ਤਰਨਤਾਰਨ (ਸੌਰਵ)- ਰੋਜ਼ੀ-ਰੋਟੀ ਦੀ ਭਾਲ ਲਈ ਅਰਮੀਨੀਆ ਗਈ ਕੁੜੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਹਲਕਾ ਪਿੰਡ ਲੌਹਕਾ ਦੀ ਰਹਿਣ ਵਾਲੀ ਨਗੀਤਾ ਦੀ ਵਿਦੇਸ਼ ਅਰਮੀਨੀਆ 'ਚ ਬੀਮਾਰੀ ਕਾਰਨ ਮੌਤ ਹੋ ਗਈ। ਇਸ ਸਬੰਧੀ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਬੀ. ਏ. ਕਰਨ ਉਪਰੰਤ ਘਰ ਦੇ ਮਾੜੇ ਹਾਲਾਤ ਵੇਖਦੇ ਹੋਏ ਵਿਦੇਸ਼ ਅਰਮੀਨੀਆ ਵਿਚ ਰੋਜ਼ੀ ਰੋਟੀ ਕਮਾਉਣ ਲਈ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert ਜਾਰੀ
ਪਰਿਵਾਰ ਨੇ 4 ਸਾਢੇ 4 ਲੱਖ ਖ਼ਰਚ ਕਰਕੇ ਉਸ ਨੂੰ 1 ਸਾਲ ਪਹਿਲਾਂ ਵਿਦੇਸ਼ ਭੇਜਿਆ ਸੀ ਅਤੇ ਕੁਝ ਦਿਨ ਪਹਿਲਾਂ ਉਸ ਨੂੰ ਬੀਮਾਰ ਹੋਣ ਕਰਕੇ ਇਲਾਜ ਲਈ ਹਸਪਤਾਲ ਦਾਖ਼ਲ ਹੋਣਾ ਪਿਆ ਪਰ ਇਲਾਜ ਦੌਰਾਨ ਹੀ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਉਸ ਇਲਾਜ ਲਈ ਵੀ ਪੈਸੇ ਫੜ-ਫੜਾ ਕੇ ਭੇਜੇ ਗਏ ਸਨ, ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ 6 ਲੜਕੀਆਂ ਸਨ, ਜਿਨ੍ਹਾਂ ਵਿਚੋਂ ਇਹ 1 ਲੜਕੀ ਵਿਦੇਸ਼ ਗਈ ਹੋਈ ਸੀ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
ਇਸ ਸਬੰਧੀ ਪਿੰਡ ਦੇ ਸਰਪੰਚ ਗੁਰਜੀਤ ਸਿੰਘ ਨੇ ਐੱਨ. ਆਰ. ਆਈ. ਵੀਰਾਂ ਅਤੇ ਪੰਜਾਬ ਸਰਕਾਰ ਸਮੇਤ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਪਰਿਵਾਰ ਬਹੁਤ ਗ਼ਰੀਬ ਹੈ, ਇਨ੍ਹਾਂ ਦੀ ਮਦਦ ਕੀਤੀ ਜਾਵੇ। ਪਰਿਵਾਰ ਨੇ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਸਮਾਜ ਸੇਵੀਆਂ ਕੋਲ ਅਪੀਲ ਕੀਤੀ ਹੈ ਕਿ ਨਗੀਤਾ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਹਰ ਸੰਭਵ ਮਦਦ ਕੀਤੀ ਜਾਵੇ ਤਾਂ ਜੋ ਪਰਿਵਾਰ ਆਪਣੀ ਧੀ ਦਾ ਆਖ਼ਰੀ ਦਰਸ਼ਨ ਅਤੇ ਅੰਤਿਮ ਰਸਮਾਂ ਪੂਰੀਆਂ ਕਰ ਸਕੇ।
ਇਹ ਵੀ ਪੜ੍ਹੋ: ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਰੇਲਵੇ ਟਰੈਕ 'ਤੇ ਮਿਲਿਆ ਸ਼ੱਕੀ ਕੈਮਰਾ, ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ
NEXT STORY