ਐਂਟਰਟੇਨਮੈਂਟ ਡੈਸਕ : ਚੰਡੀਗੜ੍ਹ ਦੇ ਸੈਕਟਰ 34 ਵਿਚ ਇਕ ਤੋਂ ਬਾਅਦ ਇਕ ਪੰਜਾਬੀ ਕਲਾਕਾਰਾਂ ਦੇ ਸ਼ੋਅ ਹੋ ਰਹੇ ਹਨ। ਚੰਡੀਗੜ੍ਹ ‘ਚ ਪੰਜਾਬੀ ਗਾਇਕ ਕਰਨ ਔਜਲਾ ਤੇ ਦਿਲਜੀਤ ਦੋਸਾਂਝ ਦੇ ਸ਼ੋਅ ਮਗਰੋਂ ਹੁਣ ਏਪੀ ਢਿੱਲੋਂ ਦੇ ਸ਼ੋਅ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਏਪੀ ਢਿੱਲੋਂ ਦਾ ਸ਼ੋਅ 21 ਦਸੰਬਰ ਨੂੰ ਤੈਅ ਕੀਤਾ ਗਿਆ ਹੈ ਅਤੇ ਪ੍ਰਸ਼ਾਸਨ ਵੱਲੋਂ ਸੈਕਟਰ 25 'ਚ ਲਾਈਵ ਸ਼ੋਅ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਇਹ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ - 'ਭਾਰਤ 'ਚ ਕੰਸਰਟ ਨਹੀਂ ਕਰਾਂਗਾ' ਆਖ ਕੇ ਕਸੂਤੇ ਫਸੇ ਦਿਲਜੀਤ ਦੋਸਾਂਝ, ਜਾਣੋ ਕੀ ਪਿਆ ਪੰਗਾ
ਦੱਸ ਦੇਈਏ ਕਿ ਸੈਕਟਰ 34 'ਚ ਕਰਨ ਔਜਲਾ ਅਤੇ ਦਿਲਜੀਤ ਦੇ ਪ੍ਰੋਗਰਾਮ ਕਾਰਨ ਆਸਪਾਸ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ। ਮਰੀਜ਼ਾਂ ਨੂੰ ਵੀ ਕਾਫੀ ਪ੍ਰੇਸ਼ਾਨੀ ਝੱਲਣੀ ਪਈ ਸੀ। ਹੁਣ ਪ੍ਰਸ਼ਾਸਨ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਿਹਾ ਹੈ ਕਿ ਏ.ਪੀ ਢਿੱਲੋਂ ਦੇ ਪ੍ਰੋਗਰਾਮ 'ਚ ਕੋਈ ਦਿੱਕਤ ਨਾ ਆਵੇ।
ਇਹ ਵੀ ਪੜ੍ਹੋ - ਸਟੇਜ 'ਤੇ ਭੜਕੇ ਦਿਲਜੀਤ ਦੋਸਾਂਝ, ਕਿਹਾ- ਮੈਂ ਹੁਣ ਇੰਡੀਆ ਸ਼ੋਅ ਨਹੀਂ ਕਰਨਾ
ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ ਕਿ ਉਹ ਪ੍ਰਬੰਧਕਾਂ ਨਾਲ ਗੱਲ ਕਰਨਗੇ। ਡੀਸੀ ਨੇ ਕਿਹਾ ਕਿ ਦਿਲਜੀਤ ਦੇ ਸ਼ੋਅ 'ਚ ਕਰਨ ਔਜਲਾ ਦੇ ਸ਼ੋਅ ਤੋਂ ਕਾਫੀ ਸੁਧਾਰ ਹੋਇਆ ਹੈ ਪਰ ਫਿਰ ਵੀ ਕੁਝ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਅਸੀਂ 21 ਦਸੰਬਰ ਨੂੰ ਸੈਕਟਰ 25 'ਚ ਲਾਈਵ ਸ਼ੋਅ ਕਰਵਾਉਣ ਦੀ ਕੋਸ਼ਿਸ਼ ਕਰਾਂਗੇ। ਇਸ ਤੋਂ ਪਹਿਲਾਂ ਸੈਕਟਰ 34 'ਚ ਰਹਿਣ ਵਾਲੇ ਅਤੇ ਪੜ੍ਹਦੇ ਵਿਦਿਆਰਥੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਇਲਾਵਾ ਸੈਕਟਰ 34 'ਚ ਇੱਕ ਹਸਪਤਾਲ ਹੈ, ਜਿੱਥੇ ਮਰੀਜ਼ਾਂ ਨੂੰ ਸਮੇਂ ਸਿਰ ਹਸਪਤਾਲ ਪੁੱਜਣ 'ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਗੁਰੂ ਨਗਰੀ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪਾਬੰਦੀਸ਼ੁਦਾ ਹੁਕਮ ਜਾਰੀ
NEXT STORY