ਚੰਡੀਗੜ੍ਹ (ਬਿਊਰੋ) : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਤੇ ਉਨ੍ਹਾਂ ਦਾ ਪਰਿਵਾਰ ਇਸ ਸਮੇਂ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਦਰਅਸਲ, ਪਿਛਲੇ ਕਈ ਦਿਨਾਂ ਤੋਂ ਦਿਲਪ੍ਰੀਤ ਢਿੱਲੋਂ ਦੇ ਪਿਤਾ ਕੁਲਦੀਪ ਸਿੰਘ ਢਿੱਲੋਂ ਲਾਪਤਾ ਹੋ ਗਏ ਹਨ। ਅੱਜ ਦਿਲਪ੍ਰੀਤ ਢਿੱਲੋਂ ਨੇ ਪਿਤਾ ਨੂੰ ਲੱਭਣ ਲਈ ਸੋਸ਼ਲ ਮੀਡਿਆ 'ਤੇ ਮਦਦ ਦੀ ਅਪੀਲ ਕੀਤੀ ਹੈ।
ਦੱਸ ਦਈਏ ਕਿ ਹਾਲ ਹੀ 'ਚ ਪੰਜਾਬੀ ਕਲਾਕਾਰ ਦਿਲਪ੍ਰੀਤ ਢਿੱਲੋਂ ਨੇ ਆਪਣੇ ਸੋਸ਼ਲ ਮੀਡਿਆ 'ਤੇ ਇਕ ਤਸਵੀਰ ਸ਼ੇਅਰ ਕੀਤੀ। ਇਸ ਦੇ ਨਾਲ ਹੀ ਦਿਲਪ੍ਰੀਤ ਢਿੱਲੋਂ ਨੇ ਲਿਖਿਆ ਕਿ 'ਪਿਛਲੇ ਦਿਨਾਂ ਤੋਂ ਗੁੰਮ ਹਨ ਅਤੇ ਇਨ੍ਹਾਂ ਦਾ ਫੋਨ ਵੀ ਬੰਦ ਆ ਰਿਹਾ ਹੈ। ਜੇਕਰ ਕਿਸੇ ਨੇ ਵੀ ਇਨ੍ਹਾਂ ਨੂੰ ਵੇਖਿਆ ਹੈ ਤਾਂ ਉਹ ਸਾਨੂੰ ਇਨ੍ਹਾਂ ਨੰਬਰਾਂ 'ਤੇ ਜਾਣਕਾਰੀ ਦੇਣ। ਨਾਲ ਹੀ ਦਿਲਪ੍ਰੀਤ ਢਿੱਲੋਂ ਨੇ ਆਪਣੇ ਦੋ ਨੰਬਰ ਵੀ ਦਿੱਤੇ ਹਨ।

ਦੱਸ ਦਈਏ ਕਿ ਦਿਲਪ੍ਰੀਤ ਢਿੱਲੋਂ ਵਲੋਂ ਸਾਂਝੀ ਕੀਤੀ ਇਸ ਤਸਵੀਰ ਨੂੰ ਸਾਰੇ ਕਲਾਕਾਰਾਂ ਨੇ ਵੀ ਸ਼ੇਅਰ ਕੀਤਾ ਹੈ ਅਤੇ ਆਪਣੀ ਸਪੋਰਟ ਜ਼ਾਹਿਰ ਕੀਤੀ ਹੈ। ਦਿਲਪ੍ਰੀਤ ਦੇ ਪਹਿਲਾਂ ਇਸ ਤਸਵੀਰ ਨੂੰ ਪੋਸਟ ਕਰਨ 'ਤੇ ਕਿਸੇ ਨੂੰ ਵੀ ਯਕੀਨ ਨਹੀਂ ਹੋਇਆ ਪਰ ਬਾਕੀ ਕਲਾਕਾਰਾਂ ਦੇ ਤਸਵੀਰਾਂ ਸ਼ੇਅਰ ਕਰਨ 'ਤੇ ਇਸ ਗੱਲ ਦੀ ਪੁਸ਼ਟੀ ਹੋਈ।
ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਜ਼ਰੂਰ ਦੱਸੋ।
ਅਯੁੱਧਿਆ ’ਚ ਸ਼੍ਰੀ ਰਾਮ ਮੰਦਰ ਨਿਰਮਾਣ ਲਈ ‘ਪੰਜਾਬ ਕੇਸਰੀ ਗਰੁੱਪ’ ਨੇ ਦਿੱਤੇ 11 ਲੱਖ ਰੁਪਏ
NEXT STORY