ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਰ ਤਿਮਾਹੀ ਕਰਵਾਈ ਜਾਣ ਵਾਲੀ ਮੈਟ੍ਰੀਕੁਲੇਸ਼ਨ ਪੱਧਰੀ ਪੰਜਾਬੀ ਵਿਸ਼ੇ ਦੀ ਉਚੇਚੀ ਪ੍ਰੀਖਿਆ ਦਾ ਨਤੀਜਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਉਪ ਸਕੱਤਰ ਡਾ. ਗੁਰਮੀਤ ਕੌਰ ਨੇ ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ 27 ਅਤੇ 28 ਜਨਵਰੀ ਨੂੰ ਕਰਵਾਈ ਮੈਟ੍ਰੀਕੁਲੇਸ਼ਨ ਪੱਧਰੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਦਾ ਨਤੀਜਾ ਵੀਰਵਾਰ, 16 ਫਰਵਰੀ ਨੂੰ ਐਲਾਨ ਕੀਤਾ ਜਾ ਚੁੱਕਾ ਹੈ।
ਇਹ ਨਤੀਜਾ ਵੀਰਵਾਰ ਨੂੰ ਹੀ ਬਾਅਦ ਦੁਪਹਿਰ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਵੀ ਉਪਲੱਬਧ ਕਰਵਾ ਦਿੱਤਾ ਗਿਆ ਹੈ। ਸਬੰਧਿਤ ਪ੍ਰੀਖਿਆਰਥੀ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਆਪਣਾ ਨਤੀਜਾ ਦੇਖ ਸਕਦੇ ਹਨ।
ਤਰਨਤਾਰਨ 'ਚ ਸ਼ਰੇਆਮ ਕੁੜੀ ਨੂੰ ਘਰੋਂ ਅਗਵਾ ਕਰਕੇ ਲੈ ਗਏ ਤਿੰਨ ਨੌਜਵਾਨ, ਮਾਪਿਆਂ ਦਾ ਰੋ-ਰੋ ਬੁਰਾ ਹਾਲ
NEXT STORY