ਲੁਧਿਆਣਾ (ਰਾਜ): ਵੱਡੇ ਸੁਫ਼ਨੇ ਲੈ ਕੇ ਵਿਦੇਸ਼ ਗਏ ਵਿਅਕਤੀ ਨੂੰ ਏਅਰਪੋਰਟ 'ਤੇ ਹੀ ਰੋਕ ਲਿਆ ਗਿਆ ਤੇ ਉਸ ਨੂੰ ਡਿਪੋਰਟ ਕਰ ਕੇ ਵਾਪਸ ਭਾਰਤ ਭੇਜ ਦਿੱਤਾ। ਇਸੇ ਰੰਜਿਸ਼ ਨਾਲ ਵਾਪਸ ਆਏ ਵਿਅਕਤੀ ਨੇ ਆਪਣੇ ਸਾਥੀਆਂ ਦੇ ਨਾਲ ਰਲ਼ ਕੇ ਟ੍ਰੈਵਲ ਏਜੰਟ ਨੂੰ ਬਹਾਨੇ ਨਾਲ ਬੁਲਾ ਕੇ ਬੰਧਕ ਬਣਾ ਲਿਆ ਤੇ ਉਸ ਦੀ ਕੁੱਟਮਾਰ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਲਗਾਤਾਰ 2 ਦਿਨ ਬੰਦ ਰਹਿਣਗੇ ਸਕੂਲ
ਇਸ ਸਬੰਧੀ ਸ਼ਿਕਾਇਤਕਰਤਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਲੋਹਾਰਾ ਦਾ ਰਹਿਣ ਵਾਲਾ ਹੈ। ਉਸ ਨੇ ਜਸਵੀਰ ਕੌਰ ਦੇ ਰਿਸ਼ਤੇਦਾਰ ਅੰਮ੍ਰਿਤਪਾਲ ਸਿੰਘ ਦਾ ਰੂਸ ਦਾ ਵੀਜ਼ਾ ਲਗਵਾ ਕੇ ਦਿੱਤਾ ਸੀ ਤੇ ਉਸ ਨੂੰ ਰੂਸ ਭੇਜ ਦਿੱਤਾ ਸੀ। ਪਰ ਕਿਸੇ ਕਾਰਨ ਰੂਸ ਪਹੁੰਚਦਿਆਂ ਹੀ ਏਅਰਪੋਰਟ ਅਥਾਰਟੀ ਨੇ ਅੰਮ੍ਰਿਤਪਾਲ ਸਿੰਘ ਨੂੰ ਰੋਕ ਲਿਆ ਤੇ ਡਿਪੋਰਟ ਕਰ ਕੇ ਵਾਪਸ ਭਾਰਤ ਭੇਜ ਦਿੱਤਾ। ਜਸਵੀਰ ਕੌਰ ਇਸੇ ਗੱਲ ਦੀ ਰੰਜਿਸ਼ ਰੱਖਣ ਲੱਗ ਪਿਆ ਤੇ ਉਸ ਨੇ ਫ਼ਿਰ ਬਹਾਨੇ ਨਾਲ ਆਪਣੇ ਪਤੀ ਦਾ ਵੀਜ਼ਾ ਲਗਵਾਉਣ ਦੇ ਬਹਾਨੇ ਉਸ ਨੂੰ ਆਪਣੇ ਕੋਲ ਬੁਲਾਇਆ ਸੀ। ਫ਼ਿਰ ਉੱਥੇ ਉਸ ਨੇ ਆਪਣੇ ਸਾਥੀਆਂ ਨਾਲ ਰਲ਼ ਕੇ ਉਸ ਨੂੰ ਬੰਧਕ ਬਣਾ ਲਿਆ ਤੇ ਮੁੱਲਾਂਪੁਰ ਲੈ ਗਏ। ਉੱਥੇ ਮੁਲਜ਼ਮਾਂ ਨੇ ਉਸ ਨਾਲ ਕੁੱਟਮਾਰ ਕੀਤੀ।
ਇਹ ਖ਼ਬਰ ਵੀ ਪੜ੍ਹੋ - ਚਾਈਂ-ਚਾਈਂ ਵਿਦੇਸ਼ ਤੋਂ ਪੰਜਾਬ ਪਰਤਿਆ NRI, 24 ਘੰਟਿਆਂ ਬਾਅਦ ਹੀ ਹੋਇਆ ਉਹ ਜੋ ਸੋਚਿਆ ਨਾ ਸੀ...
ਫ਼ਿਲਹਾਲ ਪੁਲਸ ਨੇ ਇਸ ਇਸ ਮਾਮਲੇ ਵਿਚ ਲਖਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਜਸਵੀਰ ਕੌਰ, ਰਾਜੂ, ਬੰਟੀ, ਗੁਰਬਾਜ ਸਿੰਘ, ਕਮਲਜੀਤ ਕੌਰ ਤੇ ਮੇਵਾ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਈ ਗਈ ਸਖ਼ਤ ਪਾਬੰਦੀ, 2 ਮਹੀਨਿਆਂ ਤੱਕ ਰਹੇਗੀ ਲਾਗੂ
NEXT STORY