ਮੋਗਾ- ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ 'ਚ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ (26) ਵਾਸੀ ਪਿੰਡ ਘੋਲੀਆਂ ਖ਼ੁਰਦ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਦਰਦਨਾਕ ਹਾਦਸਾ ਕੈਨੇਡਾ ਦੇ ਸਟ੍ਰੈਥਮੋਰ ਇਲਾਕੇ 'ਚ ਵਾਪਰਿਆ। ਇਕ ਟਰੱਕ ਨਾਲ ਭਿਆਨਕ ਟੱਕਰ ਵਿੱਚ ਮਨਦੀਪ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਆਲੇ-ਦੁਆਲੇ ਦੇ ਲੋਕਾਂ ਨੇ ਤੁਰੰਤ ਪੁਲਸ ਅਤੇ ਐਮਰਜੈਂਸੀ ਸੇਵਾਵਾਂ ਨੂੰ ਸੂਚਿਤ ਕੀਤਾ ਪਰ ਉਦੋਂ ਤੱਕ ਮਨਦੀਪ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲੇ ਸਾਵਧਾਨ! ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
ਮਨਦੀਪ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਕਮਾਊ ਪੁੱਤ ਸੀ। ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਜਿਵੇਂ ਹੀ ਉਸ ਦੀ ਅਚਾਨਕ ਮੌਤ ਦੀ ਖ਼ਬਰ ਪਿੰਡ ਪਹੁੰਚੀ ਤਾਂ ਮਾਤਮ ਛਾ ਗਿਆ। ਪੂਰੇ ਪਿੰਡ 'ਚ ਸੋਗ ਦਾ ਮਾਹੌਲ ਹੈ। ਰਿਸ਼ਤੇਦਾਰ ਅਤੇ ਜਾਣ-ਪਛਾਣ ਵਾਲੇ ਇਸ ਹਾਦਸੇ 'ਤੇ ਵਿਸ਼ਵਾਸ ਨਹੀਂ ਕਰ ਪਾ ਰਹੇ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਮਨਦੀਪ ਇਕ ਮਿਹਨਤੀ ਅਤੇ ਜ਼ਿੰਮੇਵਾਰ ਨੌਜਵਾਨ ਸੀ। ਉਹ ਕੈਨੇਡਾ ਜਾ ਕੇ ਆਪਣੇ ਪਰਿਵਾਰ ਦੇ ਸੁਫ਼ਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਸੀ ਪਰ ਕਿਸਮਤ ਨੇ ਉਸ ਲਈ ਕੁਝ ਹੋਰ ਹੀ ਰੱਖਿਆ ਹੋਇਆ ਸੀ। ਪਰਿਵਾਰ ਨੇ ਪੰਜਾਬ ਸਰਕਾਰ ਅਤੇ ਭਾਰਤੀ ਦੂਤਾਵਾਸ ਨੂੰ ਬੇਨਤੀ ਕੀਤੀ ਹੈ ਕਿ ਮਨਦੀਪ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਪਿੰਡ ਲਿਆਂਦਾ ਜਾਵੇ ਤਾਂ ਜੋ ਪਰਿਵਾਰ ਉਸ ਨੂੰ ਆਖਰੀ ਵਾਰ ਵੇਖ ਸਕੇ।
ਇਹ ਵੀ ਪੜ੍ਹੋ: ਪੰਜਾਬ 'ਚ 24, 25, 26, 27 ਤਾਰੀਖ਼ਾਂ ਲਈ ਹੋਈ ਵੱਡੀ ਭਵਿੱਖਬਾਣੀ ! 11 ਜ਼ਿਲ੍ਹਿਆਂ ਦੇ ਲੋਕ ਰਹਿਣ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਗੈਂਗਵਾਰ! ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
NEXT STORY