ਫ਼ਰੀਦਕੋਟ (ਚਾਵਲਾ) : ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਵਿਚ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵਿਨੀਤ ਕੁਮਾਰ ਆਈ.ਏ.ਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫਰੀਦਕੋਟ ‘ਚ ਸਖ਼ਤ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 23 ਫਰਵਰੀ 2025 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਧਾਰਮਿਕ ਸਥਾਨ 'ਤੇ ਪਤੀ ਨੂੰ ਦੋਸਤ ਨਾਲ ਸੰਬੰਧ ਬਣਾਉਂਦੇ ਦੇਖ ਪਤਨੀ ਦੇ ਉਡੇ ਹੋਸ਼, ਹੈਰਾਨ ਕਰੇਗਾ ਪੰਜਾਬ ਦਾ ਇਹ ਮਾਮਲਾ
ਗਲੀ, ਮੁਹੱਲਿਆਂ 'ਚ ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ 'ਤੇ ਪਾਬੰਦੀ
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਰੀਦਕੋਟ ਦੀ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ 'ਤੇ ਪਾਬੰਦੀ ਲਗਾਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਫ਼ਰੀਦਕੋਟ ਦੇ ਸ਼ਹਿਰੀ ਇਲਾਕਿਆਂ ਵਿਚ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਪ੍ਰਵਾਨਗੀ ਲਏ ਬਿਨਾਂ ਗਲੀ, ਮੁਹੱਲਿਆਂ, ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਪਬਲਿਕ ਸਥਾਨਾਂ 'ਤੇ ਸ਼ਾਮੇਆਣਾ ਲਗਾ ਕੇ ਕੋਈ ਵੀ ਧਾਰਮਿਕ ਪ੍ਰੋਗਰਾਮ, ਜਲਸੇ, ਰੈਲੀਆਂ ਆਦਿ ਨਹੀਂ ਕਰੇਗਾ।
ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਜਨਤਕ ਅਤੇ ਸਰਕਾਰੀ ਥਾਵਾਂ 'ਤੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ, ਜਲਸੇ-ਜਲੂਸ ਅਤੇ ਰੋਸ ਮੁਜ਼ਾਹਰੇ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਰਫ ਵਿਸ਼ੇਸ਼ ਹਾਲਾਤ ਜਾਂ ਮੌਕਿਆਂ 'ਤੇ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ 'ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ। ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਸ, ਹੋਮ ਗਾਰਡਜ਼, ਸੈਨਿਕਾਂ/ ਅਰਧ ਸੈਨਿਕ ਬਲਾਂ ਅਤੇ ਵਿਆਹ ਸ਼ਾਦੀਆਂ ਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਜਲੂਸ 'ਤੇ ਲਾਗੂ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਮੁਲਾਜ਼ਮਾਂ ਨੂੰ ਨਵੇਂ ਸਾਲ ਮੌਕੇ ਪੰਜਾਬ ਸਰਕਾਰ ਦਾ ਤੋਹਫ਼ਾ
ਵਪਾਰਕ ਸਥਾਨਾਂ ਤੇ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ 'ਤੇ ਪਾਬੰਦੀ
ਇਸ ਦੇ ਨਾਲ ਹੀ ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਨੇ ਕਿਸੇ ਵੀ ਰੈਸਟੋਰੈਂਟ, ਢਾਬੇ ਚਾਹ ਦੀਆਂ ਦੁਕਾਨਾਂ ਆਦਿ ਦੇ ਮਾਲਕਾਂ ਵੱਲੋਂ ਆਪਣੇ ਵਪਾਰਕ ਸਥਾਨ 'ਤੇ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ 23 ਫਰਵਰੀ 2025 ਤੱਕ ਲਾਗੂ ਰਹੇਗੀ।
ਤੀਹਰੀ ਸਵਾਰੀ, ਬਿਨਾ ਨੰਬਰ ਪਲੇਟਾਂ, ਘੱਟ ਉਮਰ ਦੇ ਬੱਚਿਆਂ ਨੂੰ ਵਹੀਕਲਾਂ ਦੀ ਵਰਤੋਂ 'ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਨੇ ਜ਼ਿਲ੍ਹਾ ਫਰੀਦਕੋਟ ਅੰਦਰ ਦੋ ਪਹੀਆਂ ਵਹੀਕਲਾਂ ਪਿਛੇ ਤੀਹਰੀ ਸਵਾਰੀ (ਸਿਵਾਏ ਬੱਚੇ) ਬਿਠਾਉਣ, ਬਿਨਾਂ ਨੰਬਰ ਪਲੇਟਾਂ ਦੇ, 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਵਹੀਕਲਾਂ (ਮੋਟਰਸਾਈਕਲ ਅਤੇ ਸਕੂਟਰ) ਦੀ ਵਰਤੋਂ ਕਰਨ ਅਤੇ ਵੱਖ-ਵੱਖ ਆਵਾਜ਼ਾਂ ਵਾਲੇ ਹਾਰਨ ਅਤੇ ਵਹੀਕਲਾਂ ਦੇ ਸੈਲੰਸਰ ਕਢਵਾ ਕੇ ਵੱਖਰੀ ਕਿਸਮ ਦੀਆਂ ਡਰਾਉਣੀਆਂ/ਦਿਲ ਕੰਬਾਊ ਆਵਾਜ਼ਾਂ ਪੈਦਾ ਕਰਨ 'ਤੇ ਪੂਰਨ ਤੌਰ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਸਰਦੀਆਂ ਦੀਆਂ ਛੁੱਟੀਆਂ ਵਿਚਾਲੇ ਵਿਦਿਆਰਥੀਆਂ ਲਈ ਇਕ ਹੋਰ ਵੱਡਾ ਐਲਾਨ
ਅਸਲਾ ਡੱਬ ਵਿੱਚ ਛੁਪਾ ਕੇ ਚੱਲਣ 'ਤੇ ਪਾਬੰਦੀ
ਮੈਰਿਜ ਪੈਲੇਸ, ਹੋਟਲ ਸਰਾਂ, ਢਾਬਿਆਂ, ਹਸਪਤਾਲਾਂ ਆਦਿ ਅਤੇ ਭੀੜ ਵਾਲੇ ਇਲਾਕਿਆਂ, ਧਾਰਮਿਕ ਸਥਾਨਾਂ 'ਤੇ ਮੇਲਿਆਂ ਆਦਿ ਵਿਖੇ ਲਾਇਸੰਸੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਅਤੇ ਇਸ ਦੇ ਨਾਲ ਹੀ ਪੂਰੇ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਅਸਲਾ ਲਾਈਸੈਂਸ ਹੋਲਡਰ ਵੱਲੋਂ ਅਸਲਾ ਡੱਬ ਵਿਚ ਛੁਪਾ ਕੇ ਚੱਲਣ 'ਤੇ ਵੀ ਪਾਬੰਦੀ ਲਗਾਈ ਹੈ ਕੋਈ ਵੀ ਅਸਲਾ ਲਾਇਸੈਂਸ ਹੋਲਡਰ ਜੇਕਰ ਅਸਲਾ ਨਾਲ ਲੈ ਕੇ ਚੱਲਣਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਅਸਲਾ ਬੈਲਟ ਲਗਾ ਕੇ ਕਵਰ ਵਿਚ ਹੋਣਾ ਚਾਹੀਦਾ ਹੈ ਅਤੇ ਨਜ਼ਰ ਆਉਣਾ ਚਾਹੀਦਾ ਹੈ ਤਾਂ ਕਿ ਛੁਪਾ ਕੇ ਬਿਨਾਂ ਲਾਈਸੈਂਸ ਅਸਲਾ ਰੱਖਣ ਵਾਲਿਆਂ ਨੂੰ ਕਾਬੂ ਕੀਤਾ ਜਾ ਸਕੇ। ਇਸ ਦੇ ਨਾਲ ਹੀ ਨੰਗੀਆਂ ਤਲਵਾਰਾਂ, ਬਰਸ਼ੇ ਅਤੇ ਕਿਸੇ ਵੀ ਤਰਾਂ ਦੇ ਤੇਜ਼ਧਾਰ ਹਥਿਆਰ ਲੈ ਕੇ ਚੱਲਣ ਅਤੇ ਪ੍ਰਦਰਸ਼ਨ 'ਤੇ ਵੀ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ : ਨਵੇਂ ਸਾਲ 'ਤੇ ਔਰਤਾਂ ਦੇ ਫ੍ਰੀ ਬੱਸ ਸਫਰ ਨੂੰ ਲੈ ਕੇ ਪੰਜਾਬ ਸਰਕਾਰ ਦਾ ਨਵਾਂ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
1.02 ਲੱਖ ਦੀ ਆਨਲਾਈਨ ਠੱਗੀ ਮਾਰਨ ਵਾਲੇ ਅਣਪਛਾਤੇ ਖ਼ਿਲਾਫ਼ ਪਰਚਾ ਦਰਜ
NEXT STORY