ਸਮਾਣਾ (ਜ.ਬ) : ਰੋਜ਼ਗਾਰ ਦੀ ਭਾਲ ’ਚ ਇੰਗਲੈਂਡ ਗਏ ਸਮਾਣਾ ਦੇ ਨੌਜਵਾਨ ਰਵਿੰਦਰ ਕੁਮਾਰ (35) ਪੁੱਤਰ ਕਮਲੇਸ਼ ਕੁਮਾਰ ਦੀ ਬ੍ਰੇਨ ਅਟੈਕ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਨਾਲ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ ਹੈ। ਰਵਿੰਦਰ ਕੁਮਾਰ ਇੰਦਰਾਪੁਰੀ, ਸਟੇਟ ਬੈਂਕ ਸਟਰੀਟ, ਸਮਾਣਾ ਦਾ ਵਸਨੀਕ ਸੀ। ਉਸ ਦੇ ਪਿਤਾ ਸਮਾਣਾ ਵਿਖੇ ਫੋਟੋਗ੍ਰਾਫੀ ਦਾ ਕੰਮ ਕਰਦੇ ਹਨ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਵਿੰਦਰ ਕੁਮਾਰ ਰੋਜ਼ਗਾਰ ਦੀਆਂ ਬਿਹਤਰ ਸੰਭਾਵਨਾਵਾਂ ਦੀ ਤਲਾਸ਼ ’ਚ ਤਕਰੀਬਨ 4 ਸਾਲ ਪਹਿਲਾਂ ਇੰਗਲੈਂਡ ਗਿਆ ਸੀ। ਉੱਥੇ ਅਚਾਨਕ ਉਸ ਨੂੰ ਬ੍ਰੇਨ ਅਟੈਕ ਆ ਗਿਆ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਹ ਕਰੀਬ 2 ਦਿਨ ਤੱਕ ਹਸਪਤਾਲ ’ਚ ਜ਼ੇਰੇ ਇਲਾਜ ਰਿਹਾ ਪਰ ਡਾਕਟਰਾਂ ਦੇ ਯਤਨਾਂ ਦੇ ਬਾਵਜੂਦ ਉਸ ਦੀ ਜਾਨ ਨਾ ਬਚ ਸਕੀ। ਰਵਿੰਦਰ ਦੀ ਅਚਾਨਕ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇਲਾਕੇ ਦੇ ਲੋਕਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਵੱਲੋਂ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਹ ਘਟਨਾ ਇਕ ਵਾਰ ਫਿਰ ਪੰਜਾਬ ’ਚ ਵੱਧ ਰਹੀ ਬੇਰੋਜ਼ਗਾਰੀ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਵਧਦੇ ਰੁਝਾਨ ਨੂੰ ਉਜਾਗਰ ਕਰਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਤਾਬੜ ਤੋੜ ਗੋਲੀਬਾਰੀ, ਇਕ ਦੀ ਮੌਤ
ਰਵਿੰਦਰ ਕੁਮਾਰ ਦੀ ਮੌਤ ਨੇ ਨਾ ਸਿਰਫ਼ ਉਸ ਦੇ ਪਰਿਵਾਰ ਨੂੰ, ਸਗੋਂ ਸਮੁੱਚੇ ਇਲਾਕੇ ਨੂੰ ਗਮਗੀਨ ਕਰ ਦਿੱਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰਾਂ ਨੂੰ ਪੰਜਾਬ ’ਚ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਨੂੰ ਆਪਣੇ ਘਰ-ਪਰਿਵਾਰ ਤੋਂ ਦੂਰ ਜਾ ਕੇ ਅਜਿਹੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਰਵਿੰਦਰ ਕੁਮਾਰ ਦੇ ਰਿਸ਼ਤੇਦਾਰਾਂ ਵੱਲੋਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਰਵਿੰਦਰ ਕੁਮਾਰ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਸਮਾਣਾ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ 'ਚ ਨੌਕਰੀਆਂ ! 3,298 ਕਾਂਸਟੇਬਲਾਂ ਦੀ ਭਰਤੀ ਲਈ ਇਸ ਦਿਨ ਹੋਵੇਗਾ ਪੇਪਰ
NEXT STORY