ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਸ੍ਰੀ ਕੀਰਤਪੁਰ ਸਾਹਿਬ ਦੇ ਪਿੰਡ ਜਿਊਵਾਲ ਦੇ ਰਹਿਣ ਵਾਲੇ ਦਵਿੰਦਰ ਸਿੰਘ ਉਰਫ਼ ਪੋਪਾ (31) ਪੁੱਤਰ ਬਲਵੀਰ ਸਿੰਘ ਦੀ ਯੂਰਪ ਦੇ ਗਰੀਸ ਵਿਖੇ ਇਕ ਹਾਦਸੇ ਵਿਚ ਜ਼ਖ਼ਮੀ ਹੋਣ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ ਸੀ। ਦਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਬੰਦ ਤਾਬੂਤ ਵਿਚ ਬੀਤੇ ਦਿਨ ਹਵਾਈ ਜਹਾਜ ਰਾਹੀਂ ਅੰਮ੍ਰਿਤਸਰ ਦੇ ਹਵਾਈ ਅੱਡੇ ਵਿਖੇ ਪੁੱਜਾ ਜਿੱਥੋਂ ਪਰਿਵਾਰਕ ਮੈਂਬਰਾਂ ਵੱਲੋਂ ਉਸ ਦਾ ਮ੍ਰਿਤਕ ਸਰੀਰ ਸ੍ਰੀ ਕੀਰਤਪੁਰ ਸਾਹਿਬ ਲਿਆ ਕੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਉਰਫ਼ ਪੋਪਾ ਪਿਛਲੇ ਤਿੰਨ ਸਾਲ ਤੋਂ ਵੱਧ ਸਮੇਂ ਤੋਂ ਯੂਰਪ ਕੰਟਰੀ ਗਰੀਸ ਵਿਖੇ ਇਕ ਨਿੱਜੀ ਫਾਰਮ ਹਾਊਸ ਵਿਖੇ ਖੇਤੀਬਾੜੀ ਦਾ ਕੰਮ ਕਰਦਾ ਸੀ। 2 ਅਕਤੂਬਰ ਨੂੰ ਉਹ ਕੰਮ ਦੌਰਾਨ ਹੀ ਟਰੈਕਟਰ ਥੱਲੇ ਆ ਕੇ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਦਾ ਫਾਰਮ ਹਾਊਸ ਦੇ ਮਾਲਕਾਂ ਵੱਲੋਂ ਇਲਾਜ ਕਰਵਾਇਆ ਜਾ ਰਿਹਾ ਸੀ, ਜਿਸ ਦੀ 8 ਅਕਤੂਬਰ ਨੂੰ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ- ਜ਼ਮੀਨ ਵੇਚ ਕੇ ਵਿਦੇਸ਼ ਭੇਜੀ ਪਤਨੀ ਨੇ ਬਦਲੇ ਤੇਵਰ, ਸਹੁਰਿਆਂ ਨੂੰ ਲੱਗਾ ਪਤਾ ਤਾਂ ਨੌਜਵਾਨ ਨੇ ਕੀਤਾ...
ਜਿਸ ਤੋਂ ਬਾਅਦ ਉਸ ਦਾ ਮ੍ਰਿਤਕ ਸਰੀਰ ਕਾਨੂੰਨੀ ਕਾਰਵਾਈ ਕਰਨ ਤੋਂ ਇਕ ਤਾਬੂਤ ਵਿਚ ਬੰਦ ਕਰਕੇ ਗਰੀਸ ਤੋਂ ਭਾਰਤ ਭੇਜਿਆ ਗਿਆ ਜੋਕਿ ਸ਼ਨੀਵਾਰ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਹਵਾਈ ਅੱਡੇ ਉੱਪਰ ਪੁੱਜਾ। ਜਿੱਥੇ ਪਰਿਵਾਰਕ ਮੈਂਬਰਾਂ ਵੱਲੋਂ ਜਾ ਕੇ ਮ੍ਰਿਤਕ ਦਵਿੰਦਰ ਸਿੰਘ ਉਰਫ਼ ਪੋਪਾ ਦੀ ਲਾਸ਼ ਦੇ ਤਾਬੂਤ ਨੂੰ ਲਿਆ ਗਿਆ ਅਤੇ ਉਸ ਨੂੰ ਸ੍ਰੀ ਕੀਰਤਪੁਰ ਸਾਹਿਬ ਪਿੰਡ ਜਿਊਵਾਲ ਆਪਣੇ ਘਰ ਲਿਆਂਦਾ ਗਿਆ, ਧਾਰਮਿਕ ਰੀਤੀ-ਰਿਵਾਜ਼ ਕਰਨ ਤੋਂ ਬਾਅਦ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਜ਼ਦੀਕ ਬਣੇ ਸਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ, ਸਾਕ ਸਬੰਧੀਆਂ ਅਤੇ ਸਥਾਨਕ ਵਸਨੀਕਾਂ ਵੱਲੋਂ ਦਵਿੰਦਰ ਸਿੰਘ ਉਰਫ਼ ਪੋਪਾ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਆਦਮਪੁਰ ਏਅਰਪੋਰਟ 'ਤੇ ਫਲਾਈਟ 'ਚ ਬੰਬ ਹੋਣ ਦੀ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
7 ਸਾਲ ਦੇ ਮਾਸੂਮ ਬੱਚੇ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਸਾੜਨ ਵਾਲਾ ਪਿਤਾ ਗ੍ਰਿਫ਼ਤਾਰ
NEXT STORY