ਝਬਾਲ (ਨਰਿੰਦਰ): ਨਜ਼ਦੀਕੀ ਪਿੰਡ ਬਘਿਆੜੀ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਨੇ ਦੱਸਿਆ ਕਿ ਗੁਰਸੇਵਕ ਸਿੰਘ (33) ਪੁੱਤਰ ਪ੍ਰੀਤਮ ਸਿੰਘ ਵਾਸੀ ਬਘਿਆੜੀ ਨਸ਼ੇ ਦਾ ਆਦੀ ਸੀ। ਤੜਕਸਾਰ ਉਹ ਘਰੋਂ ਨੇੜਲੇ ਪਿੰਡ ਦੋਦੇ ਵਿਖੇ ਨਸ਼ਾ ਲੈਣ ਲਈ ਗਿਆ ਅਤੇ ਬਾਅਦ ਵਿਚ ਘਰ ਨਹੀਂ ਆਇਆ। ਕੁਝ ਵਿਅਕਤੀਆਂ ਨੇ ਉਨ੍ਹਾਂ ਨੂੰ ਆ ਕੇ ਦੱਸਿਆ ਕਿ ਪਿੰਡ ਦੋਦੇ ਵਿਖੇ ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਬਣੇ ਜੰਝ ਘਰ ਕੋਲ ਗੁਰਸੇਵਕ ਸਿੰਘ ਦੀ ਲਾਸ਼ ਪਈ ਹੋਈ ਹੈ। ਜਦ ਪਿੰਡ ਦੇ ਮੋਹਤਬਰ ਵਿਅਕਤੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਜਾ ਕੇ ਵੇਖਿਆ ਤਾਂ ਉਸ ਦੀ ਬਾਂਹ ਕੱਪੜੇ ਨਾਲ ਬੱਝੀ ਹੋਈ ਸੀ ਅਤੇ ਨਾੜ ਵਿਚ ਸਰਿੰਜ ਲੱਗੀ ਹੋਈ ਸੀ।
ਇਹ ਖ਼ਬਰ ਵੀ ਪੜ੍ਹੋ - ਵਿਵਾਦਾਂ 'ਚ ਘਿਰਿਆ ਹੈਲੀਕਾਪਟਰ ਰਾਹੀਂ ਸ੍ਰੀ ਦਰਬਾਰ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰਨ ਵਾਲਾ ਪਰਿਵਾਰ
ਮੌਕੇ 'ਤੇ ਪੁਲਸ ਪਾਰਟੀ ਸਮੇਤ ਪੁੱਜੇ ਏ. ਐੱਸ. ਆਈ. ਮਨਪ੍ਰੀਤ ਸਿੰਘ ਨੇ ਉਕਤ ਨੌਜਵਾਨ ਦੀ ਮੌਤ ਦਾ ਕਾਰਨ ਨਸ਼ੀਲੇ ਪਦਾਰਥ ਦੀ ਓਵਰਡਓਜ਼ ਹੀ ਦੱਸਿਆ। ਮ੍ਰਿਤਕ ਨੌਜਵਾਨ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਮੌਕੇ 'ਤੇ ਇੱਕਤਰ ਹੋਏ ਪਿੰਡ ਵਾਸੀਆਂ ਨੇ ਪੁਲਸ ਨੂੰ ਦੱਸਿਆ ਕਿ ਪਿੰਡ ਦੋਦੇ ਵਿਖੇ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਜਿੱਥੇ ਨਸ਼ਾ ਖਰੀਦਣ ਵਾਲਿਆਂ ਦਾ ਸਾਰਾ ਦਿਨ ਤਾਂਤਾ ਲੱਗਾ ਰਹਿੰਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਬਨਿਟ ਮੰਤਰੀ ਦਾ ਐਲਾਨ, ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤਕ ਹੋਣਗੇ ਅਦਾ
NEXT STORY