ਤਰਨਤਾਰਨ/ਖਡੂਰ ਸਾਹਿਬ (ਗਿੱਲ)- ਘਰੋਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਏ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਬਿਕਰਮਜੀਤ ਸਿੰਘ (25) ਵਾਸੀ ਪਿੰਡ ਮੰਡਾਲਾ ਤਰਨਤਾਰਨ ਵਜੋਂ ਹੋਈ ਹੈ। ਬਿਕਰਮਜੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਿਵੇਂ ਹੀ ਪਰਿਵਾਰ ਨੂੰ ਮੌਤ ਦੀ ਖ਼ਬਰ ਦਾ ਪਤਾ ਲੱਗਾ ਤਾਂ ਸੋਗ ਦੀ ਲਹਿਰ ਦੌੜ ਪਈ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹੈ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਿਕਰਮਜੀਤ ਸਵਾ ਕੁ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ, ਜਿਸ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਅਤੇ ਸਮਾਜ ਸੇਵੀਆਂ ਕੋਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਘਰ ਵਿੱਚ ਲਿਆਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦ ਦੇ ਨੇੜੇ ਚਾਈਨੀਜ਼ ਡਰੋਨ ਬਰਾਮਦ
NEXT STORY