ਬੁਢਲਾਡਾ (ਬਾਂਸਲ) : ਰੁਜ਼ਗਾਰ ਦੀ ਭਾਲ 'ਚ ਜ਼ਮੀਨ ਵੇਚ ਕੇ ਕੈਨੇਡਾ ਗਏ ਕਿਸਾਨ ਦੇ ਪੁੱਤਰ ਦੇ ਕਤਲ ਦੀ ਖ਼ਬਰ ਨਾਲ ਪਿੰਡ ਜੋਈਆਂ ਅਤੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਕਿਸਾਨ ਬਲਕਾਰ ਸਿੰਘ ਨੇ ਆਪਣੀ ਜ਼ਮੀਨ ਵੇਚ ਕੇ ਪੁੱਤਰ ਜਸਕਰਨ (22) ਦੇ ਸੁਨਹਿਰੀ ਭਵਿੱਖ ਲਈ ਕੈਨੇਡਾ ਭੇਜਿਆ ਸੀ ਪ੍ਰੰਤੂ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਜਸਕਰਨ ਅੱਜ ਤੋਂ 2 ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਸਰੀ ਵਿਚ ਪੜ੍ਹਾਈ ਦੇ ਨਾਲ-ਨਾਲ ਕੰਮ ਕਰ ਰਿਹਾ ਸੀ। ਅੱਜ ਅਚਾਨਕ ਉਸਦੀ ਮੌਤ ਦੀ ਖ਼ਬਰ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਹਾਈਵੇਅ ਪੂਰੀ ਤਰ੍ਹਾਂ ਹੋਇਆ ਬੰਦ, ਸੂਬੇ ਤੋਂ ਬਾਹਰ ਜਾਣ ਲਈ ਨਾ ਜਾਣਾ ਇਸ ਰੋਡ 'ਤੇ
ਇਕੱਤਰ ਜਾਣਕਾਰੀ ਅਨੁਸਾਰ ਪਿਤਾ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਨਾਲ ਚਾਹ ਪੀਣ ਜਾ ਰਿਹਾ ਸੀ ਕਿ ਨੇੜਲੇ ਪਿੰਡ ਮੰਢਾਲੀ ਦੇ ਰਹਿਣ ਵਾਲੇ ਉਸਦੇ ਸਾਥੀ 'ਤੇ ਜਾਨਲੇਵਾ ਹਮਲਾ ਹੋ ਗਿਆ। ਸਾਥੀ ਨੂੰ ਬਚਾਉਂਦਿਆਂ ਹਮਲਾਵਰਾਂ ਨੇ ਮੇਰੇ ਪੁੱਤਰ ਦੇ ਤੇਜ਼ਧਾਰ ਹਥਿਆਰਾਂ ਨਾਲ ਹਮਾਲ ਕਰਕੇ ਕਤਲ ਕਰ ਦਿੱਤਾ। ਇਹ ਖ਼ਬਰ ਮਿਲਦਿਆਂ ਹੀ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੇ ਪਿਤਾ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਕੈਨੇਡਾ ਦੀ ਸਰਕਾਰ ਮੇਰੇ ਪੁੱਤਰ ਦੇ ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਕਰੇ ਅਤੇ ਉਸਦੇ ਸਾਥੀਆਂ ਤੋਂ ਵੀ ਪੁੱਛ ਪੜਤਾਲ ਕੀਤੀ ਜਾਵੇ। ਪਰਿਵਾਰ ਨੇ ਕਿਹਾ ਕਿ ਸਾਡੇ ਮੇਰੇ ਪੁੱਤਰ ਦੀ ਲਾਸ਼ ਨੂੰ ਕੈਨੇਡਾ ਤੋਂ ਭਾਰਤ ਲਿਆਉਣ ਲਈ ਸਰਕਾਰ ਮਦਦ ਕਰੇ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਚਿੰਤਾ ਭਰੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਾਰਦਿਕ ਪੰਡਯਾ 'ਤੇ ਬੈਨ ਤੋਂ ਲੈ ਕੇ ਪੰਜਾਬ ਦੇ ਸਕੂਲਾਂ 'ਤੇ ਵੱਡੀ ਕਾਰਵਾਈ ਦੇ ਹੁਕਮਾਂ ਤੱਕ ਅੱਜ ਦੀਆਂ ਟੌਪ-10 ਖਬਰਾਂ
NEXT STORY