ਜਲੰਧਰ (ਧਵਨ) : ਪੰਜਾਬ ਕਾਂਗਰਸ ਕੰਪੇਨ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕਰਨਾਟਕ ’ਚ ਮੁੱਖ ਮੰਤਰੀ ਵੱਲੋਂ ਪੰਜਾਬੀ ਬੱਚਿਆਂ ਨੂੰ ਧਾਰਮਿਕ ਰੀਤੀ-ਰਿਵਾਜ ਅਨੁਸਾਰ ਕੱਪੜੇ ਪਾਉਣ ’ਤੇ ਰੋਕ ਲਾਉਣ ਦੇ ਚੱਲ ਰਹੇ ਖਦਸ਼ਿਆਂ ਨੂੰ ਗੰਭੀਰਤਾ ਨਾਲ ਨਾ ਲੈਣਾ ਮੰਦਭਾਗਾ ਹੈ। ਜ਼ਿਕਰਯੋਗ ਹੈ ਕਿ ਜਾਖੜ ਨੇ ਕੱਲ੍ਹ ਟਵੀਟ ਕਰਦਿਆਂ ਕਿਹਾ ਸੀ ਕਿ ਬੈਂਗਲੂਰ ਦੇ ਇਕ ਕਾਲਜ ਵੱਲੋਂ ਇਕ ਅੰਮ੍ਰਿਤਧਾਰੀ ਲੜਕੀ ਦੀ ਦਸਤਾਰ ਲੁਹਾਉਣ ਦੀ ਆਈ ਖ਼ਬਰ ਬਹੁਤ ਹੀ ਚਿੰਤਾਜਨਕ ਹੈ।
ਇਹ ਵੀ ਪੜ੍ਹੋ : MBBS ਦੀ ਪੜ੍ਹਾਈ ਕਰਨ ਯੂਕ੍ਰੇਨ ਗਈਆਂ ਮਾਨਸਾ ਦੀਆਂ ਕੁੜੀਆਂ ਫਸੀਆਂ, ਪਰਿਵਾਰ ਨੇ ਕੀਤੀ ਇਹ ਮੰਗ
ਉਨ੍ਹਾਂ ਆਪਣੇ ਟਵੀਟ ’ਚ ਕਿਹਾ ਕਿ ਉਨ੍ਹਾਂ ਪਹਿਲਾਂ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਟਵੀਟ ਕਰਕੇ ਕਿਹਾ ਸੀ ਕਿ ਕਰਨਾਟਕ ਦੇ ਮੁੱਖ ਮੰਤਰੀ ਦਾ ਬਿਆਨ ਕਈ ਤਰ੍ਹਾਂ ਦੀਆਂ ਸ਼ੰਕਾਵਾਂ ਨੂੰ ਜਨਮ ਦਿੰਦਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਪੰਜਾਬੀਆਂ ਨੂੰ ਧਾਰਮਿਕ ਆਧਾਰ ’ਤੇ ਸਿੱਖਿਆ ਸੰਸਥਾਵਾਂ ’ਚ ਕੱਪੜੇ ਪਹਿਨਣ ਨਹੀਂ ਦਿੱਤੇ ਜਾਣਗੇ। ਜਾਖੜ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਕਰਨਾਟਕ ’ਚ ਅੰਮ੍ਰਿਤਧਾਰੀ ਲੜਕੀ ਨਾਲ ਕੀਤੇ ਗਏ ਵਿਵਹਾਰ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਣ ਦੀ ਜ਼ਰੂਰਤ ਹੈ ਤੇ ਇਸ ਸਬੰਧੀ ਕਰਨਾਟਕ ਸਰਕਾਰ ਨੂੰ ਤੁਰੰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਰਨਾਟਕ ਦੀਆਂ ਸਿੱਖਿਆ ਸੰਸਥਾਵਾਂ ’ਚ ਪੜ੍ਹ ਰਹੇ ਪੰਜਾਬੀ ਬੱਚਿਆਂ ਨਾਲ ਅਜਿਹਾ ਵਿਵਹਾਰ ਹਰਗਿਜ਼ ਸਹਿਣ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਮਾਮਲੇ 'ਚ ਦੋਸ਼ੀ ਨੂੰ 20 ਸਾਲ ਦੀ ਕੈਦ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
MBBS ਦੀ ਪੜ੍ਹਾਈ ਕਰਨ ਯੂਕ੍ਰੇਨ ਗਈਆਂ ਮਾਨਸਾ ਦੀਆਂ ਕੁੜੀਆਂ ਫਸੀਆਂ, ਪਰਿਵਾਰ ਨੇ ਕੀਤੀ ਇਹ ਮੰਗ
NEXT STORY