ਗੁਰੂ ਕਾ ਬਾਗ (ਰਾਕੇਸ਼ ਭੱਟੀ) : ਬੀਤੇ ਕੱਲ੍ਹ ਅਮਰੀਕਾ ਦੇ ਫੈਡਐਕਸ ਸੈਂਟਰ ’ਚ ਹੋਏ ਇਕ ਹਮਲੇ ਦੌਰਾਨ 8 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਪੰਜ ਲੋਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ’ਚ ਪਿੰਡ ਜਗਦੇਵ ਕਲਾਂ ਦੇ ਵਸਨੀਕ ਹਰਪ੍ਰੀਤ ਸਿੰਘ ਪੁੱਤਰ ਲਖਬੀਰ ਸਿੰਘ ਵੀ ਸ਼ਾਮਲ ਸਨ। ਫੋਨ ’ਤੇ ਗੱਲਬਾਤ ਦੌਰਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ 20 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੇ ਹਨ ਅਤੇ ਉੱਥੋਂ ਦੇ ਪੱਕੇ ਵਸਨੀਕ ਹਨ। ਉਹ ਕੱਲ੍ਹ ਆਪਣੇ ਕੰਮ ਲਈ ਸੈਂਟਰ ਵਿਖੇ ਗਿਆ ਸੀ, ਜਿੱਥੇ ਇਹ ਹਮਲਾ ਹੋਇਆ। ਹਮਲੇ ਦੌਰਾਨ ਉਸ ਨੂੰ ਗੋਲੀ ਲੱਗ ਗਈ ਅਤੇ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਉਸ ਦਾ ਸਰਕਾਰੀ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਹਰਪ੍ਰੀਤ ਸਿੰਘ ਦਾ ਇੱਥੇ ਕੋਈ ਵੀ ਰਿਸ਼ਤੇਦਾਰ ਨਹੀਂ ਹੈ। ਉਨ੍ਹਾਂ ਨੇ ਜ਼ਮੀਨ ਪਿੰਡ ਦੇ ਕਿਸਾਨ ਨੂੰ ਠੇਕੇ ’ਤੇ ਦੇ ਰੱਖੀ ਹੈ। ਅਚਾਨਕ ਹੋਏ ਹਮਲੇ ਦੇ ਨਾਲ ਬਾਹਰ ਵਸਦੇ ਐੱਨ. ਆਰ. ਆਈ. ਦੇ ਰਿਸ਼ਤੇਦਾਰਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਵੀ ਪਹਿਲਾਂ ਉਸੇ ਕੰਪਨੀ ਵਿੱਚ ਨੌਕਰੀ ਕਰਦਾ ਸੀ। ਉਸ ਨੂੰ ਕੱਢ ਦਿੱਤਾ ਗਿਆ ਸੀ ਜਿਸ ਕਾਰਨ ਉਸ ਨੇ ਤੈਸ਼ ਵਿੱਚ ਆ ਕੇ ਗੋਲੀ ਚਲਾ ਦਿੱਤੀ ਸੀ, ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਮਰਨ ਵਾਲੇ ਅੱਠ ਵਿਅਕਤੀ ਪੰਜਾਬੀ ਹ
ਇਹ ਵੀ ਪੜ੍ਹੋ : ਬੇਅਦਬੀ ਮਾਮਲੇ 'ਚ ਕਾਂਗਰਸ ਹੋਈ ਬੇਨਕਾਬ, ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸੀ ਸਾਜ਼ਿਸ਼ : ਦਲਜੀਤ ਚੀਮਾ
ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ‘ਫੇਡਐਕਸ’ ਕੰਪਨੀ ਦੇ ਇਕ ਕੰਪਲੈਕਸ ਵਿਚ ਗੋਲੀਬਾਰੀ ਦੀ ਘਟਨਾ ਵਿਚ ਸਿੱਖ ਭਾਈਚਾਰੇ ਦੇ 4 ਵਿਅਕਤੀਆਂ ਸਮੇਤ ਘੱਟ ਤੋਂ ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਭਾਈਚਾਰੇ ਦੇ ਨੇਤਾਵਾਂ ਨੇ ਇਹ ਜਾਣਕਾਰੀ ਦਿੱਤੀ। ਬੰਦੂਕਧਾਰੀ ਹਮਲਾਵਰ ਦੀ ਪਛਾਣ ਇੰਡੀਆਨਾ ਦੇ 19 ਸਾਲਾ ਬ੍ਰੇਂਡਨ ਸਕਾਟ ਹੋਲ ਦੇ ਰੂਪ ਵਿਚ ਕੀਤੀ ਗਈ ਹੈ, ਜਿਸ ਨੇ ਇੰਡੀਆਨਾਪੋਲਿਸ ਵਿਚ ਸਥਿਤ ਫੇਡਐਕਸ ਕੰਪਨੀ ਦੇ ਕੰਪਲੈਕਸ ਵਿਚ ਵੀਰਵਾਰ ਦੇਰ ਰਾਤ ਗੋਲੀਬਾਰੀ ਕਰਨ ਦੇ ਬਾਅਦ ਕਥਿਤ ਤੌਰ ’ਤੇ ਖ਼ੁਦ ਨੂੰ ਗੋਲੀ ਮਾਰ ਲਈ। ਡਿਲਿਵਰੀ ਸੇਵਾ ਪ੍ਰਦਾਤਾ ਕੰਪਨੀ ਦੇ ਇਸ ਕੰਪਲੈਕਸ ਵਿਚ ਕੰਮ ਕਰਨ ਵਾਲੇ 90 ਫ਼ੀਸਦੀ ਤੋਂ ਜ਼ਿਆਦਾ ਕਰਚਮਾਰੀ ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਦੱਸੇ ਜਾਂਦੇ ਹਨ, ਜਿਨ੍ਹਾਂ ਵਿਚ ਜ਼ਿਆਦਾਤਰ ਸਿੱਖ ਭਾਈਚਾਰੇ ਦੇ ਹਨ। ਸਿੱਖ ਭਾਈਚਾਰੇ ਦੇ ਨੇਤਾ ਗੁਰਿੰਦਰ ਸਿੰਘ ਖਾਲਸਾ ਨੇ ਫੇਡਐਕਸ ਕੰਪਲੈਕਸ ਦੇ ਕਰਮਚਾਰੀਆ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਦੇ ਬਾਅਦ ਕਿਹਾ, ‘ਇਹ ਬੇਹੱਦ ਦੁਖ਼ਦ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਪੰਜਾਬ ਵਿਚ ਛੋਟਾ ਜਾਪਾਨ ਬਣਾਉਣ ਦੀ ਜਤਾਈ ਇੱਛਾ
ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਅਮਰੀਕਾ ’ਚ ਗੋਲੀਆਂ ਮਾਰ ਕੇ ਕਤਲ ਕੀਤੇ ਸਿੱਖਾਂ ’ਚ ਹੁਸ਼ਿਆਰਪੁਰ ਦਾ ਜਸਵਿੰਦਰ ਵੀ ਸ਼ਾਮਲ, ਪਰਿਵਾਰ ਹਾਲੋ-ਬੇਹਾਲ (ਵੀਡੀਓ)
NEXT STORY