ਚੰਡੀਗੜ੍ਹ/ਤਰਨਤਾਰਨ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਪੰਜਾਬੀ ਲੈਕਚਰਾਰ-ਕਮ-ਸਕੂਲ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਸ ਬਾਰੇ ਹੁਕਮਾਂ ਦੀ ਕਾਪੀ ਵੀ ਸਾਂਝੀ ਕੀਤੀ ਗਈ ਹੈ। ਉਕਤ ਸਕੂਲ ਵਿਚ ਇਕ ਫੰਕਸ਼ਨ ਦੌਰਾਨ ਵਿਦਿਆਰਥੀਆਂ ਨੂੰ ਵੇਟਰਾਂ ਦਾ ਕੰਮ ਕਰਵਾਉਣ ਦੇ ਦੋਸ਼ ਲੱਗੇ ਸਨ, ਜਿਸ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡਾ ਤੋਹਫ਼ਾ ਦੇਣ ਜਾ ਰਹੀ ਪੰਜਾਬ ਸਰਕਾਰ! ਅੱਜ ਸ਼ਾਮ 5 ਵਜੇ ਤੋਂ ਹੋਵੇਗੀ ਸ਼ੁਰੂਆਤ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਲਿਖਿਆ ਕਿ, "ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਇੰਦਵਾਲ ਸਾਹਿਬ—ਜਿੱਥੇ ਵਿਦਿਆਰਥੀਆਂ ਨੂੰ ਨਾਸ਼ਤਾ ਪਰੋਸਣ ਲਈ ਮਜਬੂਰ ਕੀਤਾ ਗਿਆ ਸੀ, ਵਿਚ ਘੋਰ ਅਨੁਸ਼ਾਸਨਹੀਣਤਾ ਦਾ ਸਖ਼ਤ ਨੋਟਿਸ ਲੈਂਦੇ ਹੋਏ, ਸਕੂਲ ਇੰਚਾਰਜ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਸਾਡੇ ਵਿਦਿਆਰਥੀਆਂ ਦੀ ਇੱਜ਼ਤ ਅਤੇ ਸਤਿਕਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਇਸ ਤਰ੍ਹਾਂ ਦਾ ਦੁਰਵਿਵਹਾਰ ਅਸਵੀਕਾਰਨਯੋਗ ਹੈ ਅਤੇ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।"
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਹਨੇਰੀ-ਤੂਫ਼ਾਨ ਦੇ ਨਾਲ ਹੋਵੇਗੀ ਬਾਰਿਸ਼! ਇਨ੍ਹਾਂ ਜ਼ਿਲ੍ਹਿਆਂ ਲਈ Orange Alert ਜਾਰੀ
ਹਰਜੋਤ ਬੈਂਸ ਵੱਲੋਂ ਇਸ ਬਾਰੇ ਹੁਕਮਾਂ ਦੀ ਕਾਪੀ ਵੀ ਸਾਂਝੀ ਕੀਤੀ ਗਈ ਹੈ, ਜਿਸ ਵਿਚ ਲਿਖਿਆ ਗਿਆ ਹੈ ਕਿ ਤਰਨ ਤਾਰਨ ਦੇ ਜ਼ਿਲ੍ਹਿਆ ਸਿੱਖਿਆ ਅਫ਼ਸਰ ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ਅਤੇ ਅਖ਼ਬਾਰ ਵਿਚ ਲੱਗੀ ਖ਼ਬਰ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਪੰਜਾਬੀ ਲੈਕਚਰਾਰ-ਕਮ-ਸਕੂਲ ਇੰਚਾਰਜ ਗੁਰਪ੍ਰਤਾਪ ਸਿੰਘ ਵੱਲੋਂ ਸਕੂਲ ਵਿਚ ਫੰਕਸ਼ਨ ਦੌਰਾਨ ਸਕੂਲ ਦੇ ਵਿਦਿਆਰਥੀਆਂ ਤੋਂ ਵੇਟਰਾਂ ਦਾ ਕੰਮ ਕਰਵਾਇਆ ਗਿਆ। ਇਸ ਕਾਰਨ ਵਿਭਾਗ ਦਾ ਅਕਸ ਖ਼ਰਾਬ ਹੋਇਆ ਹੈ ਤੇ ਉਕਤ ਮੁਲਾਜ਼ਮ ਵੱਲੋਂ ਆਪਣੀ ਡਿਊਟੀ ਪ੍ਰਤੀ ਗੈਰ-ਜ਼ਿੰਮੇਵਾਰੀ ਦਾ ਸਬੂਤ ਪੇਸ਼ ਕੀਤਾ ਗਿਆ ਹੈ। ਇਸ ਕੁਤਾਹੀ ਕਾਰਨ ਕਰਮਚਾਰੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਂਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀ ਦਾ ਮਜ਼ਾ ਖ਼ਰਾਬ ਕਰਣਗੇ ਲੰਮੇ Power Cut! ਇਨ੍ਹਾਂ ਸ਼ਹਿਰਾਂ 'ਚ ਬੰਦ ਰਹੇਗੀ ਬਿਜਲੀ
ਹੁਕਮਾਂ ਮੁਤਾਬਕ ਮੁਅੱਤਲੀ ਦੌਰਾਨ ਕਰਮਚਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ ਨਿਸ਼ਚਿਤ ਕੀਤਾ ਗਿਆ ਹੈ। ਇਸ ਦੌਰਾਨ ਉਸ ਨੂੰ ਮੁਅੱਤਲੀ ਭੱਤਾ ਮਿਲਦਾ ਰਹੇਗਾ। ਇਹ ਹੁਕਮ ਡਾਇਰੈਕਟਰ ਸਕੂਲ ਐਜੂਕੇਸ਼ਨ ਗੁਰਿੰਦਰ ਸਿੰਘ ਸੋਢੀ ਵੱਲੋਂ ਜਾਰੀ ਕੀਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਵਿਚ ਧੁੱਤ ਪਤੀ ਨੇ ਪਤਨੀ ਦੀ ਕੀਤੀ ਕੁੱਟਮਾਰ, ਉਤਾਰਿਆ ਮੌਤ ਦੇ ਘਾਟ
NEXT STORY