ਖਰੜ (ਗਗਨਦੀਪ, ਰਣਬੀਰ)- ਇਕ ਤੇਜ਼ ਰਫ਼ਤਾਰ ਕਾਰ ਨੇ ਉੱਘੇ ਫਿਲਮ ਨਿਰਮਾਤਾ ਨਰੇਸ਼ ਸਿੰਗਲਾ ਦੀ ਜਾਨ ਲੈ ਲਈ। ਜਦੋਂ ਉਹ ਐਕਟਿਵਾ ’ਤੇ ਆਪਣੇ ਘਰ ਜਾ ਰਹੇ ਸਨ ਤਾਂ ਪਿੰਡ ਖਾਨਪੁਰ ’ਚ ਇਹ ਹਾਦਸਾ ਵਾਪਰ ਗਿਆ। ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਉਹ ਐਕਟਿਵਾ ਸਵਾਰ ਨੂੰ ਕੁਚਲਦੀ ਹੋਈ ਨਾਲ ਦੀ ਦੁਕਾਨ ਦੇ ਸ਼ਟਰ ਨਾਲ ਟਕਰਾ ਕੇ ਪਲਟ ਗਈ।
ਹਾਦਸੇ ਤੋਂ ਬਾਅਦ ਪਿੰਡ ਵਾਸੀ ਹਾਦਸੇ ਵਾਲੀ ਥਾਂ ’ਤੇ ਇਕੱਠੇ ਹੋ ਗਏ ਤੇ ਕਾਰ ਚਾਲਕ ਨੂੰ ਖਰੜ ਪੁਲਸ ਦੇ ਹਵਾਲੇ ਕਰ ਦਿੱਤਾ। ਉਨ੍ਹਾਂ ਤੁਰੰਤ ਨਰੇਸ਼ ਸਿੰਗਲਾ ਨੂੰ ਗੰਭੀਰ ਜ਼ਖ਼ਮੀ ਹਾਲਤ ’ਚ ਗੱਡੀ ਦੇ ਥੱਲਿਓਂ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਜਾਣ ਦੀ ਤਿਆਰੀ 'ਚ ਸੀ ਕੁੜੀ, ਫ਼ਿਰ ਜੋ ਹੋਇਆ ਉਹ ਸੋਚਿਆ ਨਾ ਸੀ
ਉਨ੍ਹਾਂ ਨੇ ‘ਡਰਾਮੇਬਾਜ਼ ਕਲਾਕਾਰ’, ‘ਵਲਾਇਤੀ ਯੰਤਰ’, ‘ਕਾਲਾ ਸ਼ਹਿਰ’ ਆਦਿ ਵਰਗੀਆਂ ਕਈ ਪੰਜਾਬੀ ਫਿਲਮਾਂ ਬਣਾਈਆਂ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਰਚ 2026 ’ਚ ਤਿਆਰ ਹੋਵੇਗਾ ਨਵਾਂ ਲੁਧਿਆਣਾ ਰੇਲਵੇ ਸਟੇਸ਼ਨ
NEXT STORY