ਐਂਟਰਟੇਨਮੈਂਟ ਡੈਸਕ : ਖਨੌਰੀ ਕਿਸਾਨ ਮੋਰਚਾ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 38ਵਾਂ ਦਿਨ ਵੀ ਜਾਰੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਬੋਲਣ ਵਿਚ ਹੁਣ ਮੁਸ਼ਕਿਲ ਆ ਰਹੀ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਅਤੇ ਧੌਰਾਹੜਾ ਤੋਂ ਸਮਾਜਵਾਦੀ ਪਾਰਟੀ ਦੇ 2 ਸੰਸਦ ਮੈਂਬਰ ਆਨੰਦ ਭਦੌਰੀਆ ਅਤੇ ਉਤਕਰਸ਼ ਵਰਮਾ ਆਪਣੇ ਵਫਦ ਸਮੇਤ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ ਸਨ ਅਤੇ ਸਮਾਜਵਾਦੀ ਪਾਰਟੀ ਦੀ ਤਰਫੋਂ ਸਮਰਥਨ ਪੱਤਰ ਸੌਂਪਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਕਾਰਨ ਪੰਜਾਬ ਸਰਕਾਰ ਹੋਵੇਗੀ ਮਾਲਾ-ਮਾਲ, ਜਾਣੋ ਕਿਵੇਂ
ਉਥੇ ਹੀ ਬੀਤੇ ਦਿਨੀਂ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਵੀ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਕਿਸਾਨੀ ਮੋਰਚੇ ਵਿਚ ਪਹੁੰਚੇ ਸਨ। ਇਸ ਦੌਰਾਨ ਬੱਬੂ ਮਾਨ ਨਾਲ ਅਮਿਤੋਜ ਮਾਨ ਤੇ ਲੱਖਾ ਸਿਧਾਣਾ ਵੀ ਮੌਜ਼ੂਦ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੇ ਹੱਕ 'ਚ ਨਾਅਰਾ ਲਾਇਆ ਅਤੇ ਬਾਕੀ ਲੋਕਾਂ ਨੂੰ ਕਿਸਾਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਬੱਬੂ ਮਾਨ ਨੇ ਜੇਕਰ ਤੁਸੀਂ ਨਵੇਂ ਸਾਲ ਦਾ ਜਸ਼ਨ ਮਨਾ ਲਿਆ ਹੈ। ਤੁਸੀਂ ਆਪਣੇ ਪਰਿਵਾਰ, ਬੱਚਿਆਂ ਅਤੇ ਸਾਥੀਆਂ ਦਾ ਨਾਲ ਇੱਥੇ ਪਹੁੰਚੇ। JJP ਪਾਰਟੀ ਦੇ ਨੇਤਾ ਦਿਗਵਿਜੇ ਚੌਟਾਲਾ ਖਨੌਰੀ ਮੋਰਚੇ ਨੂੰ ਸਮਰਥਨ ਦੇਣ ਪਹੁੰਚੇ।
ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਨੇ ਟੀਮ ਨੂੰ ਦਿੱਤੇ ਤੋਹਫ਼ੇ, ਦਿਲ-ਲੂਮੀਨਾਟੀ ਟੂਰ ਦੀ ਸਫ਼ਲਤਾ ਨੂੰ ਕੀਤਾ ਸੈਲੀਬ੍ਰੇਟ
ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ 4 ਜਨਵਰੀ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ ਦੀ ਤਿਆਰੀ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਅਤੇ 4 ਜਨਵਰੀ ਨੂੰ ਖਨੌਰੀ ਕਿਸਾਨ ਮੋਰਚੇ ਵਿਚ 2 ਲੱਖ ਤੋਂ ਵੱਧ ਕਿਸਾਨ ਪੁੱਜਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਖਨੌਰੀ ਮੋਰਚੇ ਤੋਂ ਕਿਸਾਨਾਂ ਨੂੰ ਆਪਣਾ ਸੰਦੇਸ਼ ਦੇਣਗੇ ਅਤੇ ਸਮੂਹ ਕਿਸਾਨਾਂ ਨੇ ਸਵੇਰੇ 10 ਵਜੇ ਤੱਕ ਖਨੌਰੀ ਕਿਸਾਨ ਮੋਰਚੇ ਵਿਚ ਪੁੱਜਣਾ ਹੈ।
ਦੱਸਣਯੋਗ ਹੈ ਕਿ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 38ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ। ਹੁਣ ਖਨੌਰੀ ਸਰਹੱਦ ਸੰਘਰਸ਼ ਦਾ ਕੇਂਦਰ ਬਿੰਦੂ ਬਣ ਗਈ ਹੈ। ਇੱਥੇ ਹਰ ਰੋਜ਼ ਵੱਡੀ ਗਿਣਤੀ 'ਚ ਲੋਕ ਪਹੁੰਚ ਰਹੇ ਹਨ। ਹਾਲਾਂਕਿ ਮਰਨ ਵਰਤ 'ਤੇ ਬੈਠੇ ਡੱਲੇਵਾਲ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੜਾਕੇ ਦੀ ਠੰਡ 'ਚ ਲੋਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋ ਜਾਓ ਸਾਵਧਾਨ
NEXT STORY