ਲੁਧਿਆਣਾ (ਅਨਿਲ): ਸਾਢੇ ਤਿੰਨ ਮਹੀਨੇ ਪਹਿਲਾਂ ਕੋਰਟ ਮੈਰਿਜ ਕਰ ਕੇ ਇੰਗਲੈਂਡ ਗਈ ਪਤਨੀ ਵੱਲੋਂ ਪਤੀ ਦੇ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਗਈ, ਜਿਸ ਤੋਂ ਦੁਖੀ ਹੋ ਕੇ ਪਤੀ ਨੇ ਸਤਲੁਜ ਦਰਿਆ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਮਗਰੋਂ ਥਾਣਾ ਮਿਹਰਬਾਨ ਦੀ ਪੁਲਸ ਨੇ ਪਤਨੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਜਾਂਚ ਅਧਿਕਾਰੀ ਸਬ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਸਾਵਿਤਰੀ ਦੇਵੀ ਪਤਨੀ ਸਤਪਾਲ ਵਾਸੀ ਪਿੰਡ ਰਤਗੜ੍ਹ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 15 ਸਤੰਬਰ ਨੂੰ ਉਸ ਦੇ ਪੁੱਤਰ ਸੁਨੀਲ ਕੁਮਾਰ ਨੇ ਕਿਰਨਦੀਪ ਕੌਰ ਦੇ ਨਾਲ ਕੋਰਟ ਮੈਰਿਜ ਕਰ ਕੇ ਵਿਆਹ ਕਰਵਾ ਲਿਆ ਸੀ, ਜਿਸ ਮਗਰੋਂ ਕਿਰਨਦੀਪ ਕੌਰ ਨੂੰ ਇੰਗਲੈਂਡ ਭੇਜਿਆ। ਇੰਗਲੈਂਡ ਪਹੁੰਚਣ ਮਗਰੋਂ ਕਿਰਨਦੀਪ ਕੌਰ ਨੇ ਸੁਨੀਲ ਕੁਮਾਰ ਨਾਲ ਗੱਲ ਕਰਨੀ ਬੰਦ ਕਰ ਦਿੱਤੀ। ਇਸ ਤੋਂ ਤੰਗ ਪ੍ਰੇਸ਼ਾਨ ਹੋ ਕੇ ਉਸ ਦੇ ਪੁੱਤਰ ਸੁਨੀਲ ਕੁਮਾਰ ਨੇ ਪਿੰਡ ਘੜੀ ਤੋਗੜ ਨੇੜੇ ਸਤਲੁਜ ਦਰਿਆ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਵੱਲੋਂ ਉਕਤ ਮਾਮਲੇ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਕਿਰਨਦੀਪ ਕੌਰ, ਉਸ ਦੇ ਪਿਤਾ ਸ਼ਿਵ ਚੰਦ, ਮਾਤਾ ਸਰਬਜੀਤ ਕੌਰ ਤੇ ਗੁਰਪ੍ਰੀਤ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਤਨਖ਼ਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਵੱਲੋਂ ਸਿਹਤ ਸੇਵਾਵਾਂ ਬੰਦ ਰੱਖਣ ਦਾ ਐਲਾਨ
NEXT STORY