ਬਠਿੰਡਾ (ਵਿਜੇ) : ਕੈਨੇਡਾ 'ਚ ਸੌਗੀਨ ਨਦੀ ਵਿੱਚ ਡੁੱਬਣ ਨਾਲ ਬਠਿੰਡਾ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਠਿੰਡਾ ਦੇ ਪਿੰਡ ਦੁੱਨੇਵਾਲਾ ਦਾ ਰਹਿਣ ਵਾਲਾ ਗਗਨਦੀਪ ਸਿੰਘ (25) ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਇਨ੍ਹੀਂ ਦਿਨੀਂ ਉਹ ਕੈਨੇਡਾ ਦੇ ਬਰੈਂਪਟਨ ਸੂਬੇ ਦੇ ਨੇੜੇ ਰਹਿੰਦਾ ਸੀ।
ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਪਿੰਡ 'ਚੋਂ ਮਿਲਿਆ ਮਿਜ਼ਾਈਲ ਦਾ ਟੁਕੜਾ! ਮੌਕੇ 'ਤੇ ਪੁੱਜੀ ਪੁਲਸ ਤੇ ਫ਼ੌਜ
ਹਾਲ ਹੀ 'ਚ ਜਦੋਂ ਉਹ ਸੌਗੀਨ ਨਦੀ 'ਚ ਨਹਾਉਣ ਗਿਆ ਸੀ ਤਾਂ ਉਸਦੀ ਨਦੀ 'ਚ ਡੁੱਬਣ ਨਾਲ ਮੌਤ ਹੋ ਗਈ। ਇਹ ਖ਼ੁਲਾਸਾ ਹੋਇਆ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਕਰੀਬ 5 ਸਾਲ ਪਹਿਲਾਂ ਕੈਨੇਡਾ ਗਿਆ ਸੀ।
ਇਹ ਵੀ ਪੜ੍ਹੋ : ਬਜ਼ੁਰਗਾਂ ਨੂੰ ਮਿਲਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਸਿਹਤ ਵਿਭਾਗ ਲਿਆ ਰਿਹਾ ਨਵੀਂ ਯੋਜਨਾ
ਇਹ ਖ਼ਬਰ ਪਿੰਡ ਪਹੁੰਚਣ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਨੂੰ ਮ੍ਰਿਤਕ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
3 ਸਾਲ ਦੀ ਉਮਰ 'ਚ ਹੋਇਆ ਸੀ ACID ATTACK, ਹੁਣ ਕੁੜੀ ਨੇ ਸਭ ਨੂੰ ਕਰ ਦਿੱਤਾ ਹੈਰਾਨ
NEXT STORY