ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਸਾਹਿਲ, ਜ. ਬ.)- ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਮਸਰਾਲਾ ਵਿਖੇ ਉਸ ਸਮੇਂ ਮਾਤਮ ਛਾ ਗਿਆ, ਜਦ ਪਿੰਡ ਦੇ 24 ਸਾਲਾ ਨੌਜਵਾਨ ਦੀ ਕੈਨੇਡਾ ’ਚ ਦਿਮਾਗ ਦੀ ਨਾੜੀ ਫੱਟਣ ਨਾਲ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਹਰਦੀਪ ਸਿੰਘ ਨਿੱਝਰ ਦੇ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ, ਜਲਦ ਗ੍ਰਿਫ਼ਤਾਰ ਹੋਣਗੇ ਕਾਤਲ!
ਇਸ ਸਬੰਧੀ ਮ੍ਰਿਤਕ ਅਮਰਪਾਲ ਸਿੰਘ ਦੇ ਪਿਤਾ ਨਿਸ਼ਾਨ ਸਿੰਘ ਵਾਸੀ ਮਸਰਾਲਾ ਨੇ ਦੱਸਿਆ ਕਿ ਉਸ ਦਾ ਬੇਟਾ ਅਮਰਪਾਲ ਸਿੰਘ ਕੈਨੇਡਾ ਦੇ ਸ਼ਹਿਰ ਬਰੈਂਪਟਨ ਸਟੱਡੀ ਵੀਜ਼ੇ ’ਤੇ ਸੰਨ 2019 ’ਚ ਗਿਆ ਸੀ ਅਤੇ ਕੁਝ ਮਹੀਨੇ ਪਹਿਲਾ ਸਤੰਬਰ 2023 ’ਚ ਆਪਣੇ ਪਰਿਵਾਰ ਨੂੰ ਮਿਲਣ ਪਿੰਡ ਮਸਰਾਲਾ ਆਇਆ ਸੀ, ਕੁਝ ਸਮਾਂ ਰਹਿਣ ਤੋਂ ਬਾਅਦ ਵਾਪਸ ਕੈਨੇਡਾ ਚਲਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਸੰਘਣੀ ਧੁੰਦ ਵਿਚਾਲੇ ਪੰਜਾਬ 'ਚ ਰੈੱਡ ਅਲਰਟ ਜਾਰੀ, ਨਵੇਂ ਸਾਲ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ
ਉਨ੍ਹਾਂ ਦੱਸਿਆ ਕਿ ਉਸ ਨੇ ਦੁਬਾਰਾ ਭਾਰਤ ਆਉਣ ਲਈ 26 ਦਸੰਬਰ ਦੀ ਟਿਕਟ ਬੁੱਕ ਕਰਵਾਈ ਪਰ ਬੀਤੇ ਦਿਨ 26 ਦਸੰਬਰ ਨੂੰ ਕਰੀਬ 1 ਵਜੇ ਦੁਪਹਿਰ ਘਰ ’ਚ ਹੀ ਅਚਾਨਕ ਉਸ ਨੂੰ ਦਿਮਾਗ ਦੀ ਨਾੜੀ ਫੱਟ ਗਈ ਤੇ ਉਸ ਦੇ ਕੰਨਾਂ ’ਚੋਂ ਖ਼ੂਨ ਨਿਕਲਣਾ ਸ਼ੁਰੂ ਹੋ ਗਿਆ। ਉਸ ਦੇ ਦੋਸਤਾ ਨੇ ਤੁਰੰਤ ਉਸ ਨੂੰ ਮੈਡੀਕਲ ਸਹੂਲਤ ਦੇਣ ਲਈ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਕੀਤੇ ਜਾ ਰਹੇ ਇਲਾਜ ਦੌਰਾਨ ਹੀ ਉਸ ਦੇ ਬੇਟੇ ਦੀ ਮੌਤ ਹੋ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਖ਼ਿਰ ਮਿਲ ਹੀ ਗਿਆ ਮਰਦਾਨਾ ਕਮਜ਼ੋਰੀ ਦੂਰ ਕਰਨ ਦਾ ਅਚੂਕ ਦੇਸੀ ਨੁਸਖਾ
NEXT STORY