ ਵਾਲਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਾਈਪ੍ਰਸ ਦੀ ਸਰਕਾਰ ਨਾਲ ਰਾਬਤਾ ਕਰ ਕੇ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਪਿੰਡ ਪਹੁੰਚਾਉਣ ਲਈ ਢੁੱਕਵੀਂ ਕਾਰਵਾਈ ਕੀਤੀ ਜਾਵੇ।
ਕੋਰੋਨਾ ਦੇ ਵੱਧਦੇ ਪ੍ਰਕੋਪ ਦੌਰਾਨ ਸੂਬਾ ਸਰਕਾਰ ਦਾ ਵੱਡਾ ਫੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਕੀਤੀ ਇਹ ਅਪੀਲ
NEXT STORY