ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ. ਐੱਫ਼. ਪੀ. ਆਈ.) ਫਾਰ ਗਰਲਜ਼, ਮੋਹਾਲੀ ਦੀਆਂ ਦੋ ਕੈਡਿਟਾਂ ਨੇ ਦ੍ਰਿੜ੍ਹਤਾ ਅਤੇ ਸਾਹਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਮਹਿਲਾ ਕੈਡਿਟ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ’ਚ ਦੇਸ਼ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦਕਿ ਮਹਿਲਾ ਕੈਡੇਟ ਕੋਮਲਪ੍ਰੀਤ ਕੌਰ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐੱਨ. ਡੀ. ਏ.), ਖੜਕਵਾਸਲਾ ’ਚ ਦਾਖ਼ਲੇ ਲਈ ਦੇਸ਼ ਭਰ ’ਚੋਂ 18ਵਾਂ ਰੈਂਕ ਹਾਸਲ ਕੀਤਾ ਹੈ।

ਸੰਸਥਾ ਦੇ ਸਿਧਾਂਤ ‘ਸੁਭ ਕਰਮਨ ਤੇ ਕਬਹੂੰ ਨ ਟਰੋਂ’’ਤੇ ਖਰਾ ਉਤਰਦਿਆਂ ਇਨ੍ਹਾਂ ਕੈਡਿਟਾਂ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਦੋਵੇਂ ਮਹਿਲਾ ਕੈਡਿਟਾਂ ਨਿਮਰ ਪਿਛੋਕੜ ਨਾਲ ਸਬੰਧਤ ਹਨ। ਮਹਿਕਪ੍ਰੀਤ ਕੌਰ ਰੂਪਨਗਰ ਦੇ ਪਿੰਡ ਪਪਰਾਲੀ ਦੇ ਕਿਸਾਨ ਅਮਰਜੀਤ ਸਿੰਘ ਤੇ ਰੁਪਿੰਦਰ ਕੌਰ ਦੀ ਧੀ ਹੈ ਜਦਕਿ ਕੋਮਲਪ੍ਰੀਤ ਕੌਰ ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਗੁਰਮੀਤ ਸਿੰਘ ਤੇ ਬਲਜੀਤ ਕੌਰ ਦੀ ਧੀ ਹੈ। ਕੋਮਲਪ੍ਰੀਤ ਕੌਰ ਦੇ ਪਿਤਾ ਭਾਰਤੀ ਫ਼ੌਜ ’ਚ ਹਵਲਦਾਰ ਹਨ।
ਇਹ ਵੀ ਪੜ੍ਹੋ: ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ
ਦੋਵੇਂ ਧੀਆਂ ਨੇ ਨਾ ਸਿਰਫ ਦੇਸ਼ ਦੀ ਸਭ ਤੋਂ ਮੁਸ਼ਕਲ ਰੱਖਿਆ ਪ੍ਰੀਖਿਆ ਪਾਸ ਕੀਤੀ ਹੈ ਸਗੋਂ ਉਨ੍ਹਾਂ ਨੇ ਛੋਟੇ ਕਸਬਿਆਂ ਤੇ ਪਿੰਡਾਂ ਤੋਂ ਆਉਣ ਵਾਲੀ ਪੰਜਾਬ ਦੀ ਹਰ ਧੀ ’ਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਨਵਾਂ ਜੋਸ਼ ਭਰਿਆ ਹੈ। ਇਸ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦਿਆਂ ਮਾਈ ਭਾਗੋ ਏ. ਐੱਫ. ਪੀ. ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ. ਵੀ. ਐੱਸ. ਐੱਮ. (ਸੇਵਾਮੁਕਤ) ਨੇ ਕਿਹਾ ਕਿ ਰੱਖਿਆ ਸੇਵਾਵਾਂ ’ਚ ਮਹਿਲਾਵਾਂ ਲਈ ਨਾਮਾਤਰ ਅਸਾਮੀਆਂ ਹੋਣ ਦੇ ਬਾਵਜੂਦ ਪਹਿਲਾ ਆਲ ਇੰਡੀਆ ਰੈਂਕ ਪ੍ਰਾਪਤ ਕਰਨਾ ਵੱਡੀ ਪ੍ਰਾਪਤੀ ਹੈ।
ਪੰਜਾਬ 'ਚ ਵੱਡਾ ਹਾਦਸਾ, ਸੁਨਿਆਰੇ ਦੀ ਦੁਕਾਨ 'ਚ ਜਾ ਵੜਿਆ ਕੈਂਟਰ, ਭਿਆਨਕ ਬਣੇ ਹਾਲਾਤ
NEXT STORY