ਬੰਡਾਲਾ (ਜਗਤਾਰ)- ਸੁਹਨਿਰੀ ਭਵਿੱਖ ਲਈ ਦੁਬਈ ਗਏ ਪੰਜਾਬੀ ਨੌਜਵਾਨ ਨਾਲ ਵਿਦੇਸ਼ ਵਿਚ ਅਣਹੋਣੀ ਵਾਪਰ ਗਈ। ਰੋਜ਼ੀ ਰੋਟੀ ਲਈ ਸਖ਼ਤ ਮਿਹਨਤ ਕਰਦਿਆਂ ਅਚਾਨਕ ਉਸ ਦੀ ਮੌਤ ਹੋ ਗਈ। ਮਾਪਿਆਂ ਵੱਲੋਂ ਕੁਆਰੇ ਪੁੱਤ ਨੂੰ ਸੁਨਹਿਰੀ ਭਵਿੱਖ ਲਈ ਵਿਦੇਸ਼ ਗਿਆ ਸੀ, ਪਰ ਉਨ੍ਹਾਂ ਨੂੰ ਨਹੀਂ ਸੀ ਪਤਾ ਕਿ ਉਨ੍ਹਾਂ ਦਾ ਪੁੱਤ ਉਨ੍ਹਾਂ ਨੂੰ ਇਸ ਹਾਲਤ ਵਿਚ ਵਾਪਸ ਮਿਲੇਗਾ।
ਇਹ ਖ਼ਬਰ ਵੀ ਪੜ੍ਹੋ - ਪ੍ਰੇਮ ਜਾਲ 'ਚ ਫਸਾ ਕਰ 'ਤਾ ਗਰਭਵਤੀ, ਵਿਆਹ ਤੋਂ ਮੁਕਰਿਆ ਮੁੰਡਾ; ਟਾਵਰ 'ਤੇ ਜਾ ਚੜ੍ਹੀ ਕੁੜੀ
ਜਾਣਕਾਰੀ ਮੁਤਾਬਕ ਪਿੰਡ ਠੇਠਰਕੇ ਦਾ 27 ਸਾਲਾ ਨੌਜਵਾਨ ਜਗਤਾਰ ਸਿੰਘ ਪੁੱਤਰ ਬਲਦੇਵ ਸਿੰਘ ਤਕਰੀਬਨ 2 ਸਾਲ ਪਹਿਲਾਂ ਆਪਣੇ ਸੁਨਹਿਰੀ ਭਵਿੱਖ ਲਈ ਦੁਬਈ ਕਿਸੇ ਕੰਪਨੀ ’ਚ ਕੰਮ ਕਰਨ ਗਿਆ ਸੀ। ਉਸ ਦੀ ਕੰਮ ਦੌਰਾਨ ਵਾਪਰੇ ਹਾਦਸੇ ’ਚ ਮੌਤ ਹੋ ਗਈ। ਉਸ ਦੀ ਮ੍ਰਿਤਕ ਦੇਹ ਬੀਤੇ ਦਿਨੀਂ ਪਿੰਡ ਪੁੱਜੀ ਅਤੇ ਪਰਿਵਾਰ ਵੱਲੋਂ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਰਮੀ ਫਿਰ ਤੋਂ ਵਰ੍ਹਾਉਣ ਲੱਗੀ ਕਹਿਰ, ਇਸ ਤਾਰੀਖ਼ ਤੋਂ ਹੋਵੇਗੀ ਪ੍ਰੀ-ਮਾਨਸੂਨ ਦੀ ਸ਼ੁਰੂਆਤ, ਜਾਣੋ Weather Update
NEXT STORY