ਬੰਗਾ (ਰਾਕੇਸ਼ ਅਰੋੜਾ)- ਸਥਾਨਕ ਰੇਲਵੇ ਰੋਡ ਵਾਰਡ ਨੰਬਰ 12 ਦੇ ਵਸਨੀਕ 4 ਭੈਣਾਂ ਦੇ ਇਕਲੌਤੇ ਭਰਾ ਦੀ ਅਮਰੀਕਾ ਵਿਚ ਹੋਏ ਇਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਰੋਹਿਤ ਸ਼ਰਮਾ (25) ਦੇ ਪਿਤਾ ਰਾਮ ਮੂਰਤੀ ਸ਼ਰਮਾ ਨਿਵਾਸੀ ਵਾਰਡ ਨੰਬਰ 12 ਰੇਲਵੇ ਰੋਡ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ 2015 ਵਿਚ ਆਸਟ੍ਰੇਲੀਆ ਗਿਆ ਸੀ, ਜਿਥੋਂ 2016 ਵਿਚ ਉਹ ਯੂ. ਕੇ. ਚਲਾ ਗਿਆ।
ਇਹ ਖ਼ਬਰ ਵੀ ਪੜ੍ਹੋ - Breaking News: MP ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਸੁਣਵਾਈ ਟਲੀ
ਕਾਫੀ ਸਾਲ ਯੂ. ਕੇ. ਰਹਿਣ ਤੋਂ ਬਾਅਦ ਉਹ 2 ਸਾਲ ਪਹਿਲਾ ਕੈਨੇਡਾ ਗਿਆ ਸੀ ਅਤੇ ਹੁਣ ਚਾਰ ਮਹੀਨੇ ਪਹਿਲਾਂ ਹੀ ਆਪਣੇ ਦੋਸਤ ਕੋਲ ਅਮਰੀਕਾ ਚਲਾ ਗਿਆ ਸੀ। 25 ਜੁਲਾਈ ਨੂੰ ਉਨ੍ਹਾਂ ਦੇ ਦੋਸਤ ਸੁਰਿੰਦਰ ਕੁਮਾਰ ਜੋ ਕਿ ਅਮਰੀਕਾ ਵਿਚ ਹੀ ਰਹਿੰਦਾ ਹੈ ਨੇ ਉਨ੍ਹਾਂ ਨੂੰ ਫੋਨ ’ਤੇ ਦੱਸਿਆ ਕਿ ਉਸ ਦਾ ਬੇਟਾ ਰੋਹਿਤ ਦੇਰ ਰਾਤ ਕੰਮ ਕਰਨ ਉਪੰਰਤ ਆਪਣੇ ਘਰ ਨੂੰ ਵਾਪਸ ਜਾ ਰਿਹਾ ਸੀ, ਜੋ ਕਿ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਸਾਬਕਾ Mrs. Chandigarh ਨੂੰ ਪੁਲਸ ਨੇ ਪੁੱਤ ਦੇ ਨਾਲ ਕੀਤਾ ਗ੍ਰਿਫ਼ਤਾਰ, ਹੈਰਾਨ ਕਰੇਗਾ ਪੂਰਾ ਮਾਮਲਾ (ਵੀਡੀਓ)
ਉਨ੍ਹਾਂ ਦੱਸਿਆ ਕਿ ਉਕਤ ਸਮਾਚਾਰ ਸੁਣਦੇ ਹੀ ਉਨ੍ਹਾਂ ਦੇ ਪੈਰਾਂ ਹੇਠੋ ਜ਼ਮੀਨ ਖਿਸਕ ਗਈ ਕਿਉਂਕਿ ਰੋਹਿਤ ਉਨ੍ਹਾਂ ਦਾ ਇਕਲੌਤਾ ਬੇਟਾ ਹੈ ਅਤੇ ਚਾਰ ਭੈਣਾਂ ਦਾ ਇੱਕਲਾ ਭਰਾ ਹੈ। ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਪਰਿਵਾਰਕ ਮੈਂਬਰ ਜੋ ਅਮਰੀਕਾ ਵਿਚ ਹਨ ਉੱਥੋ ਦੀ ਸਰਕਾਰ ਨਾਲ ਗੱਲਬਾਤ ਕਰਨ ਉਪਰੰਤ ਸਾਰੇ ਵੇਰਵੇ ਦੱਸਣਗੇ ਜਿਸ ਤੋਂ ਬਾਅਦ ਹੀ ਉਸ ਦੀ ਅੰਤਿਮ ਰਸਮਾਂ ਨੂੰ ਨਿਭਾਇਆ ਜਾਵੇਗਾ। ਇਸ ਮੌਕੇ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਅਤੇ ਹੋਰ ਸ਼ਹਿਰ ਨਿਵਾਸੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਜ਼ੁਰਗ ਔਰਤ ਨੇ ਨਹਿਰ 'ਚ ਮਾਰੀ ਛਾਲ, SSF ਦੀ ਟੀਮ ਨੇ ਬਚਾਇਆ
NEXT STORY