ਗੁਰਦਾਸਪੁਰ: ਸੁਨਹਿਰੇ ਭਵਿੱਖ ਲਈ ਵਿਦੇਸ਼ ਗਏ ਇਕ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਨਿਊਜ਼ੀਲੈਂਡ ਵਿਚ ਮਾਰੇ ਗਏ ਰਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਪਿੰਡ ਕੋਟਲੀ ਸ਼ਾਹਪੁਰ ਪੁੱਜੀ। ਜਾਣਕਾਰੀ ਅਨੁਸਾਰ ਮ੍ਰਿਤਕ ਰਮਨਦੀਪ 5 ਸਾਲ ਪਹਿਲਾਂ ਨਿਊਜ਼ੀਲੈਂਡ ਗਿਆ ਸੀ ਜਿੱਥੇ ਦੋ ਗੋਰਿਆਂ ਨੇ ਸ਼ਰਾਬ ਦੇ ਨਸ਼ੇ 'ਚ ਉਸ ਦਾ ਕਤਲ ਕਰ ਦਿੱਤਾ। ਵਿਦੇਸ਼ ਤੋਂ ਆਏ ਆਪਣੇ ਪੁੱਤ ਦੀ ਮ੍ਰਿਤਕ ਦੇਹ ਨੂੰ ਦੇਖ ਕੇ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ, ਉੱਥੇ ਹੀ ਅੰਤਿਮ ਸੰਸਕਾਰ ਮੌਕੇ ਹਰ ਅੱਖ ਨਮ ਸੀ। ਇਸ ਦੌਰਾਨ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਹੀ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਨਾ ਜਾਣਾ ਪਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹੋਈ ਫਾਇਰਿੰਗ, ਮੁਲਜ਼ਮਾਂ ਨੇ ਤਾਬੜਤੋੜ ਚਲਾਈਆਂ ਗੋਲ਼ੀਆਂ
ਮ੍ਰਿਤਕ ਰਮਨਦੀਪ ਦੇ ਪਿਤਾ ਧੰਨਾ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ 12ਵੀਂ ਪਾਸ ਕਰਕੇ 2018 ਵਿਚ ਨਿਊਜ਼ੀਲੈਂਡ ਗਿਆ ਸੀ। ਉਹ ਉੱਥੇ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਉਸ ਦੀ ਡਿਊਟੀ ਇਕ ਪਾਰਕ ਵਿਚ ਲੱਗੀ ਹੋਈ ਸੀ। 8 ਦਿਨ ਪਹਿਲਾਂ ਉਸ ਦੇ ਦੋਸਤਾਂ ਦਾ ਫੋਨ ਆਇਆ ਕਿ ਉਨ੍ਹਾਂ ਦੇ ਬੇਟੇ ਦਾ ਡਿਊਟੀ ਦੌਰਾਨ ਕਤਲ ਕਰ ਦਿੱਤਾ ਗਿਆ ਹੈ। ਦੋਸਤਾਂ ਨੇ ਦੱਸਿਆ ਕਿ ਉਸ ਦਾ ਲੜਕਾ ਰਮਨਦੀਪ ਪਾਰਕ ਬੰਦ ਕਰਕੇ ਜਾਣ ਲੱਗਾ ਸੀ ਪਰ ਉੱਥੇ ਦੋ ਗੋਰੇ ਸ਼ਰਾਬ ਪੀ ਰਹੇ ਸਨ। ਜਦੋਂ ਉਸ ਨੇ ਉਨ੍ਹਾਂ ਨੂੰ ਜਾਣ ਲਈ ਕਿਹਾ ਤਾਂ ਉਨ੍ਹਾਂ ਨੇ ਗੁੱਸੇ ਵਿਚ ਆ ਕੇ ਉਸ ਦੀ ਹੱਤਿਆ ਕਰ ਦਿੱਤੀ। ਫਿਲਹਾਲ ਪੁਲਸ ਨੇ ਦੋਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹੋਈ ਫਾਇਰਿੰਗ, ਮੁਲਜ਼ਮਾਂ ਨੇ ਤਾਬੜਤੋੜ ਚਲਾਈਆਂ ਗੋਲ਼ੀਆਂ
NEXT STORY