ਸੁਲਤਾਨਪੁਰ ਲੋਧੀ (ਸੋਢੀ, ਧੀਰ, ਜੋਸ਼ੀ, ਅਸ਼ਵਨੀ)- ਅਰਬ ਦੇਸ਼ਾਂ ਵਿਚ ਮਨੁੱਖੀ ਸਮੱਗਲਿੰਗ ਰਾਹੀਂ ਪੰਜਾਬ ਦੀਆਂ ਲੜਕੀਆਂ ਨੂੰ ਵੇਚਣ ਦਾ ਟ੍ਰੈਵਲ ਏਜੰਟਾਂ ਨੇ ਰੂਟ ਬਦਲ ਲਿਆ ਹੈ। ਅਰਬ ਦੇਸ਼ਾਂ ’ਚੋਂ ਪਰਤੀਆਂ 7 'ਚੋਂ 2 ਲੜਕੀਆਂ ਨੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਉਥੇ ਉਨ੍ਹਾਂ ਉਪਰ ਮਾਨਸਿਕ ਅਤੇ ਸਰੀਰਕ ਤਸ਼ਦੱਦ ਕੀਤਾ ਜਾਂਦਾ ਸੀ। ਟ੍ਰੈਵਲ ਏਜੰਟ ਹੁਣ ਦਿੱਲੀ ਦੀ ਥਾਂ ਮੁੰਬਈ ਰਾਹੀ ਅਰਬ ਦੇਸ਼ਾਂ ਨੂੰ ਲੜਕੀਆਂ ਲੈ ਕੇ ਜਾਂਦੇ ਹਨ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਰਾਕ ਅਤੇ ਮਸਕਟ ਵਿਚੋਂ ਆਈਆਂ ਲੜਕੀਆਂ ਦੀਆਂ ਦੁੱਖ ਤਕਲੀਫਾਂ ਸੁਣਨ ਤੋਂ ਬਾਅਦ ਮੋਗਾ ਤੇ ਬਰਨਾਲਾ ਜ਼ਿਲਿਆਂ ਦੇ ਪੁਲਸ ਮੁਖੀਆਂ ਨੂੰ ਹਿਦਾਇਤਾਂ ਕੀਤੀਆਂ ਕਿ ਉਹ ਪੀੜਤ ਕੁੜੀਆਂ ਵੱਲੋਂ ਦਿੱਤੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਨ।
ਇਹ ਵੀ ਪੜ੍ਹੋ- ਕੱਲ੍ਹ ਲੱਗਿਆ 'ਛੁਆਰਾ', ਅੱਜ ਖੜ੍ਹੇ ਪੈਰ ਵਿਆਹ ਤੋਂ ਮੁਕਰ ਗਈ ਲਾੜੀ, ਖ਼ਾਲੀ ਹੱਥ ਮੁੜੀ ਬਰਾਤ
ਓਮਾਨ ਤੋਂ ਵਾਪਸ ਆਈ ਮੋਗਾ ਜ਼ਿਲ੍ਹੇ ਦੀ ਰਹਿਣ ਵਾਲੀ ਪੀੜਤ ਲੜਕੀ ਨੇ ਦੱਸਿਆ ਕਿ ਉੱਥੇ ਇਮਰਾਨ ਨਾਂ ਦੇ ਏਜੰਟ ਵੱਲੋਂ ਲੜਕੀਆਂ ਨੂੰ ਉੱਥੇ ਬੁਲਾ ਕਿ ਫਸਾਇਆ ਜਾ ਰਿਹਾ ਹੈ, ਜਿਨ੍ਹਾਂ ਨੂੰ ਕੰਮ 'ਤੇ ਭੇਜਣ ਦੀ ਬਜਾਏ ਉੱਥੇ ਬਹੁਤ ਜ਼ਿਆਦਾ ਤਸ਼ਦੱਦ ਕੀਤੀ ਜਾਂਦੀ ਹੈ।
ਉਸ ਨੇ ਦੱਸਿਆ ਕਿ ਉਸ ਵੱਲੋਂ ਉੱਥੇ ਮਨੁੱਖੀ ਤਸਕਰੀ ਦਾ ਬਹੁਤ ਵੱਡਾ ਰੈਕੇਟ ਚਲਾਇਆ ਜਾ ਰਿਹਾ ਹੈ ਤੇ ਲੜਕੀਆਂ ਨੂੰ ਉੱਥੇ ਬੁਲਾ ਕਿ ਹਰ ਇਕ ਲੜਕੀ ਨਾਲ ਇਸੇ ਤਰ੍ਹਾਂ ਦਾ ਵਤੀਰਾ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਉਸ ਨੂੰ ਤੇ ਉਸ ਨਾਲ ਇਕ ਹੋਰ ਲੜਕੀ ਨੂੰ ਉਸ ਦੇ ਪਿੰਡ ਦੀ ਹੀ ਰਹਿਣ ਵਾਲੀ ਇਕ ਲੜਕੀ ਨੇ ਉਸ ਨੂੰ ਬਿਊਟੀ ਪਾਰਲਰ ਦੇ ਕੰਮ ਦਾ ਕਹਿ ਕਿ ਉੱਥੇ ਬੁਲਾਇਆ ਗਿਆ ਸੀ, ਜੋ ਕਿ ਆਪ ਖੁਦ ਵੀ ਉੱਥੇ ਫਸੀ ਹੋਈ ਸੀ। ਇਰਾਕ ਤੋਂ ਵਾਪਸ ਪਰਤੀ ਮੋਗੇ ਦੀ ਰਹਿਣ ਵਾਲੀ ਲੜਕੀ ਨੇ ਦਿਲ ਕੰਬਾਊ ਖੁਲਾਸੇ ਕਰਦੇ ਹੋਏ ਕਿਹਾ ਕਿ ਉੱਥੇ ਉਸ ਦਾ ਜਿਸਮਾਨੀ ਸ਼ੋਸ਼ਣ ਕੀਤਾ ਗਿਆ।
ਇਹ ਵੀ ਪੜ੍ਹੋ- ਮੁਸ਼ਕਲਾਂ 'ਚ ਘਿਰਿਆ ਮਸ਼ਹੂਰ ਪੰਜਾਬੀ ਗਾਇਕ, 'ਪਤਨੀ' ਨੇ ਹੀ ਕਰਵਾ'ਤੀ FIR
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੱਲ੍ਹ ਲੱਗਿਆ 'ਛੁਆਰਾ', ਅੱਜ ਖੜ੍ਹੇ ਪੈਰ ਵਿਆਹ ਤੋਂ ਮੁਕਰ ਗਈ ਲਾੜੀ, ਖ਼ਾਲੀ ਹੱਥ ਮੁੜੀ ਬਰਾਤ
NEXT STORY