ਸ਼ਾਹਕੋਟ (ਵੈੱਬ ਡੈਸਕ)- ਸ਼ਾਹਕੋਟ ਦੇ ਮੁਹੱਲਾ ਇੰਪਲਾਇਜ਼ ਕਾਲੋਨੀ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਮ੍ਰਿਤਕ ਨੌਜਵਾਨ ਰਣਜੋਧ ਸਿੰਘ ਜੋਧਾ ਦੇ ਭਰਾ ਬਬਨਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਰਾ ਨਾਲ ਅਮਰੀਕਾ ਵਿਚ ਪਿਛਲੇ ਕੁਝ ਸਾਲਾਂ ਤੋਂ ਪਰਿਵਾਰ ਨਾਲ ਰਹਿ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ, ਮੰਜ਼ਰ ਵੇਖ ਸਹਿਮੇ ਲੋਕ
ਉਸ ਦੇ ਭਰਾ ਰਣਜੋਧ ਸਿੰਘ ਜੋਧਾ ਜੋ ਹਾਲੇ ਸਿਰਫ਼ 31 ਸਾਲਾ ਦਾ ਸੀ, ਉਸ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਰਣਜੋਧ ਸਿੰਘ ਦੀ ਮਾਂ ਇਕੱਲੇ ਹੀ ਸ਼ਾਹਕੋਟ ਵਿਚ ਰਹਿੰਦੇ ਹਨ। ਜਦੋਂ ਪਰਿਵਾਰ ਨੂੰ ਇਸ ਮੰਦਭਾਗੀ ਖ਼ਬਰ ਦਾ ਪਤਾ ਲੱਗਾ ਤਾਂ ਪਰਿਵਾਰ ਦੇ ਦੁੱਖਾਂ ਦਾ ਪਹਾੜ ਟੁੱਟ ਪਿਆ। ਰਣਜੋਧ ਦੋ ਬੱਚਿਆਂ ਦਾ ਪਿਤਾ ਸੀ ਅਤੇ ਅਮਰੀਕਾ ਵਿਚ ਟਰਾਲਾ ਚਲਾਉਂਦਾ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਦੇ ਮੁਲਾਜ਼ਮ ਨੇ ਸਰਕਾਰੀ ਗੱਡੀ 'ਚ ਕਰ'ਤਾ ਵੱਡਾ ਕਾਂਡ, ਵੀਡੀਓ ਵਾਇਰਲ ਹੋਣ ਮਗਰੋਂ SUSPEND
NEXT STORY