ਅੰਮ੍ਰਿਤਸਰ: ਅਮਰੀਕਾ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਆਏ ਪ੍ਰਵਾਸੀਆਂ 'ਤੇ ਸਖ਼ਤੀ ਕਰਦਿਆਂ 104 ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਸੀ। ਇਨ੍ਹਾਂ ਵਿਚੋਂ 30 ਲੋਕ ਪੰਜਾਬ ਨਾਲ ਸਬੰਧਤ ਸਨ, ਜੋ ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ। ਜ਼ਿਆਦਾਤਰ ਮਾਮਲਿਆਂ ਵਿਚ ਕਿਹਾ ਜਾਂਦਾ ਹੈ ਕਿ ਟ੍ਰੈਵਲ ਏਜੰਟ ਨੇ ਧੋਖੇ ਨਾਲ ਉਨ੍ਹਾਂ ਨੂੰ ਡੌਂਕੀ ਰੂਟ ਰਾਹੀਂ ਅਮਰੀਕਾ ਭੇਜਿਆ ਸੀ, ਪਰ ਹੈਰਾਨੀ ਦੀ ਗੱਲ ਹੈ ਕਿ ਡਿਪੋਰਟ ਹੋ ਕੇ ਆਏ 30 ਪੰਜਾਬੀਆਂ ਵਿਚੋਂ 29 ਨੇ ਅਜੇ ਤਕ ਵੀ ਟ੍ਰੈਵਲ ਏਜੰਟ ਦੇ ਖ਼ਿਲਾਫ਼ ਸ਼ਿਕਾਇਤ ਦਰਜ ਨਹੀਂ ਕਰਵਾਈ।
ਇਹ ਖ਼ਬਰ ਵੀ ਪੜ੍ਹੋ - Deport ਹੋ ਕੇ ਆਏ ਪੰਜਾਬੀ ਨੇ ਬੰਨ੍ਹ ਕੇ ਕੁੱਟਿਆ ਟ੍ਰੈਵਲ ਏਜੰਟ, ਸਾਥੀਆਂ ਸਮੇਤ ਚਾੜ੍ਹਿਆ ਕੁਟਾਪਾ
ਐੱਨ.ਆਰ.ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਡਿਪੋਰਟ ਹੋ ਕੇ ਆਏ ਲੋਕਾਂ ਨੂੰ ਅਪੀਲ ਕਰ ਚੁੱਕੇ ਹਨ ਕਿ ਉਹ ਆਪਣੇ ਟ੍ਰੈਵਲ ਏਜੰਟਾਂ ਖ਼ਿਲਾਫ਼ ਸ਼ਿਕਾਇਤ ਦੇਣ, ਤਾਂ ਜੋ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ। ਇਸ ਦੇ ਬਾਵਜੂਦ 30 ਵਿਚੋਂ 29 ਲੋਕਾਂ ਵੱਲੋਂ ਸ਼ਿਕਾਇਤ ਦਰਜ ਨਾ ਕਰਵਾਉਣਾ ਚਿੰਤਾ ਦਾ ਵਿਸ਼ਾ ਹੈ।
ਇਹ ਖ਼ਬਰ ਵੀ ਪੜ੍ਹੋ - ਚਾਈਂ-ਚਾਈਂ ਵਿਦੇਸ਼ ਤੋਂ ਪੰਜਾਬ ਪਰਤਿਆ NRI, 24 ਘੰਟਿਆਂ ਬਾਅਦ ਹੀ ਹੋਇਆ ਉਹ ਜੋ ਸੋਚਿਆ ਨਾ ਸੀ...
ਇਨ੍ਹਾਂ 30 ਪੰਜਾਬੀਆਂ ਵਿਚੋਂ ਇਕ ਪੀੜਤਾ ਨੇ ਹੀ ਦਲੇਰੀ ਦਿਖਾਉਂਦਿਆਂ ਆਪਣੇ ਟ੍ਰੈਵਲ ਏਜੰਟ ਖ਼ਿਲਾਫ਼ ਸ਼ਿਕਾਇਤ ਦਿੱਤੀ ਹੈ। ਪੁਲਸ ਨੇ ਵੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਸ਼ੁੱਕਰਵਾਰ ਨੂੰ ਟ੍ਰੈਵਲ ਏਜੰਟ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦਾ ਦਫ਼ਤਰ ਵੀ ਸੀਲ ਕਰ ਦਿੱਤਾ। ਪੁਲਸ ਵੱਲੋਂ ਉਕਤ ਟ੍ਰੈਵਲ ਏਜੰਟ ਦੀ ਗ੍ਰਿਫ਼ਤਾਰੀ ਲਈ ਛਾਪੇ ਵੀ ਮਾਰੇ ਜਾ ਰਹੇ ਹਨ। ਇਸ ਸਬੰਧੀ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਾਜਾਇਜ਼ ਟ੍ਰੈਵਲ ਏਜੰਟਾਂ 'ਤੇ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਧੋਖਾ ਦੇਣ ਵਾਲਿਆਂ ਨੂੰ ਕਿਸੇ ਹਾਲਤ ਵਿਚ ਵੀ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਨੇ ਪੀਤੀ ਸਪਰੇਅ, ਮੌਤ
NEXT STORY