ਜਲੰਧਰ (ਮਹੇਸ਼)– ਹਲਕਾ ਜਲੰਧਰ ਕੈਂਟ ਦੇ ਕਸਬਾ ਜਮਸ਼ੇਰ ਦੀ ਪੱਤੀ ਸੇਖੋਂ ਦੇ ਰਹਿਣ ਵਾਲੇ 34 ਸਾਲਾ ਇਕ ਨੌਜਵਾਨ ਦੀ ਦੁਬਈ ਵਿਚ ਹੱਤਿਆ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪੰਕਜ ਡੌਲ ਵਜੋਂ ਹੋਈ ਹੈ। ਉਸ ਦੀ ਮੌਤ ਦੀ ਸੂਚਨਾ ਉਸ ਨਾਲ ਦੁਬਈ ਵਿਚ ਰਹਿੰਦੇ ਉਸ ਦੇ ਛੋਟੇ ਭਰਾ ਗੁਰਪ੍ਰੀਤ ਗੋਪੀ ਡੌਲ ਨੇ ਰਾਤ 9.30 ਵਜੇ ਫੋਨ ਕਰ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਕਿਸਾਨ ਆਗੂ ਦੇ ਕਤਲਕਾਂਡ 'ਚ ਨਵਾਂ ਮੋੜ! ਗ੍ਰੰਥੀ ਸਿੰਘ ਸਣੇ 2 ਵਿਅਕਤੀ ਗ੍ਰਿਫ਼ਤਾਰ
ਗੋਪੀ ਨੇ ਦੱਸਿਆ ਕਿ ਪੰਕਜ ਐਤਵਾਰ ਦੁਬਈ ਦੇ ਸ਼ਹਿਰ ਅਲਕੋਜ ਵਿਚ ਸਥਿਤ ਗੁਰਦੁਆਰਾ ਸਾਹਿਬ ਤੋਂ ਵਾਪਸ ਘਰ ਵੱਲ ਆ ਰਿਹਾ ਸੀ। ਇਸ ਦੌਰਾਨ ਉਸਨੂੰ ਰਸਤੇ ਵਿਚ ਪੱਗ ਬੰਨ੍ਹੀ ਇਕ ਨੌਜਵਾਨ ਨੇ ਰੋਕ ਲਿਆ ਅਤੇ ਮਾਮੂਲੀ ਵਿਵਾਦ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਉਸ ’ਤੇ ਹਮਲਾ ਕਰ ਕੇ ਉਸਦੀ ਹੱਤਿਆ ਕਰ ਦਿੱਤੀ। ਪੰਕਜ ਨੂੰ ਖੂਨ ਵਿਚ ਲਥਪਥ ਹਾਲਤ ਵਿਚ ਛੱਡ ਕੇ ਹੱਤਿਆਰਾ ਮੌਕੇ ਤੋਂ ਫ਼ਰਾਰ ਹੋ ਗਿਆ। ਪੰਕਜ ਦੇ ਸਾਥੀਆਂ ਨੇ ਉਸ ਨੂੰ ਕਾਬੂ ਕਰਨਾ ਚਾਹਿਆ ਪਰ ਉਹ ਹੱਥ ਨਹੀਂ ਆਇਆ। ਅਲਕੋਜ ਸ਼ਹਿਰ ਦੀ ਪੁਲਸ ਇਸ ਸਬੰਧ ਵਿਚ ਸੂਚਿਤ ਕੀਤੇ ਜਾਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! 2 ਅਧਿਕਾਰੀਆਂ ਦਾ ਹੋਇਆ ਤਬਾਦਲਾ
ਪਤਾ ਲੱਗਾ ਹੈ ਕਿ ਪੁਲਸ ਨੇ ਹੱਤਿਆਰੇ ਨੂੰ ਕਾਬੂ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰਿਵਾਰ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਕਜ 13 ਸਾਲ ਪਹਿਲਾਂ ਦੁਬਈ ਗਿਆ ਸੀ। ਉਥੇ ਉਹ ਇਕ ਕੰਪਨੀ ਵਿਚ ਫੋਰਮੈਨ ਵਜੋਂ ਨੌਕਰੀ ਕਰਦਾ ਸੀ। ਲੱਗਭਗ ਇਕ ਸਾਲ ਬਾਅਦ ਉਹ ਛੁੱਟੀ ਆਉਂਦਾ ਰਹਿੰਦਾ ਸੀ। 5 ਮਹੀਨੇ ਪਹਿਲਾਂ ਵੀ ਉਹ ਰਿਸ਼ਤੇਦਾਰੀ ਵਿਚ ਕਿਸੇ ਵਿਆਹ ਸਮਾਗਮ ਵਿਚ ਹਿੱਸਾ ਲੈਣ ਲਈ ਆਇਆ ਸੀ ਅਤੇ 10 ਦਿਨ ਰਹਿ ਕੇ ਵਾਪਸ ਚਲਾ ਗਿਆ ਸੀ। ਉਸ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਿਚ ਮਾਤਮ ਛਾ ਗਿਆ ਅਤੇ ਪੂਰੇ ਸੇਖੋਂ ਪੱਤੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੋਟੇ ਬੱਚਿਆਂ ਤੇ ਬਜ਼ੁਰਗਾਂ ਲਈ ਐਡਵਾਈਜ਼ਰੀ ਜਾਰੀ, ਸਿਹਤ ਵਿਭਾਗ ਨੇ ਦਿੱਤੀ ਖ਼ਾਸ ਸਲਾਹ, ਪੜ੍ਹੋ ਪੂਰੀ ਖ਼ਬਰ
NEXT STORY